ਜ਼ਮੀਨ ਨੂੰ ਲੈ ਕੇ ਸ਼ਰੀਕਾਂ ਵਿਚ ਚੱਲੀਆਂ ਗੋਲੀਆਂ, ਇਕ ਦੀ ਮੌਤ, ਦੋ ਜ਼ਖਮੀ
Published : May 29, 2021, 11:45 am IST
Updated : May 29, 2021, 11:45 am IST
SHARE ARTICLE
Murder In Gurdaspur for land
Murder In Gurdaspur for land

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਗੁਰਦਾਸਪੁਰ (ਅਵਤਾਰ ਸਿੰਘ):  ਜ਼ਮੀਨੀ ਵਿਵਾਦ ਦੇ ਚਲਦਿਆਂ ਗੁਰਦਾਸਪੁਰ ਦੇ ਪਿੰਡ ਖੋਖਰ ਵਿਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ, ਜਿਸ ਵਿਚ ਇਕ 50 ਸਾਲਾ ਵਿਅਕਤੀ ਬਲਵਿੰਦਰ ਸਿੰਘ ਦੀ 2 ਗੋਲੀਆਂ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਅਤੇ ਮ੍ਰਿਤਕ ਦਾ ਭਤੀਜਾ ਗੁਰਪ੍ਰੀਤ ਸਿੰਘ ਵੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹਨ, ਜਿਨ੍ਹਾਂ ਦਾ ਨਿੱਜੀ ਹਸਪਤਾਲ ਵਿਚ ਇਲਾਜ ਚਲ ਰਿਹਾ।

Murder In Gurdaspur for landMurder In Gurdaspur for land

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭਰਜਾਈ ਦਲਬੀਰ ਕੌਰ ਨੇ ਦੱਸਿਆ ਕਿ ਉਸ ਦੇ ਜੇਠ ਬਲਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਖੇਤਾਂ ਵਿਚ ਭਿੰਡੀਆਂ ਦੀ ਫਸਲ ਲਗਾਈ ਹੋਈ ਹੈ ਅਤੇ ਉਸ ਦਾ ਚਾਚਾ ਅਮਰੀਕ ਸਿੰਘ ਉਹਨਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਖੇਤ ਵਾਹੁਣ ਲੱਗਾ ਸੀ। ਜਦੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਗੋਲੀ ਚਲਾ ਦਿੱਤੀ, ਇਸ ਦੌਰਾਨ 2 ਗੋਲੀਆਂ ਬਲਵਿੰਦਰ ਸਿੰਘ ਦੇ ਲੱਗੀਆਂ ਜਿਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ।

Murder In Gurdaspur for landMurder In Gurdaspur for land

ਇਕ ਗੋਲੀ ਮਨਜੀਤ ਕੌਰ ਦੇ ਮੋਢੇ ’ਤੇ ਲੱਗੀ ਅਤੇ ਇਕ ਗੁਰਪ੍ਰੀਤ ਸਿੰਘ ਦੀ ਛਾਤੀ ਵਿਚ ਲੱਗੀ। ਪੀੜਤ ਪਰਿਵਾਰ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਘਟਨਾ ਸਥਾਨ ’ਤੇ ਪਹੁੰਚੇ ਡੀਐਸਪੀ ਸੁਖਪਾਲ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਜ਼ਮੀਨੀ ਝਗੜੇ ਨੂੰ ਲੈ ਕੇ ਗੋਲੀ ਚਲੀ ਹੈ ਅਤੇ ਇਕ ਵਿਅਕਤੀ ਦੀ ਗੋਲੀ ਲੱਗਣ ਕਾਰਨ ਮੌਤ ਹੋਈ ਹੈ।

Sukhpal Singh DSPSukhpal Singh DSP

ਉਹਨਾਂ ਦੱਸਿਆ ਕਿ ਬਲਵਿੰਦਰ ਸਿੰਘ ਨੇ ਤਿੰਨ ਕਨਾਲਾ ਜ਼ਮੀਨ ਅਮਰੀਕ ਸਿੰਘ ਨੂੰ ਵੇਚੀ ਸੀ ਅਤੇ ਅਮਰੀਕ ਸਿੰਘ ਦਾ ਕਹਿਣਾ ਹੈ ਕਿ ਉਹ ਇਹ ਜ਼ਮੀਨ ਲੈਣਾ ਚਾਹੁੰਦਾ ਹੈ, ਜਿਸ ਵਿਚ ਭਿੰਡੀਆਂ ਬੀਜੀਆਂ ਹਨ ਪਰ ਬਲਵਿੰਦਰ ਸਿੰਘ ਉਸ ਨੂੰ ਕੋਈ ਹੋਰ ਜ਼ਮੀਨ ਦੇ ਰਿਹਾ ਸੀ। ਇਸ ਲਈ ਇਹਨਾਂ ਦੋਵਾਂ ਦਾ ਝਗੜਾ ਹੋ ਗਿਆ ਅਤੇ ਅਮਰੀਕ ਸਿੰਘ ਨੇ ਗੋਲੀਆਂ ਮਾਰ ਕੇ ਬਲਵਿੰਦਰ ਸਿੰਘ ਨੂੰ ਮਾਰ ਦਿੱਤਾ ਅਤੇ ਦੋ ਨੂੰ ਜ਼ਖਮੀ ਕਰ ਦਿੱਤਾ। ਉਹਨਾਂ ਦਸਿਆ ਕਿ ਅਮਰੀਕ ਸਿੰਘ ਪੇਸ਼ੇ ਵਜੋਂ ਵਕੀਲ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement