ਕੋਵੀਡ19 ਦੇ ਫੈਲਾਅ ਨੂੰ ਕਾਬੂ 'ਚ ਰੱਖਣ ਲਈ ਘਰੇਲੂ ਉਡਾਣਾਂ ਦੀ ਗਿਣਤੀ ਘਟਾਉਣ ਦੀ ਲੋੜ : ਸਿਹਤ ਮੰਤਰੀ
Published : May 29, 2020, 8:23 pm IST
Updated : May 30, 2020, 1:16 pm IST
SHARE ARTICLE
Balbir Singh Sidhu
Balbir Singh Sidhu

ਮਹਾਮਾਰੀ ਦੇ ਟਾਕਰੇ ਲਈ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ

 ਚੰਡੀਗੜ੍ਹ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ ਖਾਸਕਰ ਮੰੁਬਈ ਅਤੇ ਅਹਿਮਦਾਬਾਦ ਤੋਂ ਘਰੇਲੂ ਉਡਾਣਾਂ ਦੀ ਗਿਣਤੀ ਘਟਾਉਣ ਦੀ ਲੋੜ ਹੈ ਕਿਉਂ ਕਿ ਇੱਥੇ ਵੱਡੀ ਗਿਣਤੀ ਵਿੱਚ ਕੋਵਿਡ-19 ਦੇ ਮਾਮਲੇ  ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਏ ਗਏ 72, 468 ਨਮੂਨਿਆਂ ਵਿੱਚੋਂ ਸਿਰਫ਼ 2 . 8 ਫ਼ੀਸਦੀ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। 

Balbir Singh SidhuBalbir Singh Sidhu

ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਰਿਪੋਰਟ ਕੀਤੇ ਗਏ ਜ਼ਿਆਦਾਤਰ ਮਾਮਲੇ ਦੂਸਰੇ ਰਾਜਾਂ ਅਤੇ ਦੇਸ਼ਾਂ ਦੀ ਟਰੈਵਲ ਹਿਸਟਰੀ ਨਾਲ ਸਬੰਧਤ ਹਨ, ਇਸ ਲਈ ਇਸ ਵਾਇਰਸ ਦੇ ਸਮੂਹ ਵਿੱਚ ਫੈਲਾਅ ਨੂੰ ਰੋਕਣ ਲਈ ਵਿਸ਼ੇਸ਼ ਤੌਰ ‘ਤੇ ਉੱਚ ਜੋਖ਼ਮ ਵਾਲੇ ਰਾਜਾਂ ਅਤੇ ਦੇਸ਼ਾਂ `ਚੋਂ ਆਉਣ ਵਾਲੇ ਯਾਤਰੀਆਂ `ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ।

corona virusCorona virus 

ਉਨ੍ਹਾਂ ਕਿਹਾ ਕਿ ਉਹ ਭਲਕੇ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਇਸ ਅਹਿਮ ਮੁੱਦੇ ‘ਤੇ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਵਿੱਚ ਹੈ ਕਿ ਰਾਜ ਵਿਚ ਸਿਰਫ 151 ਪਾਜ਼ੇਟਿਵ ਵਿਅਕਤੀ ਅਜਿਹੇ ਹਨ ਜਿਨ੍ਹਾਂ ਜਿਨ੍ਹਾਂ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ।  99.9 ਫੀਸਦੀ ਸੰਪਰਕ ਟਰੇਸਿੰਗ ਵਿਚੋਂ, 1476 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ ਜੋ ਕਿ ਲਗਭਗ 8 ਫੀਸਦ ਬਣਦਾ ਹੈ।

PhotoBalbir Singh Sidhu

ਮੰਤਰੀ ਨੇ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕੀਤੀਆਂ ਕਿ ਲਾਗ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਪਤਾ ਲਗਾਉਣ ਲਈ ਯਾਤਰੀਆਂ ਦੇ ਵੱਧ ਤੋਂ ਵੱਧ ਨਮੂਨੇ ਲੈਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ 40 ਮਰੀਜ਼ਾਂ ਦੀ ਮੌਤ ਹੋਈ ਹੈ, ਉਹਨਾਂ ਦੀ ਉਮਰ 50 ਸਾਲ ਤੋਂ ਵੱਧ ਸੀ। ਇਨਾਂ ਵਿੱਚੋਂ 31 ਵਿਅਕਤੀ (77 ਫ਼ੀਸਦੀ) ਆਖਰੀ ਪੜਾਅ ‘ਤੇ ਗੁਰਦੇ, ਕੈਂਸਰ ਤੇ ਐੱਚਆਈਵੀ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਇਲਾਵਾ ਸ਼ੂਗਰ ਤੇ ਹਾਈ ਬਲੱਡ ਪ੍ਰੈਸ਼ਰ ਨਾਲ ਜੂਝ ਰਹੇ ਸਨ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਤ ਦਰ ਨੂੰ ਅੱਗੇ ਹੋਰ ਕੰਟਰੋਲ ਕਰਨ ਲਈ ਸਾਰੀਆਂ ਮੌਤਾਂ ਦਾ ਡੂੰਘਾਈ ਨਾਲ ਆਡਿਟ ਕੀਤਾ ਜਾਵੇਗਾ।

PhotoBalbir Singh Sidhu and Others 

ਸ. ਬਲਬੀਰ ਸਿਘ ਸਿੱਧੂ ਨੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ ਨੂੰ ਹਦਾਇਤ ਕੀਤੀ ਕਿ ਉਹ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਖਾਲੀ ਅਸਾਮੀਆਂ ਦੀ ਫਾਈਲ ਪੇਸ਼ ਕਰਨ ਤਾਂ ਕਿ ਸਟਾਫ ਦੀ ਘਾਟ ਨੂੰ ਦੂਰ ਕਰਨ ਲਈ ਇਹ ਫਾਈਲ  ਅਗਲੀ ਕੈਬਨਿਟ ਮੀਟਿੰਗ ਵਿੱਚ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਸਿਹਤ ਵਿਭਾਗ ਵਿੱਚ ਵਿਸ਼ਵਾਸ਼ ਨਹੀਂ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਲੋਂ ਸਿਹਤ ਸੰਸਥਾਵਾਂ ਵਿੱਚ ਪ੍ਰਦਾਨ ਕੀਤੀਆਂ ਗਈਆਂ ਮਿਆਰੀ ਸਿਹਤ ਸੇਵਾਵਾਂ ਨਾਲ, ਹੁਣ ਸੂਬੇ ਦੀਆਂ ਸਿਹਤ ਸੇਵਾਵਾਂ ਵਿੱਚ ਉਨ੍ਹਾਂ ਦਾ ਪੂਰਾ ਭਰੋਸਾ ਬੱਝ ਗਿਆ ਹੈ।

      PhotoPhoto

ਟੀਕਾਕਰਨ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਮੀਟਿੰਗ ਨੂੰ ਬੱਚਿਆਂ ਲਈ 100 ਪ੍ਰਤੀਸ਼ਤ ਟੀਕਾਕਰਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਬੱਚਿਆਂ ਨੂੰ ਆਮ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਪ੍ਰਭਦੀਪ ਕੌਰ ਜੌਹਲ ਨੂੰ ਹਦਾਇਤ ਕੀਤੀ ਕਿ ਟੀਕਾਕਰਨ ਪ੍ਰੋਗਰਾਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਰਾਜ ਪੱਧਰੀ ਟੀਮਾਂ ਨੂੰ ਜਿ਼ਲ੍ਹਿਆਂ  ਵਿੱਚ ਭੇਜਿਆ ਜਾਵੇ ਜਿਥੇ ਟੀਕਾਕਰਨ ਦੀ ਦਰ ਬਹੁਤ ਘੱਟ ਹੈ।

PhotoPunjab Govt

ਉਨ੍ਹਾਂ ਕਿਹਾ ਕਿ 100 ਇੰਸਟੀਟਿਊਸ਼ਨਲ ਡਿਲੀਵਰੀਜ਼ ਦਾ ਟੀਚਾ ਹਾਸਲ ਕਰਨ ਲਈ, ਮਦਰ ਐਂਡ ਚਾਈਲਡ ਹੈਲਥ ਕੇਅਰ ਅਤੇ ਸਰਕਾਰੀ ਹਸਪਤਾਲਾਂ ਦੇ ਕੰਮਕਾਜ ਦੀ ਰੋਜ਼ਾਨਾ ਅਧਾਰ `ਤੇ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ, ਸਾਰੇ ਸਿਖਲਾਈ ਸੈਸ਼ਨ ਜਿ਼ਲ੍ਹਾ ਪੱਧਰ `ਤੇ ਆਯੋਜਿਤ ਕੀਤੇ ਜਾਣਗੇ ਜਾਂ ਟੈਲੀਕਮਿਉਨੀਕੇਸ਼ਨ ਰਾਹੀਂ ਨੇਪਰੇ ਚੜ੍ਹਾਏ ਜਾਣਗੇ।

ਡੇਂਗੂ ਅਤੇ ਮਲੇਰੀਆ ਦੇ ਫੈਲਣ ਵਾਲੇ ਮੌਸਮ ਦੇ ਮੱਦੇਨਜ਼ਰ ਮੰਤਰੀ ਨੇ ਸਟੇਟ ਪ੍ਰੋਗਰਾਮ ਅਫਸਰ, ਆਈਡੀਐਸਪੀ ਨੂੰ ਨਿਰਦੇਸ਼ ਦਿੱਤੇ ਕਿ ਸਿਹਤ ਵਿਭਾਗ ਕੋਵਿਡ -19 ਵਿਰੁੱਧ ਅਣਥੱਕ ਲੜਾਈ ਲੜ ਰਿਹਾ ਹੈ ਅਤੇ ਨਾਲ ਹੀ ਡੇਂਗੂ, ਮਲੇਰੀਆ ਅਤੇ  ਪਾਣੀ  ਨਾਲ ਹੋਣ ਵਾਲੀਆਂ ਹੋਰ ਬਿਮਾਰੀਆਂ ਦੀ ਜਾਂਚ ਅਤੇ ਪ੍ਰਬੰਧਨ ਲਈ ਤਿਆਰੀ  ਨੂੰ ਵੀ ਰਾਜ ਵਿਚ ਯਕੀਨੀ ਬਣਾਇਆ ਜਾਵੇ।

PhotoBalbir Singh Sidhu and Others 

ਮੰਤਰੀ ਨੇ ਮੀਟਿੰਗ ਨੂੰ ਕੋਵਿਡ -19 ਦੇ ਪ੍ਰਬੰਧਨ ਅਤੇ ਰੋਕਥਾਮ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ, ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਜੁਰਮਾਨੇ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨਜ਼ ਵਲੋਂ ਆਪਣੇ ਅਧਿਕਾਰ ਖੇਤਰ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਸਖਤੀ ਨਾਲ ਯਕੀਨੀ ਬਣਾਇਆ ਜਾਵੇ।

ਮੀਟਿੰਗ ਵਿੱਚ ਹਾਜ਼ਰ ਹੋਰਨਾਂ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਸੱਕਤਰ (ਸਿਹਤ) ਸ੍ਰੀ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਸੇਵਾਵਾਂ ਡਾ: ਅਵਨੀਤ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਪ੍ਰਭਦੀਪ ਕੌਰ ਜੌਹਲ ਅਤੇ ਸਿਹਤ ਮੰਤਰੀ ਦੇ ਓਐਸਡੀ ਡਾ ਬਲਵਿੰਦਰ ਸਿੰਘ, ਨੋਡਲ ਅਫ਼ਸਰ ਕੋਵਿਡ 19 ਡਾ ਰਾਜੇਸ਼ ਭਾਸਕਰ ਅਤੇ ਡਾਇਰੈਕਟੋਰੇਟ ਸਿਹਤ ਸੇਵਾਵਾਂ ਦੇ ਸਾਰੇ ਸੀਨੀਅਰ ਅਧਿਕਾਰੀ ਸ਼ਾਮਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement