
Punjab News : ਅਸੀਂ ਕਿਸ ਵੀ ਕੀਮਤ 'ਤੇ ਇਸ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ।
Punjab News in Punjabi : ਪੰਜਾਬ ਦੇ ਪਾਣੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਇਕ ਹੋਰ ਕੋਝੀ ਚਾਲ ਚੱਲੀ ਜਾ ਰਹੀ ਹੈ। ਅਸੀਂ ਕਿਸ ਵੀ ਕੀਮਤ 'ਤੇ ਇਸ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭਾਖੜਾ ਬਿਆਸ ਮੈਨਜਮੈਂਟ ਬੋਰਡ ਰਾਹੀਂ ਸਾਡੇ 'ਤੇ ਵਾਧੂ ਪਾਣੀ ਦੇਣ ਲਈ ਦਬਾਅ ਪਾ ਰਹੀ ਹੈ ਪਰ ਸਾਡੇ ਕੋਲ ਇਕ ਬੂੰਦ ਵੀ ਫਾਲਤੂ ਪਾਣੀ ਨਹੀਂ ਹੈ ਅਤੇ ਅਸੀਂ ਪਹਿਲਾਂ ਹੀ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਕੇਂਦਰ ਸਰਕਾਰ ਸਾਡੇ 'ਤੇ ਦਬਾਅ ਪਾ ਕੇ ਕੋਝੀ ਚਾਲ ਚੱਲ ਰਹੀ ਹੈ, ਜਿਸ ਨੂੰ ਅਸੀਂ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿਆਂਗੇ। ਦੱਸਣਯੋਗ ਹੈ ਕਿ ਬੀ. ਬੀ. ਐੱਮ. ਬੀ. ਦੀ ਮੀਟਿੰਗ 'ਚ ਪੰਜਾਬ ਵਲੋਂ ਹਰਿਆਣਾ ਨੂੰ ਪਾਣੀ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਗਈ ਹੈ।
(For more news apart from CM Bhagwant Singh Mann accuses Centre of trying play another dirty trick with Punjab News in Punjabi, stay tuned to Rozana Spokesman)