ਸਰਕਾਰ ਵੱਲੋਂ PSEB 'ਚ ਠੇਕੇ ਦੇ ਆਧਾਰ ’ਤੇ 496 ਦੇ ਕਾਰਜ ਕਾਲ ’ਚ ਇੱਕ ਸਾਲ ਦੇ ਵਾਧੇ ਨੂੰ ਪ੍ਰਵਾਨਗੀ
Published : May 29, 2020, 5:11 pm IST
Updated : May 29, 2020, 6:56 pm IST
SHARE ARTICLE
Amarinder Singh
Amarinder Singh

ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਚ ਠੇਕੇ ਦੇ ਆਧਾਰ ’ਤੇ ਵੱਖ ਵੱਖ ਸ਼੍ਰੇਣੀਆਂ ’ਤੇ ਕੰਮ ਕਰ ਰਹੇ 496 ਦੇ ਕਾਰਜ ਕਾਲ ਚ ਇੱਕ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ

ਚੰਡੀਗੜ੍ਹ, 29 ਮਈ : ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ ਦੇ ਆਧਾਰ ’ਤੇ ਵੱਖ ਵੱਖ ਸ਼੍ਰੇਣੀਆਂ ’ਤੇ ਕੰਮ ਕਰ ਰਹੇ 496 ਦੇ ਕਾਰਜ ਕਾਲ ਵਿੱਚ ਇੱਕ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਸਕੂਲ ਸਿੱਖਿਆ-ਕਮ-ਸਟੇਟ ਪ੍ਰੋਜੈਕਟ ਡਾਇਰੈਕਟਰ ਸਮੱਗਰਾ ਸਿੱਖਿਆ ਅਭਿਆਨ ਪੰਜਾਬ ਸ੍ਰੀ ਮੁਹੰਮਦ ਤਾਇਅਬ ਨੇ ਇਸ ਸਬੰਧੀ ਵੱਖ ਵੱਖ ਪੱਤਰ ਜਾਰੀ ਕਰ ਦਿੱਤੇ ਹਨ।

PSEBPSEB

ਬੁਲਾਰੇ ਅਨੁਸਾਰ ਸਿੱਖਿਆ ਵਿਭਾਗ ਅਧੀਨ ਚੱਲ ਰਹੇ ਅਦਰਸ਼ ਅਤੇ ਮਾਡਲ ਸਕੂਲਾਂ ਵਿੱਚ ਠੇਕੇ ’ਤੇ ਤਾਇਨਾਤ 25 ਨਾਨ ਟੀਚਿੰਗ ਸਟਾਫ ਦੇ ਕਾਰਜ ਕਾਲ ਵਿੱਚ 1 ਅਪ੍ਰੈਲ 2020 ਤੋਂ 31 ਮਾਰਚ 2021 ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਮੱਗਰਾ ਸਿੱਖਿਆ ਅਭਿਆਨ ਹੇਠ ਵੱਖ ਵੱਖ ਸਕੂਲਾਂ ਵਿੱਚ ਤਾਇਨਾਤ 373 ਆਈ.ਈ.ਆਰ.ਟੀ., 75 ਲੈਬ ਅਟੈਂਡੈਂਟਾਂ ਅਤੇ 23 ਨਾਨ ਟੀਚਿੰਗ ਸਟਾਫ ਦੇ ਕਾਰਜ ਕਾਲ ਵਿੱਚ ਵਾਧਾ ਕੀਤਾ ਗਿਆ ਹੈ।

PSEBPSEB

ਬੁਲਾਰੇ ਅਨੁਸਾਰ ਇਹ ਕਾਰਜਕਾਲ 1 ਅਪ੍ਰੈਲ 2020 ਤੋਂ 31 ਮਾਰਚ 2021 ਤੱਕ ਹੋਵੇਗਾ। ਇਹ ਵਾਧਾ ਉਨ੍ਹਾਂ ਦੇ ਕਾਰਜਕਾਲ ਵਿੱਚ ਕੀਤਾ ਗਿਆ ਹੈ ਜਿਨ੍ਹਾਂ ਦਾ ਕੰਮ ਤਸੱਲੀਬਖਸ਼ ਹੈ, ਜਿਨ੍ਹਾਂ ਵਿਰੁੱਧ ਕੋਈ ਵੀ ਵਿਭਾਗੀ ਜਾਂਚ/ਪੜਤਾਲ ਲੰਬਿਤ ਨਹੀਂ ਹੈ ਅਤੇ ਜਿਨ੍ਹਾਂ ਵਿਰੁੱਧ ਅਦਾਲਤ ਵਿੱਚ ਕੋਈ ਕੇਸ ਨਹੀਂ ਹੈ। ਬੁਲਾਰੇ ਅਨੁਸਾਰ ਇਹ ਵਾਧਾ ਮੂਲ ਨਿਯੁਕਤੀ ਪੱਤਰ ਵਿੱਚ ਦਰਜ ਸ਼ਰਤਾਂ, ਬਾਨਾਂ ਅਤੇ ਸਮੇਂ ਸਮੇਂ ਹੋਈਆਂ ਸੋਧਾਂ ਅਨੁਸਾਰ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

PSEB ExamPSEB 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement