Weather News: ਪੰਜਾਬ ’ਚ Heat Wave ਦਾ ਅਲਰਟ ਜਾਰੀ, ਜਾਣੋ ਕਦੋਂ ਮਿਲੇਗੀ ਰਾਹਤ
Published : Apr 29, 2025, 8:23 am IST
Updated : Apr 29, 2025, 8:23 am IST
SHARE ARTICLE
Punjab Weather Latest News In Punjabi
Punjab Weather Latest News In Punjabi

2 ਦਿਨ ਗਰਮੀ, 2 ਦਿਨ ਮੀਂਹ ਦੀ ਚੇਤਾਵਨੀ

 

Punjab Weather Latest News In Punjabi: ਪੰਜਾਬ ਵਿੱਚ ਗਰਮੀ ਤੇਜ਼ ਹੋ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਸੈਂਟਰ ਦੇ ਅਨੁਸਾਰ, ਭਾਵੇਂ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 0.5 ਡਿਗਰੀ ਸੈਲਸੀਅਸ ਘੱਟ ਗਿਆ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪੰਜਾਬ ਵਿੱਚ ਸਭ ਤੋਂ ਵੱਧ ਸੀ।

ਪੜ੍ਹੋ ਇਹ ਖ਼ਬਰ:  IAF: ਨਰਮਦੇਸ਼ਵਰ ਤਿਵਾੜੀ Air Force ਦੇ ਹੋਣਗੇ ਨਵੇਂ ਉਪ ਮੁਖੀ, ਤਿੰਨੋਂ ਸੈਨਾਵਾਂ ਨੂੰ ਮਿਲੇਗਾ CISC

2 ਦਿਨ ਗਰਮੀ, 2 ਦਿਨ ਮੀਂਹ ਦੀ ਚੇਤਾਵਨੀ

ਮੌਸਮ ਵਿਭਾਗ ਨੇ 4 ਦਿਨਾਂ ਲਈ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਵੱਖ-ਵੱਖ ਪੱਧਰਾਂ ਦੀਆਂ ਮੌਸਮ ਚੇਤਾਵਨੀਆਂ ਜਾਰੀ ਕੀਤੀਆਂ ਹਨ-

29 ਅਪ੍ਰੈਲ: ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਹੀਟ ਵੇਵ ਲਈ ਯੈਲੋ ਅਲਰਟ।

ਪੜ੍ਹੋ ਇਹ ਖ਼ਬਰ:  Punjaban Die In Canada: 21 ਸਾਲਾ ਲੜਕੀ ਦੀ Canada ’ਚ ਮੌਤ, ਸਮੁੰਦਰ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼

30 ਅਪ੍ਰੈਲ: 30 ਅਪ੍ਰੈਲ ਨੂੰ ਉਪਰੋਕਤ ਸ਼ਹਿਰਾਂ ਵਿੱਚ ਹੀਟ ਵੇਵ ਦੀ ਸੰਭਾਵਨਾ ਹੈ।

1 ਮਈ: ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਮੋਗਾ, ਸੰਗਰੂਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਖ਼ਬਰ:   Pahalgam Terror Attack ਦਾ ਅਸਰ, ਜੰਮੂ-ਕਸ਼ਮੀਰ ਵਿੱਚ Trekking 'ਤੇ ਪਾਬੰਦੀ, ਸੈਲਾਨੀਆਂ ਲਈ Advisory ਜਾਰੀ

2 ਮਈ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ, ਬਠਿੰਡਾ ਅਤੇ ਮਾਨਸਾ ਵਿੱਚ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

(For more news apart from Punjab Weather latest News in Punjabi, stay tuned to Rozana Spokesman)


 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement