ਸਰਕਾਰੀ ਨੌਕਰੀਆਂ ਖ਼ਤਮ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰ ਕਰ ਰਹੇ ਨੇ ਸੀਐੱਮ: ਹਰਪਾਲ ਚੀਮਾ
Published : May 29, 2021, 5:27 pm IST
Updated : May 29, 2021, 5:27 pm IST
SHARE ARTICLE
Harpal Cheema
Harpal Cheema

ਪਾਵਰਕਾਮ ਦੀਆਂ 720 ਆਸਾਮੀਆਂ ਅਤੇ ਸਿਹਤ ਵਿਭਾਗ ਵਿਚੋਂ 489 ਆਸਾਮੀਆਂ ਖ਼ਤਮ ਕਰਨਾ ਨਿੰਦਣਯੋਗ

ਚੰਡੀਗੜ੍ਹ -  ਆਮ ਆਦਮੀ ਪਾਰਟੀ (ਆਪ)  ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਘਰ ਘਰ ਨੌਕਰੀ’ ਦੇਣ ਦਾ ਵਾਅਦਾ ਕਰਨ ਵਾਲੇ ਸੱਤਾ ਵਿੱਚ ਆ ਕੇ ਸਰਕਾਰੀ ਨੌਕਰੀਆਂ ਖ਼ਤਮ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪਾਵਰਕਾਮ, ਸਿਹਤ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਵਿੱਚੋਂ ਆਸਾਮੀਆਂ ਖ਼ਤਮ ਕਰਨ ਦਾ ਫ਼ੈਸਲਾ ਨਿੰਦਣਯੋਗ ਹੈ ਅਤੇ ਆਮ ਆਦਮੀ ਪਾਰਟੀ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕਰਦੀ ਹੈ।

Captain Amarinder Singh Captain Amarinder Singh

ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਵਿਭਾਗਾਂ ਦੇ ਪੁਨਰਗਠਨ ਦੇ ਨਾਂਅ ’ਤੇ ਲੱਖਾਂ ਸਰਕਾਰੀ ਆਸਾਮੀਆਂ ਖ਼ਤਮ ਕਰ ਦਿੱਤੀਆਂ ਹਨ। ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਾ ਹਨ, ਉਦੋਂ ਤੋਂ ਹੀ ਸਰਕਾਰੀ ਨੌਕਰੀਆਂ ਕਰਦੇ ਪੰਜਾਬ ਦੇ ਲੋਕਾਂ ਨੂੰ ਨੌਕਰੀਆਂ ਤੋਂ ਬਾਹਰ ਕਰਨ ਦਾ ਕੰਮ ਕਰ ਰਹੇ ਹਨ।

JobsJobs

ਉਨ੍ਹਾਂ ਕਿਹਾ ਕਿ ਪਾਵਰਕਾਮ ਵੱਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿਚੋਂ 446 ਆਸਾਮੀਆਂ ਅਤੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾਂ ਮੁਹੱਬਤ ਵਿਚੋਂ 274 ਆਸਾਮੀਆਂ ਸਮੇਤ ਕੁਲ 720 ਆਸਾਮੀਆਂ ਖ਼ਤਮ ਕਰਨ ਦਾ ਫੈਸਲਾ ਬਹੁਤ ਹੀ ਮੰਦਭਾਗਾ ਹੈ। ਇਸ ਤੋਂ ਪਹਿਲਾਂ ਵੀ ਗੁਰੂ ਨਾਨਕ ਥਰਮਲ ਪਲਾਂਟ ਬਠਿੰਡਾ ਵਿਚੋਂ 2149 ਆਸਾਮੀਆਂ ਅਤੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿਚੋਂ 1000 ਆਸਾਮੀਆਂ ਖ਼ਤਮ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਵੱਲੋਂ ਰੂਪਨਗਰ ਅਤੇ ਲਹਿਰਾਂ ਮੁਹੱਬਤ ਦੇ ਪਾਵਰ ਪਲਾਂਟਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਲਈ ਕਦਮ ਪੁੱਟੇ ਜਾ ਰਹੇ ਹਨ।

Ghar Ghar Rozgar: Foreign Study & Placement Cell completes first round of counsellingGhar Ghar Rozgar

ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵਿੱਚੋਂ 489 ਡਾਕਟਰਾਂ ਦੀਆਂ ਆਸਾਮੀਆਂ ਖ਼ਤਮ ਕਰਕੇ ਕੈਪਟਨ ਸਰਕਾਰ ਨੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਤੋਂ ਪਾਸਾ ਹੀ ਵੱਟ ਲਿਆ ਹੈ। ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ’ਚ ‘ਰੁਜ਼ਗਾਰ ਮੇਲੇ’ ਕਰਵਾ ਕੇ ਜਿੱਥੇ ਪੰਜਾਬ ਦੇ ਲੋਕਾਂ ਨੂੰ ਧੋਖ਼ਾ ਦੇ ਰਹੇ ਹਨ, ਉਥੇ ਹੀ ਸਰਕਾਰੀ ਖ਼ਜ਼ਾਨੇ ਦਾ ਪੈਸਾ ਪਾਣੀ ਵਾਂਗ ਰੋੜ ਰਹੇ ਹਨ।

Captain Amarinder Singh Captain Amarinder Singh

ਚੀਮਾ ਨੇ ਸਵਾਲ ਕੀਤਾ ਜਦੋਂ ਕਿ ਰੁਜ਼ਗਾਰ ਮੇਲੇ ਕਰਵਾ ਕੇ ਕੈਪਟਨ ਸਰਕਾਰ ਨੇ ਲੋਕਾਂ ਨੂੰ ਨੌਕਰੀਆਂ ਦੇਣੀਆਂ ਹਨ ਤਾਂ ਫਿਰ ਸਰਕਾਰੀ ਵਿਭਾਗਾਂ ਦੀਆਂ ਲੱਖਾਂ ਆਸਾਮੀਆਂ ਕਿਉਂ ਖ਼ਤਮ ਕੀਤੀਆਂ ਜਾ ਰਹੀਆਂ ਹਨ? ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੀ ਕੇਂਦਰ ਸਰਕਾਰ ਦੀ ਰਾਹ ’ਤੇ ਤੁਰ ਰਹੇ ਹਨ। ਇਸੇ ਲਈ ਕਾਂਗਰਸ ਸਰਕਾਰ ਸੂਬੇ ਦੀਆਂ ਸਰਕਾਰੀ ਸੰਪਤੀਆਂ ਦਾ ਨਿੱਜੀਕਰਨ ’ਤੇ ਜ਼ੋਰ ਦੇ ਰਹੀ ਹੈ।

ਚੀਮਾ ਨੇ  ਟਿੱਪਣੀ ਕਰਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਹੀਂ ਦੇ ਸਕੇ, ਪਰ ਹੁਣ ਅਗਲੇ ਛੇ ਮਹੀਨਿਆਂ ਵਿੱਚ ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਦਾ ਲਾਰਾ ਲਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ 2017 ਦੀਆਂ ਚੋਣਾਂ ਤੋਂ ਪਹਿਲਾਂ ਨੌਕਰੀ ਦੇ ਫਾਰਮ ਭਰਨ ਵਾਲਿਆਂ ਨੂੰ ਸਿਧੇ ਤੌਰ ’ਤੇ ਨਿਯੁਕਤੀ ਪੱਤਰ ਕਿਉਂ ਨਹੀਂ ਦੇ ਦਿੰਦੇ?

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement