ਗੁਜਰਾਤ ’ਚ ਸੰਗਤਾਂ ਵਲੋਂ ਗੁਰੂ ਨਾਨਕ ਦੇਵ ਜੀ ਦੀ ਮੂਰਤੀ ਹਟਾਉਣ ਦਾ ਫ਼ੈਸਲਾ
Published : May 29, 2019, 2:05 pm IST
Updated : May 29, 2019, 2:07 pm IST
SHARE ARTICLE
Statue
Statue

ਸਿੱਖ 'ਸ਼ਬਦ' ਦਾ ਪੁਜਾਰੀ ਹੈ ਨਾ ਕਿ ਮੂਰਤੀ ਦਾ : ਸ਼੍ਰੋਮਣੀ ਕਮੇਟੀ

ਭਾਵਨਗਰ: ਸ਼੍ਰੋਮਣੀ ਕਮੇਟੀ ਦੇ ਇਤਰਾਜ਼ ਮਗਰੋਂ ਹੁਣ ਗੁਜਰਾਤ ਦੇ ਭਾਵਨਗਰ ਵਿਚ ਗੁਰੂ ਨਾਨਕ ਦੇਵ ਜੀ ਦੀ ਸਥਾਪਿਤ ਕੀਤੀ ਗਈ ਮੂਰਤੀ ਹਟਾਈ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਰੂਪ ਸਿੰਘ ਨੇ ਦੱਸਿਆ ਕਿ ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਕਮੇਟੀ ਦੇ ਇਤਰਾਜ਼ ਤੋਂ ਬਾਅਦ ਇੱਥੋਂ ਦੀ ਸੰਗਤ ਨੇ ਮੂਰਤੀ ਹਟਾਉਣ ਦਾ ਫ਼ੈਸਲਾ ਲਿਆ ਹੈ।

StatueStatue

ਉਨ੍ਹਾਂ ਕਿਹਾ ਕਿ ਇਹ ਮੂਰਤੀ ਅੱਜ ਹੀ ਹਟਾ ਦਿਤੀ ਜਾਵੇਗੀ। ਜ਼ਿਕਰਯੋਗ ਹੈ ਕਿ ਗੁਜਰਾਤ ਵਿਚ ਗੁਰੂ ਨਾਨਕ ਦੇਵ ਜੀ ਦੀ ਮੂਰਤੀ ਸਥਾਪਿਤ ਕਰਨ ਦਾ ਸਿੱਖ ਜਥੇਬੰਦੀਆਂ ਨੇ ਵੱਡੇ ਪੱਧਰ ਉਤੇ ਵਿਰੋਧ ਕੀਤਾ ਸੀ। ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਇਤਰਾਜ਼ ਕਰਦੇ ਹੋਇਆ ਆਖਿਆ ਗਿਆ ਸੀ ਕਿ ਇਹ ਸਿੱਖਾਂ ਦੇ ਵਿਰੁਧ ਸਾਜ਼ਿਸ਼ ਹੈ ਕਿਉਂਕਿ ਕੋਈ ਵੀ ਸਿੱਖ ਮੂਰਤੀ ਦਾ ਪੁਜਾਰੀ ਨਹੀਂ ਹੋ ਸਕਦਾ।

StatueStatue

ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਬਾਬੇ ਨਾਨਕ ਦੀ ਮੂਰਤੀ ਸਥਾਪਿਤ ਕਰ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਸਿੱਖ 'ਸ਼ਬਦ' ਦਾ ਪੁਜਾਰੀ ਹੈ ਨਾ ਕਿ ਮੂਰਤੀ ਦਾ। ਸ਼੍ਰੋਮਣੀ ਕਮੇਟੀ ਨੇ ਸਪੱਸ਼ਟ ਕਰਦੇ ਹੋਏ ਕਿਹਾ ਸੀ ਕਿ ਗੁਰੂ ਨਾਨਕ ਦੇਵ ਜੀ ਦੀਆਂ ਅਜਿਹੀਆਂ ਮੂਰਤੀਆਂ ਬਣਾ ਕੇ ਤੇ ਉਨ੍ਹਾਂ ਦੀ ਪੂਜਾ ਕਰਨਾ ਬਹੁਤ ਹੀ ਦੁਖਦਾਈ ਤੇ ਨਿੰਦਣਯੋਗ ਕਾਰਾ ਹੈ। ਜਿਸ ਮਗਰੋਂ ਇੱਥੋਂ ਦੀ ਸੰਗਤ ਨੇ ਇਹ ਫ਼ੈਸਲਾ ਲਿਆ ਹੈ ਕਿ ਮੂਰਤੀ ਨੂੰ ਹਟਾਇਆ ਜਾਵੇ।

Location: India, Gujarat, Bhavnagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement