
ਕਠੂਆ 'ਚ ਸਬ ਇੰਸਪੈਕਟਰ ਦੀਪਕ ਸ਼ਰਮਾ ਦੀ ਹੱਤਿਆ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਗੈਂਗਸਟਰ
Jalandhar News : ਜਲੰਧਰ ਦੇ ਭੋਗਪੁਰ ਇਲਾਕੇ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿਹਾਤੀ ਪੁਲੀਸ ਅਤੇ AGTF ਦੀ ਟੀਮ ਨੇ ਗੋਲੀਬਾਰੀ ਤੋਂ ਬਾਅਦ ਗੈਂਗਸਟਰ ਰੋਹਿਤ ਰਾਣਾ ਉਰਫ ਮੱਖਣ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਥਾਣਾ ਭੋਗਪੁਰ ਲਿਆਂਦਾ ਗਿਆ ਹੈ। ਪੁਲਿਸ ਗੈਂਗਸਟਰ ਤੋਂ ਪੁੱਛਗਿੱਛ ਕਰ ਰਹੀ ਹੈ।
ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਗੈਂਗਸਟਰ ਰੋਹਿਤ ਜੰਮੂ ਦਾ ਰਹਿਣ ਵਾਲਾ ਹੈ ਅਤੇ ਜੰਮੂ ਕਸ਼ਮੀਰ ਦੇ ਸਬ ਇੰਸਪੈਕਟਰ ਦੀਪਕ ਸ਼ਰਮਾ ਦੀ ਹੱਤਿਆ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਲਿਸ ਗੈਂਗਸਟਰ ਦੇ ਮੋਬਾਈਲ ਅਤੇ ਹੋਰ ਵੇਰਵਿਆਂ ਦੀ ਜਾਂਚ ਕਰ ਰਹੀ ਹੈ। ਥਾਣਾ ਭੋਗਪੁਰ ਦੇ ਅਦੀਨ ਪਿੰਡ ਮੁਮੰਦਪੁਰ 'ਚ ਪੁਲਿਸ ਨੇ ਗੈਂਗਸਟਰ ਨੂੰ ਘੇਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਕਈ ਕੇਸ ਦਰਜ ਹਨ।
ਸਬ-ਇੰਸਪੈਕਟਰ ਦੀਪਕ ਸ਼ਰਮਾ ਦੇ ਕਾਤਲ ਕੇਸ 'ਚ ਲੋੜੀਂਦਾ ਸੀ ਗੈਂਗਸਟਰ
ਜੰਮੂ ਦੇ ਕਠੂਆ 'ਚ ਸਬ ਇੰਸਪੈਕਟਰ ਦੀਪਕ ਸ਼ਰਮਾ ਦੀ ਹੱਤਿਆ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਰੋਹਿਤ ਰਾਣਾ ਨੇ ਪੁਲਿਸ 'ਤੇ ਚਾਰ ਗੋਲੀਆਂ ਚਲਾਈਆਂ ਅਤੇ ਫਿਰ ਇੱਕ ਘਰ ਵਿੱਚ ਲੁਕ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਘਰ ਨੂੰ ਚਾਰੋਂ ਪਾਸਿਓਂ ਘੇਰ ਲਿਆ ਅਤੇ ਪੁਲਿਸ ਮੁਕਾਬਲੇ ਤੋਂ ਬਾਅਦ ਰੋਹਿਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੈਂਗਸਟਰ ਰੋਹਿਤ ਰਾਣਾ ਦੀ ਲੱਤ 'ਤੇ ਸੱਟ ਲੱਗੀ ਹੈ।