
ਕੁੱਝ ਰਾਹਗੀਰਾਂ ਨੇ ਅਕਾਲ ਤਖ਼ਤ 'ਤੇ ਕੀਤੀ ਸੀ ਸ਼ਿਕਾਇਤ
ਬਟਾਲਾ: ਬਟਾਲਾ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਦਸ਼ਮੇਸ਼ ਨਗਰ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਇਸ ਮੰਦਭਾਗੀ ਘਟਨਾ ਦਾ ਉਸ ਸਮੇਂ ਪਤਾ ਚੱਲਿਆ।
photo
ਜਦੋਂ ਰਸਤੇ ਤੋਂ ਲੰਘ ਰਹੇ ਰਾਹਗੀਰਾਂ ਦੀ ਨਜ਼ਰ ਮੁਲਜ਼ਮ ਬਲਵਿੰਦਰ ਸਿੰਘ 'ਤੇ ਪਈ ਜੋ ਘਰ ਦੇ ਬਾਹਰ ਰੱਦੀ ਕਾਗਜ਼ਾਂ ਦੇ ਨਾਲ ਗੁਟਕਾ ਸਾਹਿਬ ਦੇ ਅੰਗ ਜਲਾ ਰਿਹਾ ਸੀ।
photo
ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਨੂੰ ਇਸ ਸਬੰਧੀ ਸੂਚਿਤ ਕੀਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਅਤੇ ਇਸ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
photo
ਇਸ ਸਬੰਧੀ ਗੱਲਬਾਤ ਕਰਦਿਆਂ ਧਰਮ ਪ੍ਰਚਾਰਕ ਜਗਦੇਵ ਸਿੰਘ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਇਸ ਮਾਮਲੇ ਵਿਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ 'ਤੇ ਸੰਤੁਸ਼ਟੀ ਪ੍ਰਗਟ ਕੀਤੀ।
photo
ਉਧਰ ਡੀਐਸਪੀ ਬਲਬੀਰ ਸਿੰਘ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੁਲਿਸ ਨੇ ਇਸ ਸਬੰਧੀ ਜਾਂਚ ਕਰਕੇ ਤਿੰਨ ਮੁਲਜ਼ਮਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ।
ਦੱਸ ਦਈਏ ਕਿ ਪਵਿੱਤਰ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੇ ਜਾਣ ਦੀ ਇਸ ਮੰਦਭਾਗੀ ਘਟਨਾ ਨਾਲ ਇਲਾਕੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਅਤੇ ਇਸ ਮਾਮਲੇ ਵਿਚ ਸ਼ਾਮਲ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।