ਪੰਜਾਬ ਵਿਚ ਫਿਰ ਪੈਰ ਪਸਾਰ ਰਿਹਾ ਕੋਰੋਨਾ, ਪਿਛਲੇ 3 ਦਿਨਾਂ ਵਿਚ ਐਕਟਿਵ ਕੇਸ 109 ਤੋਂ ਵਧ ਕੇ ਹੋਏ 130 
Published : May 29, 2022, 9:31 am IST
Updated : May 29, 2022, 11:41 am IST
SHARE ARTICLE
Corona Virus
Corona Virus

ਪੰਜਾਬ ਵਿਚ ਸ਼ਨੀਵਾਰ ਨੂੰ 11,238 ਸੈਂਪਲ ਲੈ ਕੇ 11,261 ਟੈਸਟ ਕੀਤੇ ਗਏ।

 

ਮੁਹਾਲੀ - ਪੰਜਾਬ ਵਿਚ ਕਰੋਨਾ ਫਿਰ ਤੋਂ ਪੈਰ ਪਸਾਰ ਰਿਹਾ ਹੈ। ਪਿਛਲੇ 3 ਦਿਨਾਂ ਵਿਚ ਐਕਟਿਵ ਕੇਸ 109 ਤੋਂ ਵੱਧ ਕੇ 130 ਹੋ ਗਏ ਹਨ। ਇਸ ਦੇ ਨਾਲ ਹੀ ਸੰਗਰੂਰ ਅਤੇ ਮਲੇਰਕੋਟਲਾ ਵਿਚ ਪਿਛਲੇ ਦੋ ਮਹੀਨਿਆਂ ਵਿਚ ਕੋਈ ਕੇਸ ਸਾਹਮਣੇ ਨਹੀਂ ਆਇਆ ਸੀ ਪਰ ਹੁਣ ਇੱਥੇ ਵੀ 3 ਨਵੇਂ ਮਰੀਜ਼ ਮਿਲੇ ਹਨ। ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਗ੍ਰਹਿ ਜ਼ਿਲ੍ਹਾ ਹੈ। ਹਾਲਾਂਕਿ ਇੱਥੇ ਮਰੀਜ਼ ਠੀਕ ਹੋਣ ਤੋਂ ਬਾਅਦ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਪੰਜਾਬ ਵਿਚ ਸ਼ਨੀਵਾਰ ਨੂੰ 11,238 ਸੈਂਪਲ ਲੈ ਕੇ 11,261 ਟੈਸਟ ਕੀਤੇ ਗਏ। ਇਸ ਦੌਰਾਨ 23 ਨਵੇਂ ਮਰੀਜ਼ ਮਿਲੇ ਹਨ। ਸਕਾਰਾਤਮਕਤਾ ਦੀ ਦਰ 0.20% 'ਤੇ ਰਹੀ।

corona viruscorona virus

ਮੁਹਾਲੀ ਜ਼ਿਲ੍ਹੇ ਵਿਚ ਕੋਰੋਨਾ ਦੀ ਰਫ਼ਤਾਰ ਤੇਜ਼ੀ ਨਾਲ ਜਾਰੀ ਹੈ। ਸ਼ਨੀਵਾਰ ਨੂੰ ਇੱਥੇ 2.88% ਦੀ ਸਕਾਰਾਤਮਕ ਦਰ ਦੇ ਨਾਲ 7 ਨਵੇਂ ਮਰੀਜ਼ ਪਾਏ ਗਏ। 1 ਅਪ੍ਰੈਲ ਤੋਂ ਹੁਣ ਤੱਕ ਇੱਥੇ 325 ਮਾਮਲੇ ਸਾਹਮਣੇ ਆਏ ਹਨ। ਜਿਸ ਵਿਚ ਇੱਕ ਮਰੀਜ਼ ਦੀ ਮੌਤ ਵੀ ਹੋ ਗਈ ਹੈ। ਇਸ ਤੋਂ ਇਲਾਵਾ ਸ਼ਨੀਵਾਰ ਨੂੰ ਜਲੰਧਰ 'ਚ 5 ਮਰੀਜ਼ ਮਿਲੇ ਹਨ। ਫਾਜ਼ਿਲਕਾ ਵਿੱਚ ਵੀ 4 ਮਰੀਜ਼ ਪਾਏ ਗਏ। ਇੱਥੇ ਸਕਾਰਾਤਮਕਤਾ ਦਰ 5.80% ਸੀ।

CORONA VIRUSCORONA VIRUS

ਪੰਜਾਬ ਵਿਚ ਪਿਛਲੇ ਦੋ ਮਹੀਨਿਆਂ ਵਿਚ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਹ ਮੌਤਾਂ ਮੁਹਾਲੀ, ਮੋਗਾ, ਗੁਰਦਾਸਪੁਰ, ਕਪੂਰਥਲਾ, ਲੁਧਿਆਣਾ ਅਤੇ ਮਾਨਸਾ ਵਿਚ ਹੋਈਆਂ ਹਨ। ਇਸ ਦੌਰਾਨ 1229 ਮਰੀਜ਼ ਪਾਏ ਗਏ ਹਨ। ਜਿਨ੍ਹਾਂ ਵਿਚੋਂ 1176 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।
 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement