ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
Published : May 29, 2023, 3:39 pm IST
Updated : May 29, 2023, 3:39 pm IST
SHARE ARTICLE
photo
photo

ਪਿੰਡਾਂ ਦੇ ਸਥਾਨਕ ਨਿਵਾਸੀਆਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਲੱਗੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨ ਦੇਣ, ਚੰਗੀਆ ਸਹੂਲਤਾਂ ਦੇਣ ਅਤੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ ਇਸੇ ਮੰਤਵ ਤਹਿਤ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਰਜਾਂ ਵਾਲੀ ਥਾਂ ਉਤੇ ਨਿੱਜੀ ਤੌਰ ਤੇ ਪਹੁੰਚ ਕੇ ਚੱਲ ਰਹੇ ਵਿਕਾਸ ਅਧੀਨ ਕੰਮਾਂ ਦਾ ਜਾਇਜ਼ਾ ਲਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਲੇਬਰ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨਾਂ ਵੱਲੋ ਹਲਕੇ ਦੇ ਵਿਕਾਸ ਦੇ ਮੱਦੇਨਜ਼ਰ ਬੀਤੇ ਦਿਨੀ ਪਿੰਡ ਖਿਜਰਾਬਾਦ ਅਤੇ ਬਰਸਾਲਪੁਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਹੈ।

ਉਨਾਂ ਕਿਹਾ ਕਿ ਪਿੰਡਾਂ ਦੇ ਸਥਾਨਕ ਨਿਵਾਸੀਆਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਲੱਗੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕੰਮਾਂ ਵਿਚ ਹੋਰ ਤੇਜੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ਼ਾਂ ਵਿਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।  ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚ ਅਤੇ ਹੋਰ ਉੱਘੇ ਪਤਵੰਤੇ ਵਿਸ਼ੇਸ ਤੌਰ ਤੇ ਹਾਜ਼ਰ ਸਨ।

SHARE ARTICLE

ਏਜੰਸੀ

Advertisement
Advertisement

Tarn Taran News: 12 ਸਾਲ ਬਾਅਦ America ਤੋਂ ਪਰਤੇ ਨੌਜਵਾਨ ਦਾ ਕ*ਤ*ਲ, ਚਾਚੇ ਨੇ ਕੀਤੇ ਵੱਡੇ ਖ਼ੁਲਾ...

11 Dec 2023 11:09 AM

Today Punjab News: 29 ਸਾਲ ਪੁਰਾਣੇ ਫਰਜ਼ੀ Police ਮੁਕਾਬਲੇ ’ਚ IG ਉਮਰਾਨੰਗਲ ਸਣੇ 3 ਜਣਿਆਂ ਵਿਰੁੱਧ FIR …

11 Dec 2023 9:40 AM

Today Punjab News : ਸਕੂਲ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ ਕਰਨ ਵਾਲਾ ਅਧਿਆਪਕ, ਹੋ ਗਿਆ ਪੱਤਰਕਾਰਾਂ ਨਾਲ ਔਖਾ...

11 Dec 2023 9:17 AM

Jalandhar News: Birthday Party 'ਚ ਚੱਲੀਆਂ ਗੋ*ਲੀ*ਆਂ, 1 NRI ਨੌਜਵਾਨ ਦੀ ਮੌ*ਤ, ਮੌਕੇ 'ਤੇ ਪਹੁੰਚੀ Police....

11 Dec 2023 9:05 AM

Today Punjab News : ਸਕੂਲ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ ਕਰਨ ਵਾਲਾ ਅਧਿਆਪਕ, ਹੋ ਗਿਆ ਪੱਤਰਕਾਰਾਂ ਨਾਲ ਔਖਾ...

10 Dec 2023 3:53 PM