
ਪਿੰਡ ਕੁਠਾਲਾ ਵਿਖੇ ਇਕੋ ਪਰਿਵਾਰ ਦੀਆਂ ਤਿੰਨ ਔਰਤਾਂ ਵਲੋਂ ਖੁਦਕੁਸ਼ੀ ਕਰਨ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ।
ਸੰਦੌੜ: ਸਥਾਨਕ ਪਿੰਡ ਕੁਠਾਲਾ ਵਿਖੇ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਵਲੋਂ ਖੁਦਕੁਸ਼ੀ ਕਰਨ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਵਿਚ ਇਕ ਜ਼ਿਮੀਂਦਾਰ ਪਰਿਵਾਰ ਦੀਆਂ ਦੋ ਔਰਤਾਂ ਅਤੇ ਇਕ ਲੜਕੀ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਵਿਚ ਤਿੰਨੋਂ ਮਾਵਾਂ ਧੀਆਂ ਸ਼ਾਮਲ ਹਨ।
Three women commit suicide
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤਾਂ ਸਾਬਕਾ ਫੌਜੀ ਗੁਰਪ੍ਰੀਤ ਸਿੰਘ ਦੇ ਪਰਿਵਾਰ ਵਿਚੋਂ ਹਨ। ਦੋ ਸਾਲ ਪਹਿਲਾਂ ਗੁਰਪ੍ਰੀਤ ਸਿੰਘ ਦੀ ਬਿਮਾਰੀ ਦੇ ਚਲਦਿਆਂ ਮੌਤ ਹੋ ਗਈ। ਉਸ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਸੁਖਵਿੰਦਰ ਕੌਰ ਅਪਣੇ ਤਿੰਨ ਬੱਚਿਆਂ ਅਤੇ ਮਾਤਾ ਹਰਮੇਲ ਕੌਰ ਨਾਲ ਪਿੰਡ ਕੁਠਾਲਾ ਵਿਖੇ ਰਹਿੰਦੀ ਸੀ।
ਮ੍ਰਿਤਕਾਂ ਦੀ ਪਛਾਣ ਹਰਮੇਲ ਕੌਰ (ਨਾਨੀ), ਸੁਖਵਿੰਦਰ ਕੌਰ (43) ਪਤਨੀ ਸਵ. ਗੁਰਪ੍ਰੀਤ ਸਿੰਘ ਅਤੇ ਅਮਨਜੋਤ ਕੋਰ (19) ਵਜੋਂ ਹੋਈ ਹੈ।
Three women commit suicide
ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਤਿੰਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਾਲੇਰਕੋਟਲਾ ਭੇਜ ਦਿੱਤਾ ਹੈ।