ਜਿੰਪਾ ਨੇ ਨਗਰ ਨਿਗਮ ਹੁਸ਼ਿਆਰਪੁਰ ’ਚ 23 ਸੀਵਰਮੈਨਾਂ ਨੂੰ ਸੌਂਪੇ ਨਿਯੁਕਤੀ ਪੱਤਰ
Published : May 29, 2022, 12:00 am IST
Updated : May 29, 2022, 12:00 am IST
SHARE ARTICLE
image
image

ਜਿੰਪਾ ਨੇ ਨਗਰ ਨਿਗਮ ਹੁਸ਼ਿਆਰਪੁਰ ’ਚ 23 ਸੀਵਰਮੈਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹੁਸ਼ਿਆਰਪੁਰ, 28 ਮਈ (ਨਛੱਤਰ ਸਿੰਘ) : ਕੈਬਨਿਟ ਮੰਤਰੀ ਪੰਜਾਬ ਬ੍ਰਮ੍ਹ ਸ਼ੰਕਰ ਜਿੰਪਾ ਨੇ ਅੱਜ ਨਗਰ ਨਿਗਮ ਹੁਸ਼ਿਆਰਪੁਰ ’ਚ 23 ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਉਨ੍ਹਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸੰਦੀਪ ਹੰਸ ਤੇ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਇਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਕੜੀ ਵਿਚ ਨਗਰ ਨਿਗਮ ਵਿਚ ਸੀਵਰਮੈਨਾਂ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਨਿਗਮ ਵਿਚ ਹੋਰ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਸੀਵਰਮੈਨਾਂ ਤੇ ਸਫ਼ਾਈ ਸੇਵਕਾਂ ਦੀ ਅਹਿਮ ਭੂਮਿਕਾ ਹੈ। 
ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧਨਵਾਦ ਕਰਦੇ ਹੋਏ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ  ਦੀ ਸਰਕਾਰ ਬਣਦੇ ਹੀ ਕੈਬਨਿਟ ਮੰਤਰੀ ਦੀ ਪਹਿਲੀ ਮੀਟਿੰਗ ਵਿਚ ਸੂਬੇ ਵਿਚ ਲੋਕਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਸਬੰਧੀ ਫੈਸਲਾ ਲਿਆ ਗਿਆ ਸੀ, ਜਿਸ ਦੇ ਮੱਦੇਨਜ਼ਰ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿਚ ਸਾਰੇ ਗਰੁੱਪਾਂ ਵਿਚ ਵੱਡੇ ਪੱਧਰ ’ਤੇ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਬਰਕਰਾਰ ਰੱਖਣ ਵਿਚ ਨਗਰ ਨਿਗਮ, ਨਗਰ ਪ੍ਰੀਸ਼ਦ ਅਤੇ ਨਗਰ ਪੰਚਾਇਤਾਂ ਵਿਚ ਕੰਮ ਕਰਨ ਵਾਲੇ ਸਫ਼ਾਈ ਸੇਵਕਾ ਤੇ ਸੀਵਰਮੈਨਾਂ ਦੇ ਮੌਢਿਆ ’ਤੇ ਹੀ ਜ਼ਿੰਮੇਵਾਰੀ ਹੁੰਦੀ ਹੈ ਅਤੇ ਹੁਸ਼ਿਆਰਪੁਰ ਨਗਰ ਨਿਗਮ ਵਿਚ ਸਾਰੇ ਕਰਮਚਾਰੀ ਬਹੁਤ ਹੀ ਗੰਭੀਰਤਾ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ। 
ਫੋਟੋ- 8sp -28.5
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement