ਪ੍ਰਵਾਸੀ ਮਜ਼ਦੂਰਾਂ ਦੀ ਹੋ ਰਹੀ ਦੁਰਦਸ਼ਾ ‘ਤੇ ਜਾਖੜ ਨੇ ਕੇਂਦਰ ਨੂੰ ਦਿੱਤੀ ਨਸੀਅਤ
Published : May 29, 2020, 2:56 pm IST
Updated : May 29, 2020, 2:56 pm IST
SHARE ARTICLE
Photo
Photo

: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਵੱਲੋਂ ਮਜ਼ਦੂਰਾਂ ਦੀ ਹੋਰ ਰਹੀ ਦਰਦਸ਼ਾ ਬਾਰੇ ਗੱਲ ਕਰਦਿਆਂ ਸੋਸ਼ਲ ਮੀਡੀਆ ਤੇ ਕੇਂਦਰ ਸਰਕਾਰ ਨੂੰ ਘੇਰਿਆ ਗਿਆ ਹੈ।

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਵੱਲੋਂ ਮਜ਼ਦੂਰਾਂ ਦੀ ਹੋਰ ਰਹੀ ਦਰਦਸ਼ਾ ਬਾਰੇ ਗੱਲ ਕਰਦਿਆਂ ਸੋਸ਼ਲ ਮੀਡੀਆ ਤੇ ਕੇਂਦਰ ਸਰਕਾਰ ਨੂੰ ਘੇਰਿਆ ਗਿਆ ਹੈ। ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਪੀਐੱਮ ਮੋਦੀ ਆਮ ਲੋਕਾਂ ਨੂੰ ਭੁੱਲ ਚੁੱਕੇ ਹਨ। ਉਨ੍ਹਾਂ ਗੁਰੂਗ੍ਰਾਮ ਤੋਂ ਦਰਭੰਗ ਜਾ ਰਹੇ ਪ੍ਰਵਾਸੀ ਮਜ਼ਦੂਰਾਂ ਦੀ ਦੁਰਦਸ਼ਾ ਬਾਰੇ ਗੱਲ ਕਰਦਿਆਂ ਉਨ੍ਹਾਂ ਆਪਣੇ ਪਿਤਾ ਨੂੰ ਸਾਈਕਲ ਤੇ ਲਿਜਾ ਰਹੀ ਲੜਕੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਗੁਰੂਗ੍ਰਾਮ ਤੋਂ ਦਰਭੰਗਾ ਤੱਕ ਮਾਰਚ ਕੱਢਿਆ ਜਾਵੇਗਾ ਤਾਂ ਜੋ ਇਨ੍ਹਾਂ ਪ੍ਰਵਾਸੀ ਪੀੜਿਤਾਂ ਨਾਲ ਏਕਤਾ ਦਿਖਾਈ ਜਾ ਸਕੇ।

Sunil Kumar JakharSunil Kumar Jakhar

ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਜਾਰੀ ਰੱਖੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋਤੀ ਦੀ ਸਾਈਕਲ ਯਾਤਰਾ ਦੇਸ਼ ਲਈ ਸ਼ਰਮ ਦੀ ਗੱਲ ਹੈ ਤੇ ਕੇਂਦਰ ਸਰਕਾਰ ਪ੍ਰਵਾਸੀਆਂ ਮਜ਼ਦੂਰਾਂ ਨੂੰ ਤੰਗ ਕਰਨ ਦੇ ਅਪਰਾਧ ਤੋਂ ਆਪਣੇ ਆਪ ਨੂੰ ਬਰੀ ਨਹੀਂ ਕਰ ਸਕਦੀ। ਪ੍ਰਧਾਨ ਮੰਤਰੀ ਦੇ ਰਾਜ ਧਰਮ ਨੂੰ ਯਾਦ ਦਿਵਾਉਂਦੇ ਹੋਏ ਜਾਖੜ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਸਾਰੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਣ ਲਈ ਮੁਫਤ ਰੇਲ ਜਾਂ ਬੱਸ ਸੇਵਾ ਮੁਹੱਈਆ ਕਰਵਾਏ।

Pm modi asks ministers to assure economic package should reach to peoplePm modi 

ਉਨ੍ਹਾਂ ਲੌਕਡਾਊਨ ਚ ਡਾਂਵਾ-ਡੋਲ ਹੋਈ ਗਰੀਬ ਲੋਕਾਂ ਦਾ ਅਰਥਵਿਵਸਥਾ ਨੂੰ ਸਹੀ ਕਰਨ ਲਈ ਕੇਂਦਰ ਸਰਕਾਰ ਨੂੰ ਇਨ੍ਹਾਂ ਗਰੀਬ ਪਰਿਵਾਰਾਂ ਦੇ ਖਾਤਿਆਂ ਵਿਚ 10,000 ਰੁਪਏ ਜਮਾ ਕਵਾਉਂਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਵੀ ਰਾਰਤ ਦੇਣ ਦੀ ਮੰਗ ਕੀਤੀ ਹੈ। ਕੇਂਦਰ ਸਰਕਾਰ ਦੇ ਵੱਲੋਂ ਐਲਾਨ ਕੀਤੇ 20 ਲੱਖ ਕਰੋੜ ਰੁਪਏ ਦੇ ਪੈਕੇਜ ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨੂੰ ਪੁੱਛਿਆ

Sunil Kumar JakharSunil Kumar Jakhar

ਕਿ ਪੈਕੇਜ ‘ਚ ਕੀ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੀ 60 ਪ੍ਰਤੀਸ਼ਤ ਆਬਾਦੀ ਖੇਤੀਬਾੜੀ ‘ਤੇ ਨਿਰਭਰ ਹੈ ਪਰ ਇਸ ਪੈਕੇਜ ਵਿੱਚ ਕਿਸਾਨਾਂ ਲਈ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਵੱਲੋਂ ਕੇਂਦਰ ਸਰਕਾਰ ਸਰਕਾਰ ਕੋਲੋਂ ਮੰਗ ਕੀਤੀ ਗਈ ਹੈ ਕਿ ਦੇਸ਼ ਦੇ ਕਿਸਾਨਾਂ ਦਾ 3 ਲੱਖ ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਜਾਵੇ।

PM Narendra ModiPM Narendra Modi

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement