ਕੇਂਦਰ ਸਰਕਾਰ 7500 ਪ੍ਰਤੀ ਮਹੀਨਾ ਖਾਤਿਆਂ ਚ ਪਾਵੇ : ਧਰਮਸੋਤ
Published : May 29, 2020, 3:54 am IST
Updated : May 29, 2020, 3:54 am IST
SHARE ARTICLE
File Photo
File Photo

ਕਾਂਗਰਸ ਨੇ ਭਾਜਪਾ ਵਿਰੁਧ ਬੋਲਿਆ ਹੱਲਾ

ਚੰਡੀਗੜ੍ਹ  : ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਨੇ ਸ੍ਰੀ ਰਾਹੁਲ ਗਾਂਧੀ ਦੀ ਉਸ ਮੰਗ ਦਾ ਡਟ ਕੇ ਸਮਰਥਨ ਕੀਤਾ ਹੈ ਜਿਸ ਵਿਚ ਉਨ੍ਹਾਂ ਕੇਂਦਰ ਦੀ ਬੀਜੇਪੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੋ ਵਿਅਕਤੀ ਇਨਕਮ ਟੈਕਸ ਨਹੀਂ ਭਰਦਾ ਉਸ ਦੇ ਖਾਤੇ 'ਚ 7500 ਰੁਪਇਆ ਪ੍ਰਤੀ ਮਹੀਨਾ ਪਾਇਆ ਜਾਵੇ ਅਤੇ ਇਹ 6 ਮਹੀਨਿਆਂ ਤਕ ਜਾਰੀ ਰਹੇ।

BJPBJP

ਅੱਜ ਫੇਸਬੁੱਕ 'ਤੇ ਲਾਈਵ ਹੁੰਦਿਆਂ ਉਨ੍ਹਾਂ ਕਿਹਾ ਕਿ ਕੁੱਲ 45000 'ਚੋਂ 10000 ਦੀ ਪਹਿਲੀ ਕਿਸ਼ਤ ਤੁਰਤ ਸਬੰਧਤ ਲੋਕਾਂ ਦੇ ਖਾਤਿਆਂ 'ਚ ਪਾਈ ਜਾਵੇਕਿਉਕਿ ਕਰੋਨਾ ਮਹਾਂਮਾਰੀ ਦੇ ਚਲਦਿਆਂ ਲਾਕਡਾਊਨ ਤੇ ਕਰਫ਼ਿਊ ਕਾਰਨ ਲੋਕਾਂ ਦੇ ਕਾਰੋਬਾਰ ਠੱਪ ਹੋਏ ਹਨ ਤੇ ਦਿਹਾੜੀਦਾਰ ਲੋਕ ਦਿਹਾੜੀ ਕਰਨ ਤੋਂ ਵਾਂਝੇ ਰਹੇ ਹਨ। ਕੈਬਨਿਟ ਮੰਤਰੀ ਧਰਮਸੋਤ ਨੇ ਇਹ ਗੱਲ ਵੀ ਕਹੀ ਕਿ ਪਰਵਾਸੀ ਮਜ਼ਦੂਰਾਂ ਨੂੰ ਘਰਾਂ ਤਕ ਪੁੱਜਣ ਵਾਸਤੇ ਰੇਲ ਕਿਰਾਇਆ ਮਾਫ਼ ਕੀਤਾ ਜਾਵੇ ਅਤੇ ਪਰਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਤਕ ਪਹੁਚਾਉਣ ਵਾਸਤੇ ਕੇਂਦਰ ਕਦਮ ਚੁੱਕੇ।  

Delhi assembly elections social media bjpModi

ਉਨ੍ਹਾਂ ਕਿਹਾ ਕਿ ਉਹ ਅੱਜ 11 ਵਜੇ ਤੋਂ 2 ਵਜੇ ਤਕ ਫੇਸਬੁੱਕ 'ਤੇ ਲਾਈਵ ਹੋ ਕੇ ਕੇਂਦਰ ਦੀ ਅੰਨੀ ਬੋਲੀ ਸਰਕਾਰ ਨੂੰ ਕੁੰਭਕਰਨੀ ਨੀਂਦ 'ਚੋਂ ਉਠਾਉਣਗੇ? ਉਨ੍ਹਾਂ ਦੇਸ਼ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਆਵਾਜ ਉਠਾਆ ਕਿ ਝੰਡਾ ਬੁਲੰਦ ਕਰਨ?ਉਨਾ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੇ ਛੋਟੇ ਕਾਰੋਬਾਰੀਆਂ ਦੇ ਹੱਕ ਵੀ ਜੋਰਦਾਰ ਆਵਾਜ ਬੁਲੰਦ ਕਰੇਗੀ ਤਾਂ ਜੋ ਲੋਕਾਂ ਦਾ ਰੋਜ਼ੀ ਰੋਟੀ ਦਾ ਜੁਗਾੜ ਬਣ ਸਕੇ? 

CongressCongress

ਸੁਖਬੀਰ ਬਾਦਲ ਨੇ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਕੱਲ੍ਹ ਸੱਦੀ
ਚੰਡੀਗੜ੍ਹ  : ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ  ਕੋਰ  ਕਮੇਟੀ ਦੀ ਹੰਗਾਮੀ ਮੀਟਿੰਗ 30 ਮਈ ਨੂੰ ਸੱਦੀ ਹੈ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ 'ਚ ਹੋਣ ਵਾਲੀ ਇਹ ਮੀਟਿੰਗ ਕੈਪਟਨ ਸਰਕਾਰ ਵਲੋਂ ਕਿਸਾਨਾਂ 'ਤੇ ਬਿਜਲੀ ਬਿੱਲ ਲਾਉਣ ਦੀ ਤਿਆਰ ਕੀਤੀ ਜਾ ਰਹੀ ਯੋਜਨਾ ਦੇ ਵਿਰੋਧ ਲਈ ਸੱਦੀ ਗਈ ਹੈ।

Sukhbir Singh Badal Sukhbir Singh Badal

ਸੁਖਬੀਰ ਬਾਦਲ ਨੇ ਅੱਜ ਇਕ ਬਿਆਨ ਜਾਰੀ ਕਰ ਕੇ ਦੋਸ਼ ਲਾਇਆ ਹੈ ਕਿ ਬੀਤੇ ਦਿਨੀ ਮੰਤਰੀ ਮੰਡਲ ਬੈਠਕ 'ਚ ਯੋਜਨਾ 'ਤੇ ਚਰਚਾ ਹੋਈ ਹੈ ਤੇ ਡੀ.ਬੀ.ਟੀ. ਤਹਿਤ ਬਿਜਲੀ ਮੋਟਰਾਂ 'ਤੇ ਮੀਟਰ ਲਗਾ ਕੇ ਬਹਾਨੇ ਨਾਲ ਕਿਸਾਨਾਂ ਤੋਂ ਬਿੱਲ ਵਸੂਲੇ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਨੂੰ ਬਿਲਕੁਲ ਲਾਗੂ ਨਹੀਂ ਹੋਣ ਦੇਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement