ਮੁੱਖ ਮੰਤਰੀ ਨੇ 30 ਜੂਨ ਤਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿਤੇ ਹੁਕਮ

By : KOMALJEET

Published : May 29, 2023, 6:47 pm IST
Updated : May 29, 2023, 6:47 pm IST
SHARE ARTICLE
CM Bhagwant Mann
CM Bhagwant Mann

ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ ਸੂਬਾ ਸਰਕਾਰ

ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿਤੀ ਜਾਵੇਗੀ
ਮੁੱਖ ਮੰਤਰੀ ਨੇ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਕਿ ਉਹ ਸੂਬੇ ਭਰ ਵਿਚ ਡਰੇਨਾਂ ਦੀ ਸਫ਼ਾਈ ਅਤੇ ਹੜ੍ਹ ਰੋਕੂ ਪ੍ਰਬੰਧ 30 ਜੂਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲੈਣ।

ਸੂਬੇ ਵਿਚ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਡਰੇਨਾਂ ਦੀ ਕੁੱਲ ਲੰਬਾਈ 8136.76 ਕਿਲੋਮੀਟਰ ਅਤੇ ਧੁੱਸੀ ਬੰਨ੍ਹਾਂ ਦੀ ਲੰਬਾਈ 1365 ਕਿਲੋਮੀਟਰ ਹੈ। ਉਨ੍ਹਾਂ ਦਸਿਆ ਕਿ ਸਾਲ 2022 ਵਿਚ ਡਰੇਨਾਂ ਦੀ ਸਫ਼ਾਈ ਦੇ 232 ਕੰਮਾਂ 'ਤੇ 34.85 ਕਰੋੜ ਰੁਪਏ ਅਤੇ 100 ਹੜ੍ਹ ਰੋਕੂ ਕੰਮਾਂ 'ਤੇ 48.32 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਭਗਵੰਤ ਮਾਨ ਨੇ ਦਸਿਆ ਕਿ ਇਸ ਸਾਲ ਹੜ੍ਹ ਰੋਕੂ ਕੰਮਾਂ 'ਤੇ ਹੁਣ ਤਕ 39.90 ਕਰੋੜ ਰੁਪਏ ਅਤੇ ਡਰੇਨਾਂ ਦੀ ਸਫਾਈ 'ਤੇ 39.43 ਕਰੋੜ ਰੁਪਏ ਖ਼ਰਚੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਕੰਮ ਚੱਲ ਰਿਹਾ ਹੈ ਅਤੇ ਪੁਲਾਂ ਦੇ ਹੇਠਾਂ ਜਲ ਸਰੋਤਾਂ ਦੀ ਸਫ਼ਾਈ ਅਤੇ ਜਲ ਸਰੋਤਾਂ ਵਿਚੋਂ ਗਾਰ ਕੱਢਣ ਦੇ ਨਾਲ-ਨਾਲ ਬਾਰਸ਼ਾਂ ਕਾਰਨ ਅਕਸਰ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਥਾਵਾਂ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰ ਦਿਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਹੜ੍ਹ ਰੋਕੂ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਹੜ੍ਹਾਂ ਕਾਰਨ ਮਨੁੱਖੀ ਜਾਨਾਂ, ਪਸ਼ੂ ਧਨ, ਜਾਇਦਾਦ ਅਤੇ ਖੜ੍ਹੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ 'ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਦੀ ਸੰਭਾਵਨਾ ਨੂੰ ਖ਼ਤਮ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣ।

ਇਹ ਵੀ ਪੜ੍ਹੋ:  ਮਾਊਂਟ ਐਵਰੈਸਟ ਦੀ ਚੜ੍ਹਾਈ ਦੀ 70ਵੀਂ ਵਰ੍ਹੇਗੰਢ ਮੌਕੇ ਕੀਤਾ ਗਿਆ ਦਰਜਨਾਂ ਪਰਬਤਾਰੋਹੀਆਂ ਦਾ ਸਨਮਾਨ

ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਚੈੱਕ ਡੈਮਾਂ ਦੀ ਉਸਾਰੀ, ਰੁੱਖ ਲਗਾਉਣ, ਖਾਸ ਕਰਕੇ ਬਾਂਸ ਅਤੇ ਹੋਰ ਬੂਟੇ ਲਗਾਉਣ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਚੈੱਕ ਡੈਮਾਂ ਦੀ ਉਸਾਰੀ ਲਈ 485 ਥਾਵਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਅਤੇ 151 ਅਜਿਹੇ ਚੈੱਕ ਡੈਮ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਭਗਵੰਤ ਮਾਨ ਨੇ ਦਸਿਆ ਕਿ ਡੈਮਾਂ ਦੀ ਉਸਾਰੀ ਲਈ ਹੋਰ ਥਾਵਾਂ ਦੀ ਸ਼ਨਾਖ਼ਤ ਵੀ ਕੀਤੀ ਜਾ ਰਹੀ ਹੈ ਅਤੇ 66.73 ਕਿਲੋਮੀਟਰ ਥਾਂ ਉਤੇ ਬਾਂਸ ਦੇ ਬੂਟੇ ਵੀ ਲਾਏ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦੱਖਣ-ਪਛਮੀ ਪੰਜਾਬ ਵਿਚ ਹੜ੍ਹਾਂ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਕੁਝ ਡਰੇਨਾਂ ਦੇ ਰਾਹ ਨੂੰ ਦਰੁਸਤ ਕਰਨ, ਨੀਵੇਂ ਇਲਾਕਿਆਂ ਨੂੰ ਨਹਿਰਾਂ ਨਾਲ ਜੋੜਨ ਲਈ ਪਾਈਪਾਂ ਵਿਛਾਉਣ ਅਤੇ ਪੁਲਾਂ ਨੂੰ ਦੁਬਾਰਾ ਬਣਾਉਣ ਵਰਗੇ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰੀ ਫ਼ੰਡਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾ ਕੇ ਕੰਮ ਨੂੰ ਉੱਚ ਗੁਣਵੱਤਾ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement