ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ -ਕੇਜਰੀਵਾਲ
Published : May 29, 2024, 9:06 pm IST
Updated : May 29, 2024, 9:06 pm IST
SHARE ARTICLE
Arvind Kejriwal
Arvind Kejriwal

ਕੇਜਰੀਵਾਲ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ, ਮੰਡੀ ਗੋਬਿੰਦਗੜ੍ਹ 'ਚ ਰੋਡ ਸ਼ੋਅ ਕਰਕੇ ਲੋਕਾਂ ਤੋਂ ਮੰਗੀਆਂ ਵੋਟਾਂ

Fatehgarh Sahib : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਅਰਵਿੰਦ ਕੇਜਰੀਵਾਲ ਨੇ 'ਆਪ' ਉਮੀਦਵਾਰ ਨਾਲ ਮੰਡੀ ਗੋਬਿੰਦਗੜ੍ਹ 'ਚ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਗੁਰਪ੍ਰੀਤ ਜੀਪੀ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ 'ਚ 'ਆਪ' ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਵੀ ਮੌਜੂਦ ਸਨ।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਦੇ  ਉਮੀਦਵਾਰਾਂ ਨੂੰ ਮੌਕਾ ਦਿੱਤਾ, ਪਰ ਕਿਸੇ ਨੇ ਤੁਹਾਡੇ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੇ ਤੁਹਾਡੇ ਹੱਕਾਂ ਲਈ ਸੰਸਦ 'ਚ ਆਵਾਜ਼ ਉਠਾਈ। ਇਸ ਲਈ ਇਸ ਵਾਰ ਤੁਸੀਂ ਇਨ੍ਹਾਂ ਸਾਰਿਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਓ। ਸਾਡੇ ਉਮੀਦਵਾਰ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਨੂੰ ਸਮਝਦੇ ਹਨ। ਉਹ ਤੁਹਾਡਾ ਮੁੱਦਾ ਸੰਸਦ ਵਿੱਚ ਉਠਾਉਣਗੇ ਅਤੇ ਤੁਹਾਡੇ ਹੱਕਾਂ ਲਈ ਕੇਂਦਰ ਸਰਕਾਰ ਨਾਲ ਲੜਨਗੇ।

ਕੇਜਰੀਵਾਲ ਨੇ ਕਿਹਾ ਕਿ ਮੈਂ ਤੁਹਾਨੂੰ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਅਪੀਲ ਕਰਨ ਆਇਆ ਹਾਂ।  ਤੁਸੀਂ ਲੋਕਾਂ ਨੇ ਸਾਨੂੰ ਦੋ ਸਾਲ ਪਹਿਲਾਂ ਵਿਧਾਨ ਸਭਾ ਵਿੱਚ ਭਾਰੀ ਬਹੁਮਤ ਦਿੱਤਾ ਸੀ। ਸਾਨੂੰ 117 'ਚੋਂ 92 ਸੀਟਾਂ ਦਿੱਤੀਆਂ। ਇਹ ਲੋਕ ਸਭਾ ਚੋਣ ਹਨ। ਇਸ ਵਾਰ ਸਾਨੂੰ ਕੇਂਦਰ ਵਿੱਚ ਮਜ਼ਬੂਤ ਕਰੋ। ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾਓ। ਸਾਡੇ ਸਾਰੇ ਸੰਸਦ ਮੈਂਬਰ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਕੇਂਦਰ ਨਾਲ ਸਬੰਧਿਤ ਸਾਰੇ ਮਸਲੇ ਹੱਲ ਕਰਵਾਉਣਗੇ। ਜਦੋਂ ਸਾਡੇ ਪੰਜਾਬ ਦੇ 13 ਸੰਸਦ ਮੈਂਬਰ ਹੋਣਗੇ ਤਾਂ ਕੇਂਦਰ ਸਰਕਾਰ ਪੰਜਾਬ ਦਾ 1 ਰੁਪਏ ਦਾ ਫੰਡ ਵੀ ਨਹੀਂ ਰੋਕ ਸਕਦੀ।

ਕੇਜਰੀਵਾਲ ਨੇ ਕਿਹਾ ਕਿ ਮੈਂ ਭਾਜਪਾ ਦੀ ਤਾਨਾਸ਼ਾਹੀ ਅਤੇ ਗੁੰਡਾਗਰਦੀ ਨੂੰ ਖ਼ਤਮ ਕਰਨ ਲਈ ਤੁਹਾਡੇ ਤੋਂ 13 ਸੀਟਾਂ ਮੰਗ ਰਿਹਾ ਹਾਂ। ਭਾਜਪਾ ਪੰਜਾਬ ਨਾਲ ਬਹੁਤ ਬੁਰਾ ਕਰ ਰਹੀ ਹੈ। ਪੰਜਾਬ ਦੇ ਹਜ਼ਾਰਾਂ ਕਰੋੜਾਂ ਦੇ ਫੰਡ ਰੋਕ ਲਏ ਗਏ ਹਨ। ਅਜੇ ਦੋ ਦਿਨ ਪਹਿਲਾਂ ਹੀ ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਤੋਂ ਬਾਅਦ ਉਹ ਪੰਜਾਬ ਦੀ 'ਆਪ' ਸਰਕਾਰ ਨੂੰ ਡੇਗ ਦੇਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ। ਇਸ ਲਈ ਕਿਸੇ ਵੀ ਕੀਮਤ 'ਤੇ ਭਾਜਪਾ ਨੂੰ ਵੋਟ ਨਾ ਪਾਓ। ਇਸ ਵਾਰ 1 ਜੂਨ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦਿਓ।

ਕੇਜਰੀਵਾਲ ਨੇ ਕਿਹਾ ਕਿ 2022 'ਚ ਤੁਸੀਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚੁਣੀ ਸੀ, ਜਿਸ ਕਾਰਨ ਪਿਛਲੇ ਦੋ ਸਾਲਾਂ 'ਚ ਇੱਥੇ ਕਈ ਵੱਡੇ ਕੰਮ ਹੋਏ ਹਨ। ਹੁਣ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਵੱਖ-ਵੱਖ ਥਾਵਾਂ 'ਤੇ ਮੁਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਪਹਿਲੀ ਵਾਰ 50,000 ਦੇ ਕਰੀਬ ਨੌਜਵਾਨਾਂ ਨੂੰ ਬਿਨਾਂ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਸਰਕਾਰੀ ਨੌਕਰੀ ਮਿਲੀ। ਇਹ ਸਭ ਇਸ ਲਈ ਸੰਭਵ ਹੋਇਆ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਬਿਜਲੀ ਸਿਰਫ਼ ਪੰਜਾਬ ਅਤੇ ਦਿੱਲੀ ਵਿੱਚ ਹੀ ਮੁਫ਼ਤ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਹੈ। ਇਸ ਦੇ ਨਾਲ ਹੀ ਭਾਜਪਾ ਸ਼ਾਸਤ ਰਾਜਾਂ ਗੁਜਰਾਤ, ਹਰਿਆਣਾ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਬਿਜਲੀ ਬਹੁਤ ਮਹਿੰਗੀ ਹੈ।

ਕੇਜਰੀਵਾਲ ਨੇ ਕਿਹਾ ਕਿ ਭਾਜਪਾ ਈਡੀ-ਸੀਬੀਆਈ ਅਤੇ ਜੇਲ੍ਹ ਤੋਂ ਸਾਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਅਸੀਂ ਭਗਤ ਸਿੰਘ ਦੇ ਚੇਲੇ ਹਾਂ, ਉਹ ਸਾਨੂੰ ਨਹੀਂ ਡਰਾ ਸਕਦੇ। ਅਸੀਂ ਭਾਜਪਾ ਦੇ ਜ਼ੁਲਮਾਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਚੋਣਾਂ ਦੇ ਐਲਾਨ ਹੋਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਮੈਨੂੰ ਜੇਲ੍ਹ ਭੇਜ ਦਿੱਤਾ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਨੂੰ ਡਰ ਸੀ ਕਿ ਜੇਕਰ ਕੇਜਰੀਵਾਲ ਦੇਸ਼ ਭਰ ਵਿੱਚ ਘੁੰਮ ਕੇ ਪ੍ਰਚਾਰ ਕਰਨਗੇ ਤਾਂ ਭਾਜਪਾ ਦੀਆਂ ਕਈ ਸੀਟਾਂ ਘੱਟ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਮੈਨੂੰ ਭ੍ਰਿਸ਼ਟ ਕਹਿੰਦੇ ਹਨ, ਪਰ ਮੈਂ ਕਹਿੰਦਾ ਹਾਂ ਕਿ ਜੇ ਕੇਜਰੀਵਾਲ ਇਮਾਨਦਾਰ ਨਹੀਂ ਤਾਂ ਇਸ ਦੁਨੀਆ ਵਿੱਚ ਕੋਈ ਵੀ ਇਮਾਨਦਾਰ ਨਹੀਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement