ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 5ਵੀਂ, 8ਵੀਂ ਅਤੇ 10ਵੀਂ ਕਲਾਸ ਦਾ ਨਤੀਜਾ
Published : May 29, 2020, 7:08 pm IST
Updated : May 30, 2020, 1:18 pm IST
SHARE ARTICLE
PSEB
PSEB

ਓਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਤੇ ਵਾਧੂ ਵਿਸ਼ਿਆਂ ਵਾਲੇ ਵਿਦਿਆਰਥੀਆਂ ਦੇ ਲਏ ਜਾਣਗੇ ਪੇਪਰ: ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ

ਚੰਡੀਗੜ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ ਦੀ ਵੈਬਸਾਈਟ ਅਤੇ www.pseb.ac.in ਅਤੇ  www.indiaresults.com  ‘ਤੇ ਉਪਲਬਧ ਹੋਣਗੇ।

PSEBPSEB

ਇਸੇ ਦੌਰਾਨ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਨਤੀਜੇ ਸਿਰਫ਼ ਰੈਗੂਲਰ/ਰਜਿਸਟਰਡ ਵਿਦਿਆਰਥੀਆਂ ਦੀ ਕੰਟੀਨਿਊਸ ਕੰਪ੍ਰੀਹੈਂਸਿਵ ਇਵੈਲਿਊਏਸ਼ਨ (ਸੀ.ਸੀ.ਈ.) ਦੇ ਆਧਾਰ ‘ਤੇ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬੋਰਡ ਵੱਲੋਂ ਓਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਿਆਂ ਵਾਲੇ ਮੈਟਿ੍ਰਕ ਪੱਧਰ ਦੇ ਵਿਦਿਆਰਥੀਆਂ ਦੇ ਪੇਪਰ ਜਲਦ ਲਏ ਜਾਣਗੇ ਕਿਉਕਿ ਉਨਾਂ ਦੇ ਮੁਲਾਂਕਣ ਲਈ ਸੀ.ਸੀ.ਈ. ਦੀ ਵਿਵਸਥਾ ਨਹੀਂ ਹੁੰਦੀ।

PSEB released 10th Compartment Exam ScheduleStudents 

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਿਆਂ ਦੇ ਵਿਦਿਆਰਥੀਆਂ ਦੀਆਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਲਦ ਜਾਰੀ ਕਰ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕੋਵਿਡ-19 ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਮਾਹੌਲ ਸੁਖਾਵਾਂ ਹੋਣ ‘ਤੇ ਹੀ ਇਨਾਂ ਤੇ ਬਾਰਵੀਂ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਜਾਵੇਗੀ।

Vijay Inder SinglaVijay Inder Singla

ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਨਤੀਜੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦਸ਼ਾਂ ਦੇ ਆਧਾਰ ‘ਤੇ ਹੀ ਐਲਾਨੇ ਗਏ ਹਨ। ਉਨਾਂ ਕਿਹਾ ਕਿ ਓਪਨ ਸਕੂਲ ਜਾਂ ਇਨਾਂ ਹੋਰ ਸ਼੍ਰੇਣੀਆਂ ‘ਚ ਸੀ.ਸੀ.ਈ. ਦੇ ਵਿਵਸਥਾ ਨਹੀਂ ਹੁੰਦੀ ਜਿਸ ਕਾਰਨ ਇਨਾਂ ਸ਼੍ਰੇਣੀਆਂ ਅਧੀਨ ਆਉਦੇ ਵਿਦਿਆਰਥੀਆਂ ਦੇ ਪੇਪਰ ਲਏ ਜਾਣੇ ਜ਼ਰੂਰੀ ਹਨ।

PSEBPSEB

ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਲੈਣ ਮੌਕੇ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੀਆਂ ਸਾਰੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਏਗਾ ਤਾਂ ਜੋ ਵਿਦਿਆਰਥੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਨੂੰ ਲੈ ਕੇ ਸਕੂਲੀ ਗਤੀਵਿਧੀਆਂ ‘ਤੇ ਲਗਾਈਆਂ ਗਈਆਂ ਰੋਕਾਂ ਹਟਾਉਣ ਤੋਂ ਬਾਅਦ ਹੀ ਸੁਰੱਖਿਅਤ ਤਰੀਕੇ ਨਾਲ ਪ੍ਰੀਖਿਆਵਾਂ ਲੈਣ ਲਈ ਡੇਟਸ਼ੀਟ ਜਾਰੀ ਕੀਤੀ ਜਾਵੇਗੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement