
ਪੁਲਿਸ ਦੇ ਦੋ ਥਾਣੇਦਾਰਾਂ ਜਿਨ੍ਹਾਂ 'ਚ ਏ.ਐੱਸ.ਆਈ. ਭਗਵਾਨ ਸਿੰਘ ਤੇ ਦਲਵਿੰਦਰ ਸਿੰਘ ਬੱਬੀ ਦੀ ਗੈਂਗਸਟਰਾਂ ਵਲੋਂ ਹੱਤਿਆ ਕਰ ਦਿੱਤੀ ਗਈ ਸੀ
ਜਗਰਾਓ (ਦਵਿੰਦਰ ਜੈਨ) - ਜਗਰਾਉਂ ਨਾਲ ਜੁੜੇ ਦੋ ਥਾਣੇਦਾਰਾਂ ਦੀ ਹੱਤਿਆ ਦੇ ਮਾਮਲੇ 'ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਦੇ ਕਥਿਤ ਦੋਸ਼ੀਆਂ ਨੂੰ ਮੱਧ ਪ੍ਰਦੇਸ਼ ਚੋਂ ਪੰਜਾਬ ਦੀ ਓਕੋ (ਓ.ਸੀ.ਸੀ. ਯੂਨਿਟ) ਟੀਮ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਭਾਵੇਂ ਇਸ ਮਾਮਲੇ ਦੀ ਅਜੇ ਕਿਸੇ ਵੀ ਪੁਲਿਸ ਦੇ ਸੀਨੀਅਰ ਅਧਿਕਾਰੀ ਵਲੋਂ ਪੁਸ਼ਟੀ ਨਹੀਂ ਕੀਤੀ ਗਈ, ਪਰ ਪੁਲਿਸ ਦੀ ਇਹ ਵੱਡੀ ਪ੍ਰਾਪਤੀ ਹੈ ਕਿ ਇਸ ਮਾਮਲੇ ਦੇ ਦੋ ਦੋਸ਼ੀਆਂ ਜਿਨ੍ਹਾਂ 'ਚ ਦਰਸ਼ਨ ਸਿੰਘ ਸਹੌਲੀ ਤੇ ਬਲਜਿੰਦਰ ਸਿੰਘ ਬੱਬੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਪੁਲਿਸ ਦੇ ਦੋ ਥਾਣੇਦਾਰਾਂ ਜਿਨ੍ਹਾਂ 'ਚ ਏ.ਐੱਸ.ਆਈ. ਭਗਵਾਨ ਸਿੰਘ ਤੇ ਦਲਵਿੰਦਰ ਸਿੰਘ ਬੱਬੀ ਦੀ ਗੈਂਗਸਟਰਾਂ ਵਲੋਂ ਹੱਤਿਆ ਕਰ ਦਿੱਤੀ ਗਈ ਸੀ ਤੇ ਉਸ ਦਿਨ ਤੋਂ ਪੂਰੇ ਪੰਜਾਬ ਦੀ ਪੁਲਿਸ ਖ਼ਾਸਕਰ ਇਸ ਘਟਨਾ ਨਾਲ ਨਾਮੀ ਗੈਂਗਸਟਰ ਜੈਪਾਲ ਭੁੱਲਰ ਦਾ ਨਾਮ ਜੁੜ ਜਾਣ ਕਰ ਕੇ ਦੂਸਰੇ ਰਾਜਾਂ ਦੀ ਪੁਲਿਸ ਵੀ ਇਸ ਮਾਮਲੇ ਦੀ ਪੈੜ ਦੱਬ ਰਹੀ ਸੀ ਤੇ ਅੱਜ ਵੱਡੀ ਪ੍ਰਾਪਤੀ ਪੁਲਿਸ ਦੇ ਹੱਥ ਲੱਗੀ ਹੈ ਕਿਉਂਕਿ ਦੋ ਥਾਣੇਦਾਰਾਂ ਦੇ ਕਤਲ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।