ਕੋਵਿਡ 19 ਸਬੰਧੀ ਹਦਾਇਤਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜੁਰਮਾਨਿਆਂ 'ਚ ਵਾਧਾ
Published : May 29, 2020, 5:48 pm IST
Updated : May 29, 2020, 6:48 pm IST
SHARE ARTICLE
Balbir Singh Sidhu
Balbir Singh Sidhu

ਹੁਣ ਜਨਤਕ ਥਾਵਾਂ ਤੇ ਮਾਸਕ ਨਾ ਪਹਿਨਣ ਵਾਲਿਆਂ ਨੂੰ ਹੋਵੇਗਾ 500 ਰੁਪਏ ਦਾ ਜੁਰਮਾਨਾ

ਚੰਡੀਗੜ੍ਹ: ਕੋਵਿਡ -19 ਦੀ ਰੋਕਥਾਮ ਅਤੇ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਦਿਆਂ, ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਸਬੰਧੀ ਮਾਮਲੇ ਦੇ ਜੁਰਮਾਨੇ ਵਿੱਚ ਵਾਧਾ ਕੀਤਾ ਹੈ। ਇਹ ਪ੍ਰਗਟਾਵਾ ਸਿਹਤ ਮੰਤਰੀ ਸ:ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਕੀਤਾ।

PhotoPhoto

ਰਾਜ ਭਰ ਵਿੱਚ ਕੋਵਿਡ-19 ਸੰਬੰਧੀ ਦਿੱਤੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀਆਂ ਉਲੰਘਣਾਵਾਂ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਸ: ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਮਹਾਂਮਾਰੀ ਦੇ ਪੰਜੇ ਤੋਂ ਸੁਰੱਖਿਅਤ ਰੱਖਣ ਲਈ ਜੁਰਮਾਨਿਆਂ ਵਿੱਚ ਵਾਧਾ ਕਰਨ ਅਤੇ ਹੋਰ ਸਖਤ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਚੌਵੀ ਘੰਟੇ ਕੰਮ ਕਰ ਰਹੀ ਹੈ ਅਤੇ ਇਸੇ ਲਈ ਕੋਵਿਡ -19 ਦੇ ਮਰੀਜ਼ਾਂ ਦੀ ਰਿਕਵਰੀ ਵਿਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ, ਜੋ ਕਿ 91 ਪ੍ਰਤੀਸ਼ਤ ਹੈ।

Corona VirusPhoto

ਉਨ੍ਹਾਂ ਕਿਹਾ ਕਿ ਹੁਣ ਜਨਤਕ ਥਾਵਾਂ ’ਤੇ ਮਾਸਕ ਨਾ ਪਾਉਣ ’ਤੇ 500 ਰੁਪਏ ਜ਼ੁਰਮਾਨਾ ਲਗਾਇਆ ਜਾਵੇਗਾ। ਘਰੇਲੂ ਕੁਆਰੰਟੀਨ ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ 2,000, ਰੁਪਏ, ਜਨਤਕ ਥਾਵਾਂ ’ਤੇ ਥੁੱਕਣ ਲਈ 500 ਰੁਪਏ, ਦੁਕਾਨਾਂ / ਵਪਾਰਕ ਸਥਾਨਾਂ ਦੇ ਮਾਲਕਾਂ ਦੁਆਰਾ ਸਮਾਜਕ ਦੂਰੀਆਂ ਦੇ ਨਿਯਮਾਂ ਦੀ ਉਲੰਘਣਾ ਕਰਨ ਲਈ 2000 ਰੁਪਏ, ਬੱਸਾਂ ਦੇ ਮਾਲਕਾਂ ਦੁਆਰਾ ਸਮਾਜਕ ਦੂਰੀ ਦੀ ਉਲੰਘਣਾ ਕਰਨ ਲਈ 3000 ਰੁਪਏ, ਕਾਰਾਂ: 2000 ਰੁਪਏ ਅਤੇ ਆਟੋ ਰਿਕਸ਼ਾ / ਦੋਪਹੀਆ ਵਾਹਨ ਲਈ 500 ਰੁਪਏ. ਜੁਰਮਾਨਾ ਲਗਾਇਆ ਜਾਵੇਗਾ।

Corona VirusPhoto

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਬੀਡੀਪੀਓ, ਨਾਇਬ ਤਹਿਸੀਲਦਾਰ ਅਤੇ ਡਿਪਟੀ ਕਮਿਸ਼ਨਰਾਂ ਦੁਆਰਾ ਅਧਿਕਾਰਤ ਕੋਈ ਵੀ ਅਧਿਕਾਰੀ ਮਹਾਂਮਾਰੀ ਰੋਗ ਐਕਟ, 1897 ਦੀਆਂ ਧਾਰਾਵਾਂ ਤਹਿਤ ਜ਼ੁਰਮਾਨੇ ਲਗਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਲੰਘਣਾ ਕਰਨ ਵਾਲੇ ਦੁਆਰਾ ਜੁਰਮਾਨਾ ਨਹੀਂ ਦਿੱਤਾ ਜਾਂਦਾ ਤਾਂ ਉਸ ਵਿਰੁੱਧ ਮਹਾਂਮਾਰੀ ਬਿਮਾਰੀ ਐਕਟ, 1897 ਦੇ ਨਿਯਮ ਅਨੁਸਾਰ ਆਈਪੀਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement