
ਇਸ ਤੋਂ ਪਹਿਲਾਂ ਜੱਗੂ ਭਗਵਾਨਪੁਰੀਆ ਨੂੰ 22 ਮਈ ਨੂੰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।
ਅੰਮ੍ਰਿਤਸਰ: ਅਸਲਾ ਐਕਟ ਤਹਿਤ ਦਰਜ ਹੋਏ ਇਕ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਭਾਰੀ ਸੁਰੱਖਿਆ ਵਿਚਕਾਰ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਉਸ ਨੂੰ 3 ਜੂਨ ਤਕ ਪੁਲਿਸ ਰਿਮਾਂਡ ’ਤੇ ਭੇਜ ਦਿਤਾ ਹੈ। ਇਸ ਤੋਂ ਪਹਿਲਾਂ ਜੱਗੂ ਭਗਵਾਨਪੁਰੀਆ ਨੂੰ 22 ਮਈ ਨੂੰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਅਦਾਲਤ 'ਚ ਪੇਸ਼ੀ ਤੋਂ ਬਾਅਦ ਗੈਂਗਸਟਰ ਜੱਗੂ ਨੂੰ 7 ਦਿਨਾਂ ਲਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸਐਸਓਸੀ) ਦੇ ਹਵਾਲੇ ਕਰ ਦਿਤਾ ਗਿਆ ਸੀ। ਪਿਛਲੇ ਦਿਨੀਂ ਜੱਗੂ ਭਗਵਾਨਪੁਰੀਆ ਨੂੰ ਅਸਲਾ ਐਕਟ ਤਹਿਤ ਦਰਜ 11/23 ਦੇ ਕੇਸ ਸਬੰਧੀ ਬਠਿੰਡਾ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਸੀ।