
ਅੱਜ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਵਿਚ ਕਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ।
ਚੰਡੀਗੜ੍ਹ : ਪੰਜਾਬ ਵਿਚ ਕੁਝ ਦਿਨਾਂ ਬਾਅਦ ਕਰੋਨਾ ਵਾਇਰਸ ਦੇ ਨਵੇਂ ਕੇਸਾਂ ਨੇ ਫਿਰ ਤੋਂ ਰਫਤਾਰ ਫੜ ਲਈ ਹੈ। ਅੱਜ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਵਿਚ ਕਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ ਦੋ ਵਿਅਕਤੀਆਂ ਦੀ ਟ੍ਰੈਵਲ ਹਿਸਟਰੀ ਹੈ। ਇਸ ਤੋਂ ਇਲਾਵਾ ਇਕ ਆਗਨਵਾੜੀ ਵਰਕਰ ਅਤੇ ਇਕ ਥਾਣੇ ਵਿਚ ਬੰਦ ਸ਼ਰਾਬ ਦਾ ਤਸਕਰੀ ਵੀ ਸ਼ਾਮਿਲ ਹੈ।
Corona Virus
ਇਸ ਸ਼ਰਾਬ ਦੇ ਤਸਕਰ ਦੇ ਸੰਪਰਕ ਵਿਚ ਆਏ ਇਕ ਹਵਾਲਾਤੀ ਅਤੇ 14 ਪੁਲਿਸ ਕਰਮਚਾਰੀਆਂ ਨੂੰ ਕੁਆਰੰਟੀਨ ਕੀਤਾ ਗਿਆ ਹੈ। ਇਸ ਤੋਂ ਬਾਅਦ ਇਨ੍ਹਾਂ ਸਾਰਿਆਂ ਦੇ ਸੈਂਪਲ ਲੈ ਕੇ ਉਨ੍ਹਾਂ ਨੂੰ ਜਾਂਚ ਲਈ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਅੱਜ ਸ਼ੁੱਕਰਵਾਰ ਨੂੰ ਜਲੰਧਰ ਵਿਚੋਂ ਵੀ 7 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਸ਼ਹਿਰ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 246 ਹੋ ਗਈ ਹੈ।
Corona Virus
ਜਿਨ੍ਹਾਂ ਵਿਚੋਂ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦੱਈਏ ਕਿ ਹੁਣ ਤੱਕ ਸੂਬੇ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 2100 ਤੋਂ ਜ਼ਿਆਦਾ ਅੰਕੜੇ ਨੂੰ ਪਾਰ ਕਰ ਚੁੱਕੀ ਹੈ ਅਤੇ 40 ਲੋਕਾਂ ਦੀ ਇਸ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤੱਕ ਸੂਬੇ ਵਿਚ 1946 ਤੋਂ ਜ਼ਿਆਦਾ ਲੋਕ ਸਿਹਤਯਾਬ ਹੋ ਚੁੱਕੇ ਹਨ।
Corona Virus
ਜ਼ਿਕਰਯੋਗ ਹੈ ਕਿ ਹੁਣ ਸੂਬੇ ਵਿਚ ਲੱਗਿਆ ਲੌਕਡਾਊਨ 31 ਮਈ ਨੂੰ ਖਤਮ ਹੋਣ ਜਾ ਰਿਹਾ ਹੈ ਅਤੇ ਨਾਲ ਹੀ ਦੇਸ਼ ਵਿਚ ਲੌਕਡਾਊਨ 5.0 ਦੀ ਤਿਆਰੀ ਵੀ ਕੀਤੀ ਜਾ ਰਹੀ ਹੈ ਜਿਸ ਵਿਚ ਪਹਿਲਾਂ ਨਾਲੋਂ ਕਾਫੀ ਛੂਟਾਂ ਦੇਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Corona