'AAP' ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗੇ ਸਬੂਤ, ਕਿਹਾ- ਭ੍ਰਿਸ਼ਟ ਲੋਕਾਂ ਨੂੰ ਸਲਾਖਾਂ ਪਿੱਛੇ ਸੁੱਟਾਂਗੇ
Published : May 29, 2022, 1:37 pm IST
Updated : May 29, 2022, 1:37 pm IST
SHARE ARTICLE
Cabinet Minister Harpal Cheema
Cabinet Minister Harpal Cheema

ਅਮਰਿੰਦਰ ਨੇ ਕਿਹਾ ਸੀ- ਮੇਰੇ ਕੋਲ ਮੰਤਰੀਆਂ ਦੇ ਭ੍ਰਿਸ਼ਟਾਚਾਰ ਦੀਆਂ ਫਾਈਲਾਂ ਹਨ

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਫਾਈਲਾਂ ਅਤੇ ਸਬੂਤ ਮੰਗੇ ਹਨ। ਕੈਪਟਨ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਸਾਬਕਾ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੇ ਭ੍ਰਿਸ਼ਟਾਚਾਰ ਦੇ ਸਬੂਤ ਹਨ। ਖਾਸ ਤੌਰ 'ਤੇ ਜਿਨ੍ਹਾਂ ਨੇ ਨਾਜਾਇਜ਼ ਮਾਈਨਿੰਗ ਕਰਕੇ ਪੰਜਾਬ ਨੂੰ ਲੁੱਟਿਆ ਹੈ। ਜਲਦ ਹੀ ਕੈਪਟਨ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਜਾ ਰਹੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਸਾਨੂੰ ਸਬੂਤ ਦਿਓ, ਅਸੀਂ ਸਾਰੇ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਾਂਗੇ।

Captain Amarinder Singh Captain Amarinder Singh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਮੰਨਿਆ ਹੈ ਕਿ ਉਨ੍ਹਾਂ ਦੀ ਸਰਕਾਰ ਵਿੱਚ ਖੁੱਲ੍ਹੇਆਮ ਭ੍ਰਿਸ਼ਟਾਚਾਰ ਹੋਇਆ ਹੈ। ਕਈ ਮੰਤਰੀ ਅਤੇ ਵਿਧਾਇਕ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਨ।

Captain Amarinder Singh Captain Amarinder Singh

ਉਸ ਸਮੇਂ ਕੈਪਟਨ ਨੇ ਕੋਈ ਕਾਰਵਾਈ ਨਹੀਂ ਕੀਤੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਕੋਲ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੀਆਂ ਫਾਈਲਾਂ ਅਤੇ ਸਬੂਤ ਹਨ। ਮੈਂ ਕੈਪਟਨ ਸਾਬ੍ਹ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਬੂਤ ਅਤੇ ਫਾਈਲਾਂ ਸਰਕਾਰ ਨੂੰ ਸੌਂਪਣ।

Bhagwant MannBhagwant Mann

ਆਪਣੇ ਮੰਤਰੀ ਨੂੰ ਬਰਖਾਸਤ ਕਰਨ ਵਾਲੇ ਭਗਵੰਤ ਮਾਨ ਨੇ ਪੰਜਾਬੀਆਂ ਨਾਲ ਵਾਅਦਾ ਕੀਤਾ ਹੈ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਪੰਜਾਬ ਸਰਕਾਰ ਨੂੰ ਜੋ ਵੀ ਸਬੂਤ ਦੇਣਗੇ, ਸਰਕਾਰ ਭ੍ਰਿਸ਼ਟਾਚਾਰੀਆਂ ਖਿਲਾਫ ਸਖਤ ਕਾਰਵਾਈ ਕਰੇਗੀ। ਚਾਹੇ ਉਹ ਮੰਤਰੀ ਹੋਵੇ, ਵਿਧਾਇਕ ਹੋਵੇ ਜਾਂ ਅਧਿਕਾਰੀ। ਅਜਿਹੇ ਭ੍ਰਿਸ਼ਟ ਲੋਕਾਂ ਦਾ ਟਿਕਾਣਾ ਖੁੱਲ੍ਹੇਆਮ ਘੁੰਮਣ ਦਾ ਨਹੀਂ ਹੈ ਸਗੋਂ ਜੇਲ੍ਹ ਜਾਣ ਦਾ ਹੈ।

Dr Vijay SinglaDr Vijay Singla

ਜ਼ਿਕਰਯੋਗ ਹੈ ਕਿ CM ਭਗਵੰਤ ਮਾਨ ਨੇ ਹਾਲ ਹੀ ਵਿੱਚ ਆਪਣੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ 1% ਕਮਿਸ਼ਨ ਦੀ ਮੰਗ ਨੂੰ ਲੈ ਕੇ ਬਰਖਾਸਤ ਕਰ ਦਿੱਤਾ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM
Advertisement