ਪੰਜਾਬ 'ਚ ਪ੍ਰਵਾਸੀ ਮਜ਼ਦੂਰਾਂ ਲਈ ਕੱਲ੍ਹ 9 ਹੋਰ ਰੇਲ ਗੱਡੀਆਂ ਚਲਾਈਆਂ ਜਾਣਗੀਆਂ
Published : May 29, 2020, 5:20 pm IST
Updated : May 29, 2020, 6:49 pm IST
SHARE ARTICLE
Photo
Photo

ਸੂਬਾ ਸਰਕਾਰ ਵੱਲੋਂ ਲੋੜ ਮੁਤਾਬਕ ਹੋਰ ਰੇਲ ਗੱਡੀਆਂ ਚਲਾਈਆਂ ਜਾਣਗੀਆਂ

ਚੰਡੀਗੜ੍ਹ:  375 ਵਿਸ਼ੇਸ਼ ਰੇਲ ਗੱਡੀਆਂ ਰਾਹੀਂ 4.84 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਪਹਿਲਾਂ ਹੀ ਉਹਨਾਂ ਦੇ ਪਿੱਤਰੀ ਰਾਜ ਵਾਪਸ ਭੇਜਿਆ ਗਿਆ ਹੈ ਜਿਸ ਨਾਲ ਪੰਜਾਬ ਸਭ ਤੋਂ ਵਧੀਆ ਕਾਰਗੁਜ਼ਾਰੀ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਸੂਬੇ ਭਰ 'ਚੋਂ ਕੱਲ੍ਹ ਵੱਖ-ਵੱਖ ਥਾਵਾਂ ਤੋਂ 9 ਹੋਰ ਰੇਲ ਗੱਡੀਆਂ ਚੱਲਣਗੀਆਂ।

Migrant workers to get free grains and pulses nirmala sitharamanPhoto

ਨੋਡਲ ਅਧਿਕਾਰੀ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ, ਲੋਕ ਨਿਰਮਾਣ ਵਿਭਾਗ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਸੂਬਾ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਵਿੱਚ ਕਿਸੇ ਵੀ ਪ੍ਰਵਾਸੀ ਮਜ਼ਦੂਰ ਨੂੰ ਬਿਨਾਂ ਕਿਸੇ ਮੁਸ਼ਕਿਲ ਤੋਂ ਉਹਨਾਂ ਦੇ ਪਿੱਤਰੀ ਰਾਜਾਂ ਨੂੰ ਵਾਪਸ ਜਾਣ ਲਈ ਹਰ ਸੰਭਵ ਸਹਿਯੋਗ ਦੇਣਾ ਯਕੀਨੀ ਬਣਾਇਆ ਜਾਵੇ।

Captain Amrinder SinghCaptain Amrinder Singh

ਉਹਨਾਂ ਅੱਗੇ ਕਿਹਾ ਕਿ ਲੋੜ ਮੁਤਾਬਕ ਰੇਲ ਗੱਡੀਆਂ ਚਲਾਉਣ ਸਬੰਧੀ ਮੁਲਾਂਕਣ ਨੂੰ ਜਾਰੀ ਰੱਖਿਆ ਜਾਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਿੱਤਰੀ ਰਾਜਾਂ ਨੂੰ ਵਾਪਸ ਜਾਣ ਦੀ ਇੱਛਾ ਰੱਖਣ ਵਾਲੇ ਪਰਵਾਸੀ ਕਾਮਿਆਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਜਲਦੀ ਤੋਂ ਜਲਦੀ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਜਾਵੇ। ਉਹਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋੜ ਮੁਤਾਬਕ ਹੋਰ ਰੇਲ ਗੱਡੀਆਂ ਚਲਾਈਆਂ ਜਾਣਗੀਆਂ।

Migrant worker shramik train fare controversy modi govt states congressMigrant worker 

ਸ੍ਰੀ ਵਿਕਾਸ ਪ੍ਰਤਾਪ ਨੇ ਅੱਗੇ ਕਿਹਾ ਕਿ ਸੂਬੇ 'ਚੋਂ 5 ਮਈ ਤੋਂ ਹੁਣ ਤੱਕ ਲਗਭਗ 375 ਵਿਸ਼ੇਸ਼ ਸ਼੍ਰਮਿਕ ਰੇਲ ਗੱਡੀਆਂ ਚਲਾਈਆਂ ਗਈਆਂ ਹਨ। ਇਹ ਮੁਲਾਂਕਣ ਹੁਣ ਤੱਕ ਕੀਤੇ ਯਤਨਾਂ ਦੀ ਸਮੀਖਿਆ ਕਰਨ ਅਤੇ ਆਉਣ ਵਾਲੇ ਦਿਨਾਂ ਵਿਚ ਲੋੜੀਂਦੀਆਂ ਰੇਲ ਗੱਡੀਆਂ ਬਾਰੇ ਸਹੀ ਜਾਣਕਾਰੀ ਹਾਸਲ ਕਰਨ ਲਈ ਕੀਤਾ ਗਿਆ ਹੈ।

Migrant Workers from UP Bihar Leave GujaratMigrant Workers

ਕੁੱਲ 375 ਵਿਚੋਂ ਸਭ ਤੋਂ ਵੱਧ ਉੱਤਰ ਪ੍ਰਦੇਸ਼ ਨੂੰ 226 ਰੇਲਗੱਡੀਆਂ ਅਤੇ ਉਸ ਤੋਂ ਬਾਅਦ ਬਿਹਾਰ ਨੂੰ 123 ਰੇਲ ਗੱਡੀਆਂ ਪਰਵਾਸੀ ਕਾਮਿਆਂ ਨੂੰ ਲੈ ਕੇ ਰਵਾਨਾ ਹੋਈਆਂ ਹਨ। ਇਸੇ ਤਰ੍ਹਾਂ ਝਾਰਖੰਡ ਨੂੰ 9,  ਮੱਧ ਪ੍ਰਦੇਸ਼ ਨੂੰ 7 ਅਤੇ ਛੱਤੀਸਗੜ੍ਹ ਨੂੰ 3 ਅਤੇ ਪੱਛਮੀ ਬੰਗਾਲ ਨੂੰ 2 ਰੇਲ ਗੱਡੀਆਂ ਰਵਾਨਾ ਹੋਈਆਂ ਹਨ। ਇਸ ਤੋਂ ਇਲਾਵਾ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਮਨੀਪੁਰ, ਤਾਮਿਲਨਾਡੂ ਅਤੇ ਉਤਰਾਖੰਡ ਨੂੰ ਇੱਕ-ਇੱਕ ਰੇਲ ਗੱਡੀ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਰਵਾਨਾ ਹੋਈ।

LockdownLockdown

ਜ਼ਿਕਰਯੋਗ ਹੈ ਕਿ ਸੂਬੇ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਭੋਜਨ ਅਤੇ ਰਹਿਣ ਲਈ ਕੀਤੇ ਪ੍ਰਬੰਧਾਂ ਕਾਰਨ ਲੱਖਾਂ ਪ੍ਰਵਾਸੀਆਂ ਨੇ ਤਾਲਾਬੰਦੀ ਦੌਰਾਨ ਵੀ ਆਪਣੀ ਇੱਛਾ ਨਾਲ ਪੰਜਾਬ ਵਿੱਚ ਹੀ  ਰਹਿਣ ਦਾ ਫੈਸਲਾ ਕੀਤਾ। ਸੂਬਾ ਸਰਕਾਰ ਇਹ ਰੇਲ ਗੱਡੀਆਂ ਚਲਾਉਣ ਲਈ ਪਹਿਲਾਂ ਹੀ 26 ਕਰੋੜ ਰੁਪਏ ਖ਼ਰਚ ਕਰ ਚੁੱਕੀ ਹੈ ਜੋ ਕਿ ਫਿਰੋਜ਼ਪੁਰ ਅਤੇ ਅੰਬਾਲਾ ਡਿਵੀਜ਼ਨ ਦੇ ਰੇਲਵੇ ਅਧਿਕਾਰੀਆਂ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰਾਂ ਵੱਲੋਂ ਚਲਾਈਆਂ ਜਾ ਰਹੀਆਂ ਹਨ।

Captain s appeal to the people of punjabCaptain Amrinder Singh

ਸਭ ਤੋਂ ਵੱਧ 188 ਰੇਲ ਗੱਡੀਆਂ ਚਲਾਉਣ ਨਾਲ ਲੁਧਿਆਣਾ ਪਹਿਲੇ ਨੰਬਰ 'ਤੇ ਹੈ, ਇਸ ਤੋਂ ਬਾਅਦ ਜਲੰਧਰ (76), ਅੰਮ੍ਰਿਤਸਰ (29), ਪਟਿਆਲਾ (24), ਮੁਹਾਲੀ (23) ਤੋਂ ਇਲਾਵਾ ਫਿਰੋਜ਼ਪੁਰ (15), ਦੋਰਾਹਾ (7), ਸਰਹਿੰਦ (6), ਬਠਿੰਡਾ (3), ਗੁਰਦਾਸਪੁਰ (2) ਅਤੇ ਹੁਸ਼ਿਆਰਪੁਰ ਅਤੇ ਪਠਾਨਕੋਟ ਤੋਂ ਇਕ-ਇਕ ਰੇਲ ਗੱਡੀ ਚਲਾਈ ਗਈ ਹੈ। ਪ੍ਰਵਾਸੀ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਘੱਟ ਕਰਨ ਲਈ ਸੂਬੇ ਵੱਲੋਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਘਰ ਵਾਪਸ ਜਾਣ ਵਾਲੇ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਭੋਜਨ, ਪਾਣੀ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।    

ਇਸ ਤੋਂ ਇਲਾਵਾ, ਇਨ੍ਹਾਂ ਸਾਰੇ ਰਾਜਾਂ ਲਈ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਜੋ ਪ੍ਰਵਾਸੀਆਂ ਦੀ ਉਨ੍ਹਾਂ ਦੇ ਗ੍ਰਹਿ ਰਾਜਾਂ ਨੂੰ ਸੁਰੱਖਿਅਤ ਵਾਪਸੀ ਦੀ ਸਹੂਲਤ ਲਈ ਦੂਜੇ ਰਾਜਾਂ ਵਿੱਚ ਆਪਣੇ ਹਮਰੁਤਬਾ ਨਾਲ ਸਰਗਰਮੀ ਨਾਲ ਸੰਪਰਕ ਵਿੱਚ ਹਨ ਅਤੇ ਪ੍ਰਵਾਸੀਆਂ ਦੀ ਲਾਜ਼ਮੀ ਡਾਕਟਰੀ ਜਾਂਚ ਲਈ ਡਿਪਟੀ ਕਮਿਸਨਰਜ਼ ਪੱਧਰ 'ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement