ਲੁਧਿਆਣਾ 'ਚ ਚੌਕੀ ਇੰਚਾਰਜ ਮੁਅੱਤਲ: ਜਨਮ ਦਿਨ ਮਨਾਉਣ ਆਈ ਔਰਤ 'ਤੇ ਚੁੱਕਿਆ ਹੱਥ; ਵੀਡੀਓ ਸਾਹਮਣੇ ਆਉਣ ਤੋਂ ਬਾਅਦ ਏਸੀਪੀ ਦੀ ਕਾਰਵਾਈ
Published : May 29, 2023, 8:16 pm IST
Updated : May 29, 2023, 8:16 pm IST
SHARE ARTICLE
photo
photo

ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਅਸ਼ਵਨੀ ਕੁਮਾਰ ਨੂੰ ਮੁਅੱਤਲ ਕਰ ਕੇ ਪੁਲਿਸ ਲਾਈਨ ਭੇਜ ਦਿਤਾ ਗਿਆ ਹੈ

 

ਲੁਧਿਆਣਾ : ਪੰਜਾਬ ਦੇ ਲੁਧਿਆਣਾ ਦੀ ਮਰਾਡੋ ਪੁਲਿਸ ਚੌਕੀ ਦੇ ਇੰਚਾਰਜ ਅਸ਼ਵਨੀ ਕੁਮਾਰ ਨੂੰ ਏ.ਸੀ.ਪੀ. ਚੌਕੀ ਇੰਚਾਰਜ ਨੇ 5 ਦਿਨ ਪਹਿਲਾਂ ਦੇਰ ਰਾਤ ਔਰਤ 'ਤੇ ਹੱਥ ਚੁਕਿਆ ਸੀ। ਇਸ ਦੇ ਨਾਲ ਹੀ ਮਹਿਲਾ ਨੇ ਪੁਲਿਸ ਮੁਲਾਜ਼ਮ 'ਤੇ ਕੁੱਟਮਾਰ ਦਾ ਦੋਸ਼ ਲਗਾਇਆ ਸੀ।

ਇਹ ਘਟਨਾ ਜੀਐਨਈ ਕਾਲਜ ਨੇੜੇ ਵਾਪਰੀ। ਇਸ ਸਾਰੀ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ ਜਿਸ ਵਿਚ ਪੁਲਿਸ ਮੁਲਾਜ਼ਮ ਰੈਸਟੋਰੈਂਟ ਵਿਚ ਇੱਕ ਵਿਅਕਤੀ ਦੇ ਮੂੰਹ 'ਤੇ ਥੱਪੜ ਮਾਰਦੇ ਹੋਏ ਨਜ਼ਰ ਆ ਰਹੇ ਸਨ। ਜਦੋਂ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਚੌਕੀ ਇੰਚਾਰਜ ਅਸ਼ਵਨੀ ਕੁਮਾਰ ਨੇ ਵੀ ਵਰਦੀ ਪਹਿਨੀ ਔਰਤ 'ਤੇ ਹੱਥ ਚੁਕਿਆ ਸੀ। ਉਹ ਉਸ ਨੂੰ ਗੁੱਟ ਤੋਂ ਫੜ ਕੇ ਖਿੱਚ ਰਿਹਾ ਸੀ। ਜਿਸ ਤੋਂ ਬਾਅਦ ਅਧਿਕਾਰੀਆਂ ਨੇ ਉਸ ਖ਼ਿਲਾਫ਼ ਕਾਰਵਾਈ ਕੀਤੀ।

ਦੂਜੇ ਪਾਸੇ ਏ.ਐਸ.ਆਈ ਅਸ਼ਵਨੀ ਕੁਮਾਰ ਨੇ ਉਕਤ ਔਰਤ 'ਤੇ ਦੋਸ਼ ਲਗਾਇਆ ਸੀ ਕਿ ਉਹ ਕਿਸੇ ਜਗ੍ਹਾ ਛਾਪਾ ਮਾਰ ਕੇ ਵਾਪਸ ਆ ਰਹੇ ਸੀ। ਰਸਤੇ ਵਿਚ ਕੁਝ ਲੋਕ ਆਪਸ ਵਿਚ ਬਹਿਸ ਕਰ ਰਹੇ ਸਨ। ਜਦੋਂ ਉਸ ਨੇ ਝਗੜੇ ਦਾ ਕਾਰਨ ਪੁੱਛਿਆ ਤਾਂ ਉੱਥੇ ਮੌਜੂਦ ਇੱਕ ਔਰਤ ਨੇ ਉਸ ਨਾਲ ਭੱਦੀ ਭਾਸ਼ਾ ਵਰਤੀ। ਇਸ ਦੇ ਨਾਲ ਹੀ ਮਹਿਲਾ ਨੇ ਕਿਹਾ ਕਿ ਚੌਕੀ ਇੰਚਾਰਜ ਨੇ ਉਸ ਨਾਲ ਕੁੱਟਮਾਰ ਕੀਤੀ।

ਔਰਤ ਦੇ ਸਾਥੀ ਅੰਕਿਤ ਅਤੇ ਸੰਦੀਪ ਨੇ ਦਸਿਆ ਕਿ ਉਹ ਸਾਰੇ ਇਕੱਠੇ ਜਨਮਦਿਨ ਪਾਰਟੀ ਕਰ ਰਹੇ ਸਨ। ਇਸ ਦੌਰਾਨ ਉਥੇ ਕੁਝ ਲੋਕ ਸ਼ਰੇਆਮ ਸ਼ਰਾਬ ਪੀ ਰਹੇ ਸਨ। ਇਸ ਕਾਰਨ ਉਹ ਲੋਕ ਵੀ ਇੱਕ ਪਾਸੇ ਸ਼ਰਾਬ ਪੀਣ ਲਗ ਪਏ। ਉਨ੍ਹਾਂ ਨੇ ਸੋਚਿਆ ਸ਼ਾਇਦ ਰੈਸਟੋਰੈਂਟ ਦੇ ਮਾਲਕ ਕੋਲ ਪਰਮਿਟ ਹੈ। ਉਸੇ ਸਮੇਂ ਚੌਕੀ ਇੰਚਾਰਜ ਨੇ ਔਰਤ ਨੂੰ ਕਾਰ ਦੇ ਪਿੱਛੇ ਲਿਜਾ ਕੇ ਕੁੱਟਮਾਰ ਕੀਤੀ।

ਏਸੀਪੀ ਅਸ਼ੋਕ ਕੁਮਾਰ ਨੇ ਦਸਿਆ ਕਿ ਉਨ੍ਹਾਂ ਨੇ ਮਾਮਲੇ ਦੀ ਜਾਂਚ ਕਰ ਲਈ ਹੈ। ਜੋ ਵੀਡੀਓ ਸਾਹਮਣੇ ਆਇਆ ਹੈ, ਉਸ 'ਚ ਦੇਖਿਆ ਜਾ ਰਿਹਾ ਹੈ ਕਿ ਏਐੱਸਆਈ ਅਸ਼ਵਿਨੀ ਵਰਦੀ ਪਹਿਨੀ ਔਰਤ 'ਤੇ ਹੱਥ ਚੁੱਕ ਰਿਹਾ ਹੈ। ਇਸ ਨਾਲ ਲੋਕਾਂ ਵਿਚ ਪੁਲਿਸ ਦਾ ਅਕਸ ਖ਼ਰਾਬ ਹੋਇਆ ਹੈ। ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਅਸ਼ਵਨੀ ਕੁਮਾਰ ਨੂੰ ਮੁਅੱਤਲ ਕਰ ਕੇ ਪੁਲਿਸ ਲਾਈਨ ਭੇਜ ਦਿਤਾ ਗਿਆ ਹੈ।
 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement