ਪਿਛਲੀ ਸਰਕਾਰ 'ਚ ਜਿੰਨਾ ਵੀ ਭ੍ਰਿਸ਼ਟਾਚਾਰ ਹੋਇਆ ਸਭ ਕੈਪਟਨ ਦੀ ਛਤਰ ਛਾਇਆ ਹੇਠ ਹੋਇਆ - ਸ਼ਮਸ਼ੇਰ ਦੂਲੋ  
Published : May 29, 2022, 3:11 pm IST
Updated : May 29, 2022, 3:11 pm IST
SHARE ARTICLE
shamsher singh dullo
shamsher singh dullo

ਕੈਪਟਨ ਅਮਰਿੰਦਰ ਸਿੰਘ ਜੇ ਚੰਗੇ ਹੁੰਦੇ ਤਾਂ ਮੁੱਖ ਮੰਤਰੀ ਹੁੰਦੇ ਹੋਏ ਭ੍ਰਿਸ਼ਟਾਚਾਰ ਨੇਤਾਵਾਂ 'ਤੇ ਕਾਰਵਾਈ ਕਰਦੇ

 

ਸ੍ਰੀ ਫਤਿਹਗੜ੍ਹ ਸਾਹਿਬ : ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਮੀਡੀਆਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ 'ਤੇ ਨਿਸ਼ਾਨਾ ਸਾਧਿਆ। ਉਹਨਾਂ ਨੇ ਪਿਛਲੀ ਸਰਕਾਰ ਵਿਚ ਹੋਏ ਭ੍ਰਿਸ਼ਟਾਚਾਰ ਦਾ ਜ਼ਿੰਮੇਵਾਰ ਕੈਪਟਨ ਅਮਰਿੰਦਰ ਨੂੰ ਠਹਿਰਾਇਆ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੇ ਚੰਗੇ ਹੁੰਦੇ ਤਾਂ ਮੁੱਖ ਮੰਤਰੀ ਹੁੰਦੇ ਹੋਏ ਭ੍ਰਿਸ਼ਟਾਚਾਰ ਨੇਤਾਵਾਂ 'ਤੇ ਕਾਰਵਾਈ ਕਰਦੇ, ਅੱਜ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਸਟ ਦੇਣ ਦੀ ਜ਼ਰੂਰਤ ਨਹੀਂ ਸੀ। ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ 'ਤੇ ਹੀ ਸਾਰਾ ਕੁਝ ਹੋਇਆ ਹੈ। ਦੂਲੋ ਨੇ ਕਿਹਾ ਕਿ ਜਿੰਨਾ ਵੀ ਭ੍ਰਿਸ਼ਟਾਚਾਰ ਹੋਇਆ ਉਹ ਕੈਪਟਨ ਅਮਰਿੰਦਰ ਦੀ ਸ਼ਹਿ 'ਤੇ ਹੋਇਆ। 

shamsher singh dullo

 

ਇਸ ਦੇ ਨਾਲ ਹੀ ਸ਼ਮਸ਼ੇਰ ਦੂਲੋ ਨੇ ਸਕਿਊਰਿਟੀ ਘੱਟ ਕਰਨ 'ਤੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਚੰਗਾ ਉਪਰਾਲਾ ਹੈ ਪਰ ਸਰਕਾਰ ਨੂੰ ਪਹਿਲਾਂ ਆਪਣੇ ਘਰ ਤੋਂ ਇਹ ਕੰਮ ਸ਼ੁਰੂ ਕਰਨਾ ਚਾਹੀਦਾ ਸੀ। ਪੰਜਾਬ ਸਰਕਾਰ ਵੱਲੋਂ ਵੀਆਈਪੀ ਕਲਚਰ ਖ਼ਤਮ ਕਰਦੇ ਹੋਏ 400 ਤੋਂ ਵੱਧ ਵਿਧਾਇਕ, ਸਾਬਕਾ ਮੰਤਰੀਆਂ ਅਤੇ ਹੋਰ ਲੀਡਰਾਂ ਦੇ ਸੁਰੱਖਿਆ ਕਰਮੀਆਂ 'ਚ ਕਟੌਤੀ ਕੀਤੀ ਗਈ ਹੈ। ਜਿਸ ਵਿਚ ਸ਼ਮਸ਼ੇਰ ਸਿੰਘ ਦੂਲੋ ਦਾ ਨਾਮ ਵੀ ਸ਼ਾਮਲ ਹੈ। 

shamsher singh dullo

 

ਦੂਲੇ ਨੇ ਕਿਹਾ ਕਿ ਇਹ ਸੁਰੱਖਿਆ ਲੀਡਰਾਂ 'ਤੇ ਹੋਰ ਲੋਕਾਂ ਨੂੰ ਪੰਜਾਬ ਵਿਚ ਅੱਤਵਾਦ ਦੇ ਸਮੇਂ ਦਿੱਤੀ ਗਈ ਸੀ। ਉਸ ਸਮੇਂ ਵਿੱਚ ਕਈ ਕਾਂਗਰਸੀ ਲੀਡਰ ਇੱਥੋਂ ਤੱਕ ਕਿ ਉਸ ਸਮੇਂ ਦੇ ਮੁੱਖ ਮੰਤਰੀ ਬੇਅੰਤ ਸਿੰਘ ਅਤੇ ਕਈ ਅਕਾਲੀ ਦਲ ਦੇ ਲੀਡਰਾਂ ਦਾ ਵੀ ਕਤਲ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਚੰਗਾ ਫੈਸਲਾ ਹੈ ਕਿ ਵੀ ਆਈ ਪੀ ਕਲਚਰ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਆਪਣੇ ਘਰ ਤੋਂ ਸ਼ੁਰੂ ਕਰਨਾ ਚਾਹੀਦਾ ਹੈ। ਕਿਸੇ ਵਿਰੋਧੀ ਪਾਰਟੀ ਦੇ ਨੇਤਾਵਾਂ ਨੂੰ ਟਾਰਗੇਟ ਨਾ ਕੀਤਾ ਜਾਵੇ।

ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਵੀ ਪੱਤਰ ਲਿਖਿਆ ਸੀ ਕਿ ਸਕਿਊਰਿਟੀ 'ਚ ਕਟੌਤੀ ਹੋਣੀ ਚਾਹੀਦੀ ਹੈ। ਉੱਥੇ ਹੀ ਦੂਲੋ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪਹਿਲਾਂ ਅਜਿਹੇ ਹਾਲਾਤ ਪੈਦਾ ਕਰਨੇ ਚਾਹੀਦੇ ਹਨ ਕਿ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ ਪਰ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਕੁਝ ਚੰਗੀ ਨਹੀਂ ਹੈ ਕਿਉਂਕਿ ਪੰਜਾਬ ਦੇ ਵਿੱਚ ਨਸ਼ਾ ਉਸੇ ਤਰ੍ਹਾਂ ਚੱਲ ਰਿਹਾ ਹੈ, ਲੁੱਟ ਖੋਹ ਦੇ ਮਾਮਲੇ ਵਧ ਗਏ ਹਨ ਤੇ ਰੋਜ਼ਾਨਾ ਕਤਲ ਹੋ ਰਹੇ ਹਨ।

Shamsher Singh DullonShamsher Singh Dullon

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਵੋਟਾਂ ਕੇਜਰੀਵਾਲ ਨੂੰ ਨਹੀਂ ਪਈਆਂ ਸਗੋਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਕੀਤੇ ਗਏ ਭ੍ਰਿਸ਼ਟਾਚਾਰ ਨੂੰ ਦੇਖਦੇ ਹੋਏ ਲੋਕਾਂ ਨੇ ਬਦਲਾਅ ਨੂੰ ਵੋਟਾਂ ਪਾਈਆਂ ਹਨ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵੀ ਲੋਕਾਂ ਨਾਲ ਬਹੁਤ ਵਾਅਦੇ ਕੀਤੇ ਗਏ ਹਨ ਜਿਸ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਸੀ। ਜੇਕਰ ਨਾ ਪੂਰਾ ਕੀਤੇ ਤਾਂ ਇਹਨਾਂ ਦਾ ਹਸ਼ਰ ਵੀ ਕੈਪਟਨ ਵਾਲਾ ਹੋਵੇਗਾ। 

 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement