ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ : ਭਾਈ ਲੌਂਗੋਵਾਲ
Published : May 29, 2020, 5:42 am IST
Updated : May 29, 2020, 5:42 am IST
SHARE ARTICLE
File Photo
File Photo

ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਇਕਾਂਤਵਾਸ ਲਈ ਹੋਟਲਾਂ ਦੀ ਥਾਂ ਸਰਾਵਾਂ ਵਿਚ ਰੱਖੇ ਪੰਜਾਬ ਸਰਕਾਰ

ਅੰਮ੍ਰਿਤਸਰ 28 ਮਈ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਐਲਾਨ ਕੀਤਾ ਹੈ। ਸ. ਬਲਬੀਰ ਸਿੰਘ ਸੀਨੀਅਰ ਨੇ ਹਾਕੀ ਅੰਦਰ ਮਹਾਨ ਪ੍ਰਾਪਤੀਆਂ ਕਰ ਕੇ ਸਿੱਖ ਕੌਮ ਅਤੇ ਦੇਸ਼ ਦਾ ਮਾਣ ਵਧਾਇਆ। ਭਾਈ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਸਿੱਖ ਨੌਜੁਆਨੀ ਲਈ ਪ੍ਰੇਰਣਾ ਸਰੋਤ ਹੈ।

File photoFile photo

ਸ਼੍ਰੋਮਣੀ ਕਮੇਟੀ ਵਲੋਂ ਸ. ਬਲਬੀਰ ਸਿੰਘ ਸੀਨੀਅਰ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਤੋਂ ਸੇਧ ਪ੍ਰਾਪਤ ਕਰ ਸਕਣ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਸਰਕਾਰ ਵਲੋਂ ਮਹਿੰਗੇ ਹੋਟਲਾਂ ਵਿਚ ਇਕਾਂਤਵਾਸ ਕਰਨ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਕ ਪਾਸੇ ਤਾਂ ਪਹਿਲਾਂ ਹੀ ਵਿਦੇਸ਼ਾਂ ਤੋਂ ਆ ਰਹੇ ਪੰਜਾਬੀ ਮਹਿੰਗੀਆਂ ਟਿਕਟਾਂ ਖਰੀਦ ਰਹੇ ਹਨ, ਜਦਕਿ ਦੂਸਰੇ ਪਾਸੇ ਉਨ੍ਹਾਂ ਨੂੰ ਇਕਾਂਤਵਾਸ ਲਈ ਹੋਟਲਾਂ ਦੇ ਵੱਡੇ ਬਿੱਲ ਭਰਨੇ ਪੈ ਰਹੇ ਹਨ, ਇਹ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਵਿਚ ਰਖਿਆ ਜਾਵੇ।

File photoFile photo

ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿਤਾ ਜਾਵੇਗਾ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦਵਾਰਾ ਸਾਹਿਬਾਨ ਅੰਦਰ ਰਿਹਾਇਸ਼ ਅਤੇ ਲੰਗਰ ਆਦਿ ਦੀਆਂ ਵਧੀਆ ਸੇਵਾਵਾਂ ਹਨ। ਇਥੇ ਇਕਾਂਤਵਾਸ ਕੀਤੇ ਜਾਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿਤੀ ਜਾਵੇਗੀ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਮਹਿੰਗੀਆਂ ਹਵਾਈ ਟਿਕਟਾਂ ਸਬੰਧੀ ਭਾਰਤ ਸਰਕਾਰ ਨਾਲ ਗੱਲਬਾਤ ਕਰਨ ਦੀ ਵੀ ਗੱਲ ਆਖੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਹ ਇਸ ਮਾਮਲੇ ਨੂੰ ਲੈ ਕੇ ਗੱਲ ਕਰਨਗੇ ਅਤੇ ਪੱਤਰ ਵੀ ਲਿਖਿਆ ਜਾਵੇਗਾ।
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement