
ਇਕ ਕਰਮਚਾਰੀ ਦੀ ਮੌਤ ਹੋ ਗਈ ਅਤੇ 12 ਕਰਮਚਾਰੀ ਜਖ਼ਮੀ
ਫਤਹਿਗੜ੍ਹ ਸਾਹਿਬ- ਸਰਹਿੰਦ ਪਟਿਆਲਾ ਰੋਡ ਤੇ ਸਥਿਤ ਟਿਵਾਣਾ ਫੀਡ ਨਾਮਕ ਫ਼ੈਕਟਰੀ ਨੂੰ ਬੀਤੀ ਰਾਤ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੌਰਾਨ ਅੱਗ ਦੀ ਲਪੇਟ ਵਿਚ ਆ ਕੇ ਇਕ ਕਰਮਚਾਰੀ ਦੀ ਮੌਤ ਹੋ ਗਈ ਅਤੇ 12 ਕਰਮਚਾਰੀ ਜਖ਼ਮੀ ਹੋ ਗਏ। ਜਖ਼ਮੀਆਂ ਨੂੰ ਪੀਜੀਆਈ ਚੰਡੀਗੜ੍ਹ ਵਿਚ ਇਲਾਜ ਲਈ ਭਰਤੀ ਕਰਾਇਆ ਗਿਆ ਹੈ। ਇਹਨਾਂ ਜਖ਼ਮੀਆਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਅੱਗ ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਫੈਕਟਰੀ ਵਿਚ ਅੱਗ ਧਮਾਕੇ ਕਾਰਨ ਲੱਗੀ ਸੀ। ਮੌਕੇ ਤੇ ਪਹੁੰਚ ਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।