ਪੰਜਾਬ ’ਚ ਹੁਣ ਜਨਰਲ ਵਰਗ ਦੇ ਲੋਕਾਂ ਨੂੰ ਵੀ ਮਿਲੇਗਾ ਰਾਖਵਾਂਕਰਨ
Published : May 29, 2019, 3:47 pm IST
Updated : May 29, 2019, 3:47 pm IST
SHARE ARTICLE
Punjab Government
Punjab Government

ਸਰਕਾਰੀ ਨੌਕਰੀਆਂ ਵਿਚ 10 ਫ਼ੀਸਦ ਆਸਾਮੀਆਂ ਰਾਖਵੇਂ ਲਈ ਖ਼ਾਲੀ ਹੋਣਗੀਆਂ

ਚੰਡੀਗੜ੍ਹ: ਪੰਜਾਬ 'ਚ ਵੀ ਹੁਣ 'ਆਰਥਿਕ' ਰਾਖਵਾਂਕਰਨ ਦੀ ਸਹੂਲਤ ਮਿਲੇਗੀ। ਹੁਣ ਜਨਰਲ ਵਰਗ ਦੇ ਗਰੀਬ ਲੋਕਾਂ ਨੂੰ ਰਾਖਵਾਂਕਰਨ ਮਿਲੇਗਾ। ਸਰਕਾਰੀ ਨੌਕਰੀਆਂ ਵਿਚ 10 ਫ਼ੀਸਦ ਆਸਾਮੀਆਂ ਰਾਖਵੇਂ ਲਈ ਖ਼ਾਲੀ ਹੋਣਗੀਆਂ। ਇਸ ਸਬੰਧੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਲਾਗੂ ਕਰਨ ਦਾ ਫ਼ੈਸਲਾ ਲੈਂਦੇ ਹੋਏ ਨੋਟੀਫ਼ਿਕੇਸ਼ਨ ਜਾਰੀ ਕਰ ਦਿਤਾ ਹੈ। ਇਹ ਫ਼ੈਸਲਾ ਸਿੱਧੀ ਭਰਤੀ ਅਤੇ ਹੋਰ ਤਰ੍ਹਾਂ ਦੀਆਂ ਸਰਕਾਰੀ ਨੌਕਰੀਆਂ ਵਿਚ ਲਾਗੂ ਹੋਵੇਗਾ।

ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਰਾਖਵਾਂਕਰਨ ਵਿੰਗ ਵਲੋਂ ਨੋਟੀਫ਼ਿਕੇਸ਼ਨ ਸਾਰੇ ਵਿਭਾਗਾਂ ਨੂੰ ਭੇਜ ਦਿਤੀ ਗਈ ਹੈ। ਦੱਸ ਦਈਏ ਕਿ ਜਨਰਲ ਵਰਗ ਦੇ ਉਨ੍ਹਾਂ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ ਜਿਨ੍ਹਾਂ ਨੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਰਾਖਵੇਂਕਰਨ ਦਾ ਲਾਭ ਨਹੀਂ ਲਿਆ ਅਤੇ ਜਿਨ੍ਹਾਂ ਦੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਕੁੱਲ ਸਲਾਨਾ ਆਮਦਨ 8 ਲੱਖ ਰੁਪਏ ਤੋਂ ਘੱਟ ਹੈ, ਉਹ ਇਸ ਨਵੀਂ ਰਾਖਵਾਂਕਰਨ ਵਿਵਸਥਾ ਦੇ ਤਹਿਤ ਯੋਗ ਮੰਨੇ ਜਾਣਗੇ।

ਇਸ ਤੋਂ ਇਲਾਵਾ ਜਿਨ੍ਹਾਂ ਪਰਿਵਾਰਾਂ ਕੋਲ 5 ਏਕੜ ਜਾਂ ਉਸ ਤੋਂ ਜ਼ਿਆਦਾ ਦੀ ਖੇਤੀ ਕਰਨ ਵਾਲੀ ਜ਼ਮੀਨ ਹੈ ਜਾਂ 1 ਹਜ਼ਾਰ ਵਰਗ ਫੁੱਟ ਜਾਂ ਇਸ ਤੋਂ ਜ਼ਿਆਦਾ ਖੇਤਰਫਲ ਦਾ ਘਰ ਹੋਵੇਗਾ ਉਹ ਰਾਖਵੇਂਕਰਨ ਦਾ ਲਾਭ ਨਹੀਂ ਲੈ ਸਕਣਗੇ। ਦੱਸਣਯੋਗ ਹੈ ਕਿ ਹੁਣ ਨਵੀਆਂ ਭਰਤੀਆਂ 'ਤੇ ਇਹ ਹੁਕਮ ਲਾਗੂ ਹੋ ਜਾਵੇਗਾ ਤੇ ਇਸ ਦੇ ਨਾਲ ਹੀ ਬੋਰਡ, ਕਾਰਪੋਰੇਸ਼ਨ ਸਣੇ ਵਿਭਾਗਾਂ 'ਤੇ ਹੁਕਮ ਲਾਗੂ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement