
ਪਿਛਲੇ 15 ਦਿਨਾਂ ਦੌਰਾਨ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਹੋਈ ਹਲਕੀ ਬਾਰਿਸ਼ ਤੇ ਹਨੇਰੀ...
ਚੰਡੀਗੜ੍ਹ: ਪਿਛਲੇ 15 ਦਿਨਾਂ ਦੌਰਾਨ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਹੋਈ ਹਲਕੀ ਬਾਰਿਸ਼ ਤੇ ਹਨੇਰੀ ਕਾਰਨ ਗਰਮੀ ਅਪਣਾ ਅਸਰ ਨਹੀਂ ਦਿਖਾ ਸਕੀ ਪਰ ਹੁਣ ਗਰਮੀ ਅਪਣਾ ਤੇਵਰ ਦਿਖਾਉਣ ਵਾਲੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਹੁਣ ਲੋਕਾਂ ਨੂੰ ਅੱਤ ਦੀ ਗਰਮੀ ਝੱਲਣ ਲਈ ਤਿਆਰ ਹੋ ਜਾਣਾ ਚਾਹੀਦਾ ਹੈ ਕਿਉਂਕਿ ਅਗਲੇ ਇਕ ਹਫ਼ਤੇ ਤੋਂ 10 ਦਿਨਾਂ ਦੇ ਅੰਦਰ ਗਰਮੀ ਅਪਣਾ ਅਸਲੀ ਰੰਗ ਦਿਖਾਉਣ ਵਾਲੀ ਹੈ।
Summer Season
ਇਸ ਦੌਰਾਨ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਵੀ ਪਾਰ ਹੋ ਸਕਦਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਜੋ ਆਉਣ ਵਾਲੇ ਦਿਨਾਂ ਵਿਚ ਹੋਰ ਵਧਣ ਦੀ ਸੰਭਾਵਨਾ ਹੈ। ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 41.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਜੋ ਆਉਣ ਵਾਲੇ ਦਿਨਾਂ ਵਿਚ ਹੋਰ ਵਧਣ ਦੀ ਸੰਭਾਵਨਾ ਹੈ। ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 41.2 ਡਿਗਰੀ ਸੈਲਸੀਅਸ ਸੀ ਤੇ ਹੁਣ ਇਸ ਵਿਚ ਤੇਜ਼ੀ ਨਾਲ ਵਧਾ ਹੋਵੇਗਾ। ਇਸ ਦੌਰਾਨ ਗਰਮ ਲੂ ਚੱਲ ਸਕਦੀ ਹੈ ਤੇ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਿਲ ਹੋ ਸਕਦਾ ਹੈ।
Summer Season
ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਪਾਰਾ ਇਕ ਡਿਗਰੀ ਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਹੀ ਰਹੇਗਾ। ਇੰਨੇ ਜ਼ਿਆਦਾ ਤਾਪਮਾਨ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਜਾਵੇਗਾ। ਅਗਲੇ ਇਕ ਹਫ਼ਤੇ ਦੌਰਾਨ ਆਸਮਾਨ ‘ਤੇ ਬੱਦਲ ਛਾਉਣ ਤੇ ਬਾਰਿਸ਼ ਹੋਣ ਦੀ ਵੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਲੋਕਾਂ ਨੰ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੇਗੀ। ਇਨ੍ਹਾਂ ਦਿਨਾਂ ਦੌਰਾਨ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ ਤੇ ਗਰੀ ਅਪਣੇ ਪੂਰੇ ਰੰਗ ਵਿਚ ਹੋਵੇਗਾ।