ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਨੇ ਮੀਡੀਆ ਨੂੰ ਰਾਹਤ ਦੇਣ ਦੀ ਕੀਤੀ ਮੰਗ
Published : May 29, 2020, 7:49 am IST
Updated : May 30, 2020, 6:26 am IST
SHARE ARTICLE
File
File

ਮੀਡੀਆ ਜਗਤ ਕੋਵਿਡ-19 ਮਹਾਂਮਾਰੀ ਕਾਰਨ ਸੱਭ ਤੋਂ ਜ਼ਿਆਦਾ ਪ੍ਰਭਾਵਿਤ ਖੇਤਰਾਂ ਵਿਚੋਂ ਇਕ ਰਿਹਾ ਹੈ

ਚੰਡੀਗੜ੍ਹ- ਮੀਡੀਆ ਜਗਤ ਕੋਵਿਡ-19 ਮਹਾਂਮਾਰੀ ਕਾਰਨ ਸੱਭ ਤੋਂ ਜ਼ਿਆਦਾ ਪ੍ਰਭਾਵਿਤ ਖੇਤਰਾਂ ਵਿਚੋਂ ਇਕ ਰਿਹਾ ਹੈ। ਪ੍ਰਿੰਟ ਮੀਡੀਆ ਦੀ ਪ੍ਰਸਾਰ ਗਿਣਤੀ ਵਿਚ ਭਾਰੀ ਕਮੀ ਦਰਜ ਕੀਤੀ ਗਈ ਅਤੇ ਇਸ ਦੀ ਇਸ਼ਤਿਹਾਰਾਂ ਤੋਂ ਆਮਦਨ ਵਿਚ ਭਾਰੀ ਨੁਕਸਾਨ ਹੋਇਆ ਹੈ। ਲਾਕਡਾਊਨ ਕਾਰਨ ਸੜਕਾਂ 'ਤੇ ਕੋਈ ਆਵਾਜਾਈ ਨਾ ਹੋਣ ਕਾਰਨ ਆਊਟਡੋਰ ਮੀਡੀਆ ਦੇ ਲਗਭਗ ਸਾਰੇ ਆਡਰ ਰੱਦ ਕਰ ਦਿਤੇ ਗਏ।

Captain Amrinder SinghCaptain Amrinder Singh

ਇਸ ਮਿਆਦ ਵਿਚ ਕਿਸੇ ਈਵੈਂਟ (ਸਮਾਗਮ) ਦੀ ਇਜਾਜ਼ਤ ਨਾ ਹੋਣ ਕਾਰਨ ਈਵੈਂਟ (ਸਮਾਗਮ) ਵਪਾਰ ਵੀ ਖ਼ਾਲੀ ਗਿਆ ਹੈ। ਇਸ ਸਬੰਧੀ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੈਪਟਰ ਦੇ ਪ੍ਰਧਾਨ ਕਰਨ ਗਿਲਹੋਤਰਾ ਨੇ ਪੰਜਾਬ ਦੇ ਮੁੱਖ ਮੰਤਰੀ, ਕੈਪਟਨ ਅਮਰਿੰਦਰ ਸਿੰਘ ਨੂੰ ਦਿਤੇ ਇਕ ਮੰਗ ਪੱਤਰ ਵਿਚ ਮੰਗ ਕੀਤੀ ਹੈ ਕਿ ਪੰਜਾਬ ਵਿਚ ਚਲ ਰਹੇ ਲੰਮੇ ਲਾਕਡਾਊਨ ਕਾਰਨ ਮੀਡੀਆ ਜਗਤ ਨੂੰ ਵਿਸ਼ੇਸ਼ ਰਾਹਤ ਪੈਕੇਜ ਦਿਤਾ ਜਾਵੇ।

Corona VirusCorona Virus

ਕਰਨ ਗਿਲਹੋਤਰਾ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਨੇ ਪੰਜਾਬ ਦੇ ਮੀਡੀਆ ਉਦਯੋਗ ਦੀ ਅਰਥਵਿਵਸਥਾ ਨੂੰ ਠੱਪ ਕਰ ਦਿਤਾ ਹੈ। ਕਰਨ ਗਿਲਹੋਤਰਾ ਨੇ ਕਿਹਾ, ਰੇਡੀਉ, ਟੀ.ਵੀ., ਪ੍ਰਿੰਟ, ਆਊਟਡੋਰ, ਆਊਟ ਆਫ਼ ਹੋਮ ਮੀਡੀਆ  ਵਿਚ ਇਸ਼ਤਿਹਾਰਾਂ ਦੀ ਆਮਦਨ ਵਿਚ ਭਾਰੀ ਗਿਰਾਵਟ ਵੇਖਣ ਨੂੰ ਮਿਲੀ ਹੈ। ਇਸ਼ਤਿਹਾਰਾਂ ਦੀ ਆਮਦਨ ਵਿਚ ਆ ਰਹੀ ਲਗਾਤਾਰ ਕਮੀ ਵੱਡਾ ਖ਼ਤਰਾ ਪੈਦਾ ਕਰ ਰਹੀ ਹੈ ਕਿਉਂਕਿ ਮੀਡੀਆ ਲਈ ਆਮਦਨ ਦਾ ਮੁੱਖ ਸਰੋਤ ਇਸ਼ਤਿਹਾਰੀ ਆਮਦਨ ਹੀ ਹੈ।

Corona Virus Vaccine Corona Virus

ਉਨ੍ਹਾਂ ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਸਬੰਧਤ ਵਿੱਤੀ ਸਾਲ ਵਿਚ ਅਪਣੇ ਸਾਲਾਨਾ ਇਸ਼ਤਿਹਾਰਬਾਜ਼ੀ ਬਜਟ ਦੀ ਪੂਰੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੁਚੇਤ ਕੋਸ਼ਿਸ਼ ਕੀਤੀ ਜਾਵੇ। ਚੈਂਬਰ ਨੇ ਪੰਜਾਬ ਵਿਚ ਮੀਡੀਆ ਇੰਡਸਟਰੀ ਨੂੰ ਮੁੜ ਸੁਰਜੀਤ ਕਰਨ ਲਈ ਵਿਸ਼ੇਸ਼ ਬੇਨਤੀ ਕੀਤੀ ਹੈ

Corona Virus Vaccine Corona Virus 

ਅਤੇ ਸਾਰੇ ਮੰਤਰਾਲਿਆਂ, ਡੀ.ਏ.ਵੀ.ਪੀ., ਰਾਜ ਸਰਕਾਰ, ਜਨਤਕ ਉੱਦਮੀਆਂ ਆਦਿ ਨੂੰ ਨਿਰਦੇਸ਼ ਦਿਤੇ ਕਿ ਉਹ ਪੂਰੇ ਮੀਡੀਆ ਉਦਯੋਗ ਨੂੰ ਤੁਰਤ ਬਕਾਇਆ ਭੁਗਤਾਨ ਜਾਰੀ ਕਰਨ। ਆਰਥਕ ਪੈਕੇਜ ਦਾ ਐਲਾਨ ਕਰਨ ਤਾਂ ਜੋ ਮੀਡੀਆ ਦੁਬਾਰਾ ਅਪਣੇ ਪੈਰਾਂ 'ਤੇ ਖੜਾ ਹੋ ਸਕੇ।

Corona Virus Vaccine Corona Virus

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੀ.ਐਚ.ਡੀ. ਚੈਂਬਰਸ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪ੍ਰਧਾਨ ਡਾਕਟਰ ਡੀ.ਕੇ. ਅਗਰਵਾਲ ਅਤੇ ਸੀਨੀਅਰ ਉਪ-ਪ੍ਰਧਾਨ ਸੰਜੇ ਅਗਰਵਾਲ ਨੇ ਮੀਡੀਆ ਜਗਤ ਨੂੰ ਰਾਹਤ ਪੈਕੇਜ ਦੇਣ ਦੀ ਮੰਗ ਨੂੰ ਲੈ ਕੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੂੰ ਪਹਿਲਾਂ ਹੀ ਨਵੀਂ ਦਿੱਲੀ ਵਿਖੇ ਮੰਗ ਪੱਤਰ ਸੌਂਪਿਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement