ਮਲੌਦ ਤੋਂ ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ
Published : May 29, 2021, 3:31 pm IST
Updated : May 29, 2021, 3:31 pm IST
SHARE ARTICLE
Vijay Inder Singla
Vijay Inder Singla

12.64 ਕਿਲੋਮੀਟਰ ਲੰਬੀ ਇਸ ਸੜਕ ਨੂੰ ਚੌੜਾ ਕਰਨ ਦਾ ਕੰਮ ਵੀ ਚੱਲ ਰਿਹਾ ਹੈ ਜੋ ਜਲਦ ਹੀ ਮੁਕੰਮਲ ਹੋ ਜਾਵੇਗਾ

ਚੰਡੀਗੜ੍ਹ : ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਲੌਦ-ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ (ਰਿਆੜ ਵਾਲਿਆਂ) ਦੇ ਨਾਂ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ ਦੀ ਅਗਵਾਈ ਵਿਚ ਲੋਕਾਂ ਅਤੇ ਸਥਾਨਕ ਆਗੂਆਂ ਨੇ ਸੰਤ ਬਾਬਾ ਮੀਹਾਂ ਸਿੰਘ ਦੇ ਨਾਂ 'ਤੇ ਇਸ ਸੜਕ ਦਾ ਨਾਮ ਰੱਖਣ ਲਈ ਸਰਕਾਰ ਨੂੰ ਅਪੀਲ ਕੀਤੀ ਸੀ ਕਿਉਂਕਿ ਸੰਤ ਬਾਬਾ ਮੀਹਾਂ ਸਿੰਘ ਇਕ ਉੱਘੇ ਅਤੇ ਸਤਿਕਾਰਯੋਗ ਧਾਰਮਿਕ ਨੇਤਾ ਹਨ, ਜਿਨ੍ਹਾਂ ਦੀਆਂ ਨਿਰਸਵਾਰਥ ਸੇਵਾਵਾਂ ਕਰਕੇ ਲੋਕਾਂ ਉਹਨਾਂ ਦੇ ਪੈਰੋਕਾਰ ਬਣੇ। 

LAKHVIR SINGH LAKHALAKHVIR SINGH LAKHA

ਕੈਬਨਿਟ ਮੰਤਰੀ ਨੇ ਕਿਹਾ ਕਿ ਵਿਧਾਇਕ ਲਖਬੀਰ ਸਿੰਘ ਲੱਖਾ ਦੀ ਰਸਮੀ ਸਿਫਾਰਸ਼ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਮਾਮਲੇ ਨੂੰ ਪੂਰੀ ਤਰਜੀਹ ਨਾਲ ਵਿਚਾਰਨ ਲਈ ਨਿਰਦੇਸ਼ ਦਿੱਤੇ ਅਤੇ ਹੁਣ ਇਸ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ।
ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ ਦੇ ਨਾਂ ‘ਤੇ ਰੱਖਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ ਜਿਸ ਉਪਰੰਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਉਕਤ ਸੜਕ ਉੱਤੇ ਨਵੇਂ ਸਾਈਨ ਬੋਰਡ ਲਗਾਉਣ ਦੀ ਹਦਾਇਤ ਕੀਤੀ ਗਈ ਹੈ।

punjab governmentPunjab Government

ਉਨ੍ਹਾਂ ਕਿਹਾ ਕਿ 12.64 ਕਿਲੋਮੀਟਰ ਲੰਬੀ ਇਸ ਸੜਕ ਨੂੰ ਚੌੜਾ ਕਰਨ ਦਾ ਕੰਮ ਵੀ ਚੱਲ ਰਿਹਾ ਹੈ ਜੋ ਜਲਦ ਹੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੜਕ ਮਲੌਦ ਅਤੇ ਹੋਰਨਾਂ ਪਿੰਡਾਂ ਜਿਵੇਂ ਗੋਸਲ, ਰੋਸ਼ੀਆਣਾ ਅਤੇ ਸਿਆੜ੍ਹ ਨੂੰ ਬੀਜਾ-ਪਾਇਲ-ਜਗੇੜਾ ਓ.ਡੀ.ਆਰ.-26 ਸੜਕ ਨਾਲ ਜੋੜਦੀ ਹੈ ਅਤੇ ਸੜਕ ਨੂੰ ਚੌੜਾ ਕਰਨਾ ਖੇਤਰ ਦੇ ਵਸਨੀਕਾਂ ਲਈ ਵੱਡੀ ਰਾਹਤ ਹੋਵੇਗੀ।

Vijay Inder SinglaVijay Inder Singla

ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, “ਸਾਡੀ ਕੋਸ਼ਿਸ਼ ਵੱਖ-ਵੱਖ ਸੇਵਾਵਾਂ ਅਤੇ ਯੋਜਨਾਵਾਂ ਦੀ ਸਮਰੱਥਾ ਨੂੰ ਉਜਾਗਰ ਕਰਨ ਹੈ ਤਾਂ ਜੋ ਸੜਕਾਂ, ਇਮਾਰਤਾਂ ਅਤੇ ਪੁਲਾਂ ਦੀ ਉਸਾਰੀ ਕਰਕੇ ਪੂਰੇ ਸੂਬੇ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚੇ ਦਾ ਨਿਰਮਾਣ ਕੀਤਾ ਜਾ ਸਕੇ।”

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement