ਰਾਜਾ ਵੜਿੰਗ ਨੇ ਕੋਟਲੀ ਅਤੇ ਵਿਰੋਧ ਕਰ ਰਹੇ ਲੋਕਾਂ ‘ਤੇ ਕੀਤੀ FIR ਦੀ ਕੀਤੀ ਨਿੰਦਾ
Published : Apr 29, 2025, 8:32 pm IST
Updated : Apr 29, 2025, 8:32 pm IST
SHARE ARTICLE
Raja Warring condemns FIR against Kotli and protesting people
Raja Warring condemns FIR against Kotli and protesting people

ਸੁਖਵਿੰਦਰ ਸਿੰਘ ਕੋਟਲੀ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਬਦਲਾਖੋਰੀ ਦੀ ਭਾਵਨਾ

ਚੰਡੀਗੜ੍ਹ/ਜਲੰਧਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਲੰਧਰ ਪੁਲਿਸ ਵੱਲੋਂ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵਿਰੁੱਧ ਐਫਆਈਆਰ ਦਰਜ ਕਰਨ ਦੀ ਨਿੰਦਾ ਕੀਤੀ ਹੈ। ਵੜਿੰਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਬਦਲਾਖੋਰੀ ਦੀ ਭਾਵਨਾ ਹੈ।

ਉਨ੍ਹਾਂ ਕਿਹਾ, ਜੇਕਰ ਆਮ ਆਦਮੀ ਪਾਰਟੀ ਸੋਚਦੀ ਹੈ ਕਿ ਉਹ ਕਾਂਗਰਸੀਆਂ ਨੂੰ ਇਸ ਤਰ੍ਹਾਂ ਡਰਾ ਸਕਦੀ ਹੈ, ਤਾਂ ਇਹ ਉਹਨਾਂ ਦਾ ਵਹਿਮ ਹੈ।“ਇਹ ਸਾਰੇ ਅਧਿਕਾਰੀਆਂ ਨੂੰ ਸਪੱਸ਼ਟ ਕਰ ਦੇਣਾ ਚਾਹੀਦਾ ਹੈ, ਭਾਵੇਂ ਉਹ ਪੁਲਿਸ ਤੋਂ ਹੋਣ ਜਾਂ ਪ੍ਰਸ਼ਾਸਨ ਤੋਂ, ਕਿਰਪਾ ਕਰਕੇ ਕਾਨੂੰਨ ਦੀ ਉਲੰਘਣਾ ਨਾ ਕਰੋ। ਕਾਂਗਰਸੀਆਂ ਅਤੇ ਆਮ ਲੋਕਾਂ ਉੱਤੇ ਜ਼ੁਲਮ ਕਰਨ ਵਿੱਚ 'ਆਪ' ਦੇ ਸਹਿਯੋਗੀ ਵਜੋਂ ਕੰਮ ਨਾ ਕਰੋ”, ਉਨ੍ਹਾਂ ਨੂੰ ਲਾਹਪਰਵਾਹੀ ਵਰਤਣ ਪ੍ਰਤੀ ਚੇਤਾਵਨੀ ਦਿੱਤੀ ਤੇ ਕਿਹਾ ਕਿ ਉਹ ਉਹਨਾਂ ਨੂੰ ਜਵਾਹਦੇਹ ਠਹਿਰਾਉਣ ਲਈ ਵਚਨਬੱਧ ਹਨ।

ਕੋਟਲੀ ਦੇ ਸਬੰਧ ਵਿੱਚ, ਉਨ੍ਹਾਂ ਅੱਗੇ ਕਿਹਾ, ਪੂਰੀ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਹੈ। "ਸਾਡੇ ਬਹਾਦਰ ਕਾਂਗਰਸੀ ਸਿਪਾਹੀ ਦੇ ਹੌਂਸਲੇ ਬੁਲੰਦ ਹਨ, ਜਿਵੇਂ ਕਿ ਰਾਹੁਲ ਗਾਂਧੀ ਪਾਰਟੀ ਦੇ ਅਜਿਹੇ ਨੇਤਾਵਾਂ ਦਾ ਵਰਣਨ ਕਰਦੇ ਰਹਿੰਦੇ ਹਨ", ਉਨ੍ਹਾਂ ਨੇ ਅੱਗੇ ਕਿਹਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement