ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ : ਭਾਈ ਲੌਂਗੋਵਾਲ
Published : May 29, 2020, 4:16 am IST
Updated : May 29, 2020, 4:16 am IST
SHARE ARTICLE
File Photo
File Photo

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਐਲਾਨ ਕੀਤਾ ਹੈ। ਸ. ਬਲਬੀਰ ਸਿੰਘ ਸੀਨੀਅਰ ਨੇ ਹਾਕੀ ਅੰਦਰ ਮਹਾਨ ਪ੍ਰਾਪਤੀਆਂ ਕਰ ਕੇ ਸਿੱਖ ਕੌਮ ਅਤੇ ਦੇਸ਼ ਦਾ ਮਾਣ ਵਧਾਇਆ।

Balbir Singh Sr.Balbir Singh Sr.

ਭਾਈ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਸਿੱਖ ਨੌਜੁਆਨੀ ਲਈ ਪ੍ਰੇਰਣਾ ਸਰੋਤ ਹੈ। ਸ਼੍ਰੋਮਣੀ ਕਮੇਟੀ ਵਲੋਂ ਸ. ਬਲਬੀਰ ਸਿੰਘ ਸੀਨੀਅਰ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਤੋਂ ਸੇਧ ਪ੍ਰਾਪਤ ਕਰ ਸਕਣ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਸਰਕਾਰ ਵਲੋਂ ਮਹਿੰਗੇ ਹੋਟਲਾਂ ਵਿਚ ਇਕਾਂਤਵਾਸ ਕਰਨ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਕ ਪਾਸੇ ਤਾਂ ਪਹਿਲਾਂ ਹੀ ਵਿਦੇਸ਼ਾਂ ਤੋਂ ਆ ਰਹੇ ਪੰਜਾਬੀ ਮਹਿੰਗੀਆਂ ਟਿਕਟਾਂ ਖਰੀਦ ਰਹੇ ਹਨ,

File photoFile photo

ਜਦਕਿ ਦੂਸਰੇ ਪਾਸੇ ਉਨ੍ਹਾਂ ਨੂੰ ਇਕਾਂਤਵਾਸ ਲਈ ਹੋਟਲਾਂ ਦੇ ਵੱਡੇ ਬਿੱਲ ਭਰਨੇ ਪੈ ਰਹੇ ਹਨ, ਇਹ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਵਿਚ ਰਖਿਆ ਜਾਵੇ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿਤਾ ਜਾਵੇਗਾ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦਵਾਰਾ ਸਾਹਿਬਾਨ ਅੰਦਰ ਰਿਹਾਇਸ਼ ਅਤੇ ਲੰਗਰ ਆਦਿ ਦੀਆਂ ਵਧੀਆ ਸੇਵਾਵਾਂ ਹਨ। ਇਥੇ ਇਕਾਂਤਵਾਸ ਕੀਤੇ ਜਾਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿਤੀ ਜਾਵੇਗੀ।

Hardeep Singh PuriHardeep Singh Puri

ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਮਹਿੰਗੀਆਂ ਹਵਾਈ ਟਿਕਟਾਂ ਸਬੰਧੀ ਭਾਰਤ ਸਰਕਾਰ ਨਾਲ ਗੱਲਬਾਤ ਕਰਨ ਦੀ ਵੀ ਗੱਲ ਆਖੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਹ ਇਸ ਮਾਮਲੇ ਨੂੰ ਲੈ ਕੇ ਗੱਲ ਕਰਨਗੇ ਅਤੇ ਪੱਤਰ ਵੀ ਲਿਖਿਆ ਜਾਵੇਗਾ। ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਇਕਾਂਤਵਾਸ ਲਈ ਹੋਟਲਾਂ ਦੀ ਥਾਂ ਸਰਾਵਾਂ ਵਿਚ ਰੱਖੇ ਪੰਜਾਬ ਸਰਕਾਰ

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement