Nawanshahr News: ਨਵਾਂਸ਼ਹਿਰ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਗੁਰੂ ਗ੍ਰੰਥ ਸਾਹਿਬ ਜੀ ਦੇ ਨੁਕਸਾਨੇ ਗਏ ਤਿੰਨ ਪਾਵਨ ਸਰੂਪ
Published : May 29, 2024, 12:21 pm IST
Updated : May 29, 2024, 12:21 pm IST
SHARE ARTICLE
A fire broke out in the Gurdwara Sahib of Nawanshahr News
A fire broke out in the Gurdwara Sahib of Nawanshahr News

Nawanshahr News: ਗੋਇੰਦਵਾਲ ਸਾਹਿਬ ਲਿਜਾਇਆ ਗਿਆ

A fire broke out in the Gurdwara Sahib of Nawanshahr News : ਨਵਾਂਸ਼ਹਿਰ ਸਬ-ਡਵੀਜ਼ਨ ਬਲਾਚੌਰ ਦੇ ਪਿੰਡ ਮਹਿਮੂਦਪੁਰ ਮੰਡੇਰ ਗੁਰਦੁਆਰਾ ਸਾਹਿਬ ਵਿਖੇ ਰਾਤ ਸਮੇਂ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਕਾਰਨ ਤਿੰਨ ਪਾਵਨ ਸਰੂਪ ਨੁਕਸਾਨੇ ਗਏ। ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਦਰ ਥਾਣਾ ਬਲਾਚੌਰ ਨੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨੋਂ ਸਰੂਪਾਂ ਨੂੰ ਕਬਜ਼ੇ ਵਿਚ ਲੈ ਕੇ ਅੱਜ ਗੋਇੰਦਵਾਲ ਸਾਹਿਬ ਲੈ ਗਏ।

ਇਹ ਵੀ ਪੜ੍ਹੋ: Punjab News: ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਸਦਮਾ, ਵੱਡੇ ਭਰਾ ਦਾ ਹੋਇਆ ਦਿਹਾਂਤ 

ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਨੂੰ ਬੰਦ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਹਮੇਸ਼ਾ ਦੀ ਤਰ੍ਹਾਂ ਸੁਖ ਆਸਣ ਕਮਰੇ ਵਿੱਚ ਰੱਖਿਆ ਗਿਆ ਅਤੇ ਉਸ ਤੋਂ ਬਾਅਦ ਕੰਧ ਵਾਲਾ ਪੱਖਾ ਚੱਲਦਾ ਰਿਹਾ। ਸ਼ਾਰਟ ਸਰਕਟ ਕਾਰਨ ਅੱਗ ਲੱਗ ਲਈ। ਅੱਗ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਤੱਕ ਪਹੁੰਚ ਗਈ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੁਕਸਾਨੇ ਗਏ।

ਇਹ ਵੀ ਪੜ੍ਹੋ: Sidhu Moosewala Death Anniversary: ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਭਾਵੁਕ ਹੋਏ ਆਗੂ, ਮੰਗਿਆ ਇਨਸਾਫ਼ 

ਸਵੇਰੇ ਜਦੋਂ ਪਾਠੀ ਸਿੰਘ ਨੇ ਆ ਕੇ ਗੁਰਦੁਆਰਾ ਸਾਹਿਬ ਦੇ ਅੰਦਰੋਂ ਧੂੰਆਂ ਨਿਕਲਦਾ ਦੇਖਿਆ ਤਾਂ ਹੋਰ ਲੋਕਾਂ ਨੂੰ ਬੁਲਾ ਕੇ ਅੱਗ 'ਤੇ ਕਾਬੂ ਪਾਇਆ ਗਿਆ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਹੇਠਾਂ ਕਮਰੇ ਵਿਚ ਲਿਆਂਦਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਖੁਸ਼ਕਿਸਮਤੀ ਇਹ ਰਹੀ ਕਿ ਅੱਗ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਥੋੜਾ ਜਿਹਾ ਨੁਕਸਾਨ ਹੋਇਆ, ਨਹੀਂ ਤਾਂ ਗੁਰੂ ਗ੍ਰੰਥ ਸਾਹਿਬ ਜੀ ਅਗਨ ਭੇਟ ਹੋ ਜਾਣੇ ਸਨ। ਮੌਕੇ 'ਤੇ ਐਸਜੀਪੀਸੀ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਅਤੇ ਏ.ਜੀ.ਪੀ.ਸੀ ਮੈਂਬਰਾਂ ਅਤੇ ਪੁਲਿਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਕਬਜ਼ੇ 'ਚ ਲੈ ਕੇ ਗੁਰਦੁਆਰਾ ਸਾਹਿਬ ਦੇ ਇਕ ਕਮਰੇ 'ਚ ਰਖਵਾ ਦਿਤਾ, ਜਿਸ ਨੂੰ ਅੱਜ ਅਰਦਾਸ ਉਪਰੰਤ ਪਾਲਕੀ ਸਾਹਿਬ ਗੋਇੰਦਵਾਲ ਸਾਹਿਬ ਲਈ ਰੱਖਿਆ ਗਿਆ।

(For more Punjabi news apart from A fire broke out in the Gurdwara Sahib of Nawanshahr News,  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement