ਬਠਿੰਡਾ 'ਚ ਮਸਾਜ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਿਸ ਨੇ ਛਾਪਾ ਮਾਰ ਕੇ 3 ਲੋਕਾਂ ਨੂੰ ਕੀਤਾ ਕਾਬੂ

By : GAGANDEEP

Published : May 29, 2023, 3:24 pm IST
Updated : May 29, 2023, 3:24 pm IST
SHARE ARTICLE
photo
photo

ਇਕ ਮੁਲਜ਼ਮ ਹੋਇਆ ਫਰਾਰ

 

ਬਠਿੰਡਾ: ਬਠਿੰਡਾ ਸ਼ਹਿਰ 'ਚ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਨੇ ਮਸਾਜ ਪਾਰਲਰ ਦੀ ਆੜ 'ਚ ਚੱਲ ਰਹੇ ਦੇਹ ਵਪਾਰ ਨੂ ਬੰਦ ਕਰਵਾਇਆ ਹੈ। ਛਾਪੇਮਾਰੀ ਕਰਕੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜਦਕਿ ਇੱਕ ਮੁਲਜ਼ਮ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਰਿਮਾਂਡ ’ਤੇ ਲੈ ਲਿਆ ਹੈ। ਕੁੜੀਆਂ ਨੂੰ ਚੇਤਾਵਨੀ ਦੇ ਕੇ ਛੱਡ ਦਿੱਤਾ ਗਿਆ।

ਇਹ ਵੀ ਪੜ੍ਹੋ: ਨਵਜੋਤ ਸਿੰਘ ਸਿੱਧੂ ਨੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਕੀਤੀ ਮੁਲਾਕਾਤ 

ਥਾਨਾ ਕੈਂਟ ਪੁਲਿਸ ਬਲੂਮ ਡੇ ਸਪਾ ਸੈਂਟਰ ਵਿਚ ਛਾਪਾ ਮਾਰ ਕੇ ਸੈਂਟਰ ਦੀਆਂ ਕੁਝ ਲੜਕੀਆਂ ਅਤੇ 3 ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਕ ਮੁਲਜ਼ਮ ਫਰਾਰ ਹੈ। ਮੁਲਜ਼ਮਾਂ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਬਾਣਾ ਵਾਲੀ, ਜਤਿੰਦਰ ਵਾਸੀ ਮੱਧ ਪ੍ਰਦੇਸ਼, ਸਮੰਦਰ ਸਿੰਘ ਡੱਬਵਾਲੀ ਅਤੇ ਅਸ਼ਵਨੀ ਕੁਮਾਰ ਵਾਸੀ ਬੰਸੀ ਭੱਟੀ ਰੋਡ ਬਠਿੰਡਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਮੁਲਜ਼ਮ ਅਸ਼ਵਨੀ ਕੁਮਾਰ ਦੀ ਗ੍ਰਿਫ਼ਤਾਰੀ ਬਾਕੀ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਥਾਣਾ ਕੈਂਟ ਦੇ ਅੰਡਰ ਟਰੇਨਿੰਗ ਡੀਐਸਪੀ ਹਰਸਿਮਰਨ ਸਿੰਘ ਨੇ ਦਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ। ਨਾਰਥ ਸੈੱਟ ਦੇ ਬਲੂਮ ਡੇ ਸੈਂਟਰ 'ਚ ਮਸਾਜ ਦੀ ਆੜ 'ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਪੁਲਿਸ ਨੇ ਮਸਾਜ ਸੈਂਟਰ 'ਤੇ ਛਾਪਾ ਮਾਰ ਕੇ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement