ਅਣਪਛਾਤੇ ਵਿਅਕਤੀ ਵਿਰੁਧ ਮਾਮਲਾ ਦਰਜ
ਤਰਨਤਾਰਨ: ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਕੰਡਿਆਲੀ ਤਾਰ ਨੇੜਿਉਂ ਖਾਲੜਾ ਪੁਲਿਸ ਅਤੇ ਬੀ.ਐਸ.ਐਫ. ਵਲੋਂ ਚਲਾਈ ਗਈ ਮੁਹਿੰਮ ਦੌਰਾਨ 3 ਕਿਲੋ 834 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਮੌਕੇ ਹੈਰੋਇਨ ਨੂੰ ਕਬਜ਼ੇ 'ਚ ਲੈ ਕੇ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।
ਇਹ ਵੀ ਪੜ੍ਹੋ: ਝਾਰਖੰਡ : ਧਨਬਾਦ ਵਿਚ ਖੰਭੇ ਲਗਾਉਣ ਦੌਰਾਨ ਹਾਦਸਾ, 5 ਠੇਕਾ ਮਜ਼ਦੂਰਾਂ ਦੀ ਕਰੰਟ ਲੱਗਣ ਕਾਰਨ ਮੌਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਸਰਹੱਦ ਨਜ਼ਦੀਕ ਮੌਜੂਦ ਪਿੰਡ ਡੱਲ ਵਿਖੇ ਗੁਰਸੇਵਕ ਸਿੰਘ ਦੀ ਜ਼ਮੀਨ 'ਤੇ 2 ਪੈਕਟ ਹੈਰੋਇਨ ਸੁੱਟੇ ਗਏ ਹਨ।
ਇਹ ਵੀ ਪੜ੍ਹੋ: ਮੋਹਕਿਆਂ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕ ਇਨ੍ਹਾਂ ਘਰੇਲੂ ਨੁਸਖ਼ਿਆਂ ਨਾਲ ਪਾ ਸਕਦੇ ਹਨ ਛੁਟਕਾਰਾ
ਇਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ 2 ਪੈਕਟ ਹੈਰੋਇਨ ਦੇ ਬਰਾਮਦ ਕਰ ਲਏ ਗਏ ਹਨ, ਜਿਨ੍ਹਾਂ ਦਾ ਵਜ਼ਨ ਕਰਨ ਉਪਰੰਤ ਉਨ੍ਹਾਂ 'ਚੋਂ 3 ਕਿਲੋ, 834 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੁੱਲ ਕੀਮਤ 20 ਕਰੋੜ ਰੁਪਏ ਦਸੀ ਜਾ ਰਹੀ ਹੈ। ਫ਼ਿਲਹਾਲ ਪੁਲਿਸ ਨੇ ਅਣਪਛਾਤਿਆਂ ਵਿਰੁਧ ਮੁਕੱਦਮਾ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਕਰ ਦਿਤੀ ਹੈ।