ਸੰਗਰੂਰ ਜ਼ਿਮਨੀ ਚੋਣ: ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ
Published : May 29, 2022, 4:50 pm IST
Updated : May 29, 2022, 5:01 pm IST
SHARE ARTICLE
SANGRUR BYE-ELECTION
SANGRUR BYE-ELECTION

6 ਜੂਨ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਣਗੇ ਉਮੀਦਵਾਰ

 

ਚੰਡੀਗੜ੍ਹ: ਸੰਗਰੂਰ ਲੋਕ ਸਭਾ ਹਲਕੇ-12 ਦੀ ਜ਼ਿਮਨੀ ਚੋਣ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਸੋਮਵਾਰ ਨੂੰ ਜਾਰੀ ਹੋ ਜਾਵੇਗਾ ਅਤੇ ਉਮੀਦਵਾਰ 6 ਜੂਨ, 2022 ਤੱਕ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਸ਼ਡਿਊਲ ਅਨੁਸਾਰ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 30 ਮਈ, 2022 ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 6 ਜੂਨ, 2022 ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 7 ਜੂਨ, 2022 ਨੂੰ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 9 ਜੂਨ, 2022 ਨਿਰਧਾਰਿਤ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦੀ ਮਿਤੀ 23 ਜੂਨ, 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ ਕੀਤੀ ਗਈ ਹੈ, ਜਦਕਿ ਗਿਣਤੀ 26 ਜੂਨ, 2022 ਨੂੰ ਹੋਵੇਗੀ। ਚੋਣ 28 ਜੂਨ, 2022 ਤੋਂ ਪਹਿਲਾਂ ਮੁਕੰਮਲ ਹੋ ਜਾਵੇਗੀ।

PHOTOPHOTO

ਡਾ. ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 30.05.2022 ਤੋਂ 06.06.2022 ਤੱਕ ਸਰਕਾਰੀ ਛੁੱਟੀ ਤੋਂ ਇਲਾਵਾ ਕਿਸੇ ਵੀ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਦਾਖਲ ਕੀਤੇ ਜਾਣੇ ਹਨ। ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਗਰੂਰ ਸੰਸਦੀ ਹਲਕੇ-12 ਲਈ ਰਿਟਰਨਿੰਗ ਅਫ਼ਸਰ ਹਨ।  ਜਾਣਕਾਰੀ ਅਨੁਸਾਰ 3 ਜੂਨ, 2022 ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ (ਸ਼ੁੱਕਰਵਾਰ) ਹੈ ਅਤੇ 4 ਜੂਨ, 2022 ਨੂੰ ਪਹਿਲਾ ਸ਼ਨੀਵਾਰ ਹੈ, ਜੋ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਛੁੱਟੀ ਵਾਲੇ ਦਿਨ ਨਹੀਂ ਹਨ; ਇਸ ਲਈ ਇਨ੍ਹਾਂ  ਦਿਨਾਂ ਦੌਰਾਨ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਜਾ ਸਕਦਾ ਹੈ। ਹਾਲਾਂਕਿ 5 ਜੂਨ, 2022 ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੇ ਤਹਿਤ ਛੁੱਟੀ ਹੈ; ਇਸ ਲਈ ਇਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰਾਂ ਕੋਲ ਦਾਖ਼ਲ ਨਹੀਂ ਕੀਤੇ ਜਾ ਸਕਦੇ ਹਨ।

 ਉਨ੍ਹਾਂ ਕਿਹਾ ਕਿ ਸੰਗਰੂਰ ਸੰਸਦੀ ਹਲਕੇ-12 ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਫਾਰਮ 2ਏ ਵਿੱਚ ਦਾਖਲ ਕੀਤੇ ਜਾਣੇ ਹਨ ਅਤੇ ਰਿਟਰਨਿੰਗ ਅਫਸਰ ਕੋਲ ਖਾਲੀ ਫਾਰਮ ਉਪਲਬਧ ਹਨ। ਉਨ੍ਹਾਂ ਕਿਹਾ ਕਿ ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮ ਵਿੱਚ ਹੋਣ।  ਡਾ. ਰਾਜੂ ਨੇ ਦੱਸਿਆ ਕਿ ਸੰਸਦੀ ਹਲਕੇ (ਲੋਕ ਸਭਾ) ਦੀ ਸੀਟ ਲਈ ਯੋਗ ਹੋਣ ਵਾਸਤੇ ਉਮੀਦਵਾਰ ਕਿਸੇ ਵੀ ਸੰਸਦੀ ਹਲਕੇ ਲਈ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ `ਤੇ ਸਬੰਧਤ ਰਿਟਰਨਿੰਗ ਅਫਸਰ ਨੂੰ ਸੰਤੁਸ਼ਟ ਕਰਨ ਲਈ ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਦੀ ਸਬੰਧਤ ਐਂਟਰੀ ਦੀ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ।

ਉਨ੍ਹਾਂ ਕਿਹਾ ਕਿ ਸਬੰਧਤ ਰਿਟਰਨਿੰਗ ਅਫਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅਧਿਕਾਰਤ ਕਿਸੇ ਹੋਰ ਵਿਅਕਤੀ ਅੱਗੇ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨ ਲਈ ਇੱਕ ਸਰਟੀਫਿਕੇਟ ਦੀ ਵੀ ਲੋੜ ਹੁੰਦੀ ਹੈ। ਉਮੀਦਵਾਰ ਦੁਆਰਾ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਿਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਣੀ ਚਾਹੀਦੀ ਹੈ। ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ (25.05.2022) ਤੋਂ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement