Arvind Kejriwal : ਅਰਵਿੰਦ ਕੇਜਰੀਵਾਲ ਨੇ ਜਲੰਧਰ’ਚ ਵਪਾਰੀਆਂ-ਕਾਰੋਬਾਰੀਆਂ ਨਾਲ ਕੀਤੀ ਮੀਟਿੰਗ

By : BALJINDERK

Published : May 29, 2024, 6:25 pm IST
Updated : May 29, 2024, 6:25 pm IST
SHARE ARTICLE
Arvind Kejriwal held meeting with businessmen
Arvind Kejriwal held meeting with businessmen

Arvind Kejriwal :ਕਿਹਾ- ਇਸ ਵਾਰ ਆਮ ਆਦਮੀ ਪਾਰਟੀ ਨੂੰ ਸਾਰੀਆਂ 13 ਸੀਟਾਂ ਜਿਤਾਓ

Arvind Kejriwal : ਜਲੰਧਰ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਜਲੰਧਰ ’ਚ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ’ਚ ਕੇਜਰੀਵਾਲ ਦੇ ਨਾਲ ‘ਆਪ’ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਜਲੰਧਰ ਤੋਂ ‘ਆਪ’ਉਮੀਦਵਾਰ ਪਵਨ ਕੁਮਾਰ ਟੀਨੂੰ ਹਾਜ਼ਰ ਸਨ।
ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਾਰੋਬਾਰੀਆਂ ਨੂੰ ਇਸ ਚੋਣ ’ਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ’ਚ ਆਮ ਆਦਮੀ ਪਾਰਟੀ ਦੀ ਮਦਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਫ਼ਿਲਹਾਲ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਅਤੇ ਰਾਜਪਾਲ ਨਾਲ ਇਕੱਲਿਆਂ ਹੀ ਲੜਨਾ ਪੈ ਰਿਹਾ ਹੈ, ਇਹ 13 ਸੰਸਦ ਮੈਂਬਰ ਉਨ੍ਹਾਂ ਦੇ ਮਜ਼ਬੂਤ ਹੱਥ ਬਣਨਗੇ ਅਤੇ ਉਨ੍ਹਾਂ ਨਾਲ ਮਿਲ ਕੇ ਪੰਜਾਬ ਦੇ ਹੱਕਾਂ ਲਈ ਲੜਨਗੇ।

ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਨੂੰ ਮੌਕਾ ਦਿੱਤਾ ਹੈ। ਤੁਹਾਡੇ ਲਈ ਕਿਸੇ ਨੇ ਕੁਝ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੇ ਪਾਰਲੀਮੈਂਟ ’ਚ ਪੰਜਾਬ ਲਈ ਆਵਾਜ਼ ਉਠਾਈ। ਜਿੱਤਣ ਤੋਂ ਬਾਅਦ ਹਰ ਕੋਈ ਆਪਣੇ ਫ਼ਾਇਦੇ ਲਈ ਕੇਂਦਰੀ ਮੰਤਰੀਆਂ ਨਾਲ ਮਿਲ ਜਾਂਦਾ ਹੈ। ਇਸ ਲਈ ਇਸ ਵਾਰ ਆਮ ਆਦਮੀ ਪਾਰਟੀ ਨੂੰ ਸਾਰੀਆਂ 13 ਸੀਟਾਂ ਜਿਤਾਓ। ਮੈਂ ਅਤੇ ਭਗਵੰਤ ਮਾਨ ਆਪਣੇ ਸੰਸਦ ਮੈਂਬਰਾਂ 'ਤੇ ਨਜ਼ਰ ਰੱਖਾਂਗੇ ਅਤੇ ਉਨ੍ਹਾਂ ਤੋਂ ਪੰਜਾਬ ਲਈ ਕੰਮ ਕਰਵਾਵਾਂਗੇ। 
ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆੜ੍ਹਤੀਆਂ ਨੂੰ ਵਿਚੋਲੇ ਅਤੇ ਵਪਾਰੀਆਂ ਨੂੰ ਚੋਰ ਕਹਿੰਦੇ ਹਨ। ਅਸੀਂ ਤੁਹਾਨੂੰ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨਦੇ ਹਾਂ। ਸਾਡੇ ਮਨ ਵਿਚ ਤੁਹਾਡੇ ਲਈ ਬਹੁਤ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਵਿਕਾਸ ਲਈ ਕਿਸਾਨ ਅਤੇ ਮਜ਼ਦੂਰ ਅਹਿਮ ਹਨ, ਉਸੇ ਤਰ੍ਹਾਂ ਵਪਾਰੀ, ਕਾਰੋਬਾਰੀ ਅਤੇ ਉਦਯੋਗਪਤੀ ਵੀ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਮੇਰੇ ਲਈ ਕਿੰਨੇ ਮਹੱਤਵਪੂਰਨ ਹੋ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਦਿੱਲੀ ਚੋਣਾਂ ਤੋਂ ਅਗਲੇ ਹੀ ਦਿਨ ਮੈਂ ਸਭ ਤੋਂ ਪਹਿਲਾਂ ਫ਼ਿਰੋਜ਼ਪੁਰ ਪਹੁੰਚਿਆ ਅਤੇ ਉੱਥੇ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਕਿਹਾ ਕਿ ਮੈਂ ਇੱਕ ਸਾਲ ਪਹਿਲਾਂ ਪੰਜਾਬ ਆਇਆ ਸੀ। ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੈਂ ਜਲੰਧਰ, ਲੁਧਿਆਣਾ, ਮੁਹਾਲੀ ਸਮੇਤ ਕਈ ਸ਼ਹਿਰਾਂ ਦੇ ਕਾਰੋਬਾਰੀਆਂ ਨਾਲ ਕਈ ਘੰਟੇ ਮੀਟਿੰਗਾਂ ਕੀਤੀਆਂ ਅਤੇ ਮੈਂ ਖ਼ੁਦ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੋਟ ਕੀਤੀਆਂ। ਮੇਰੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਵਾਰ ਵਪਾਰਕ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਦੇ ਆਧਾਰ 'ਤੇ ਵਪਾਰੀਆਂ ਦੀਆਂ ਕਈ ਸਮੱਸਿਆਵਾਂ ਹੱਲ ਕੀਤੀਆਂ ਗਈਆਂ ਅਤੇ ਕਈਆਂ 'ਤੇ ਕੰਮ ਚੱਲ ਰਿਹਾ ਹੈ।
ਕੇਜਰੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ’ਚ ਇੰਡਸਟਰੀ ਦੀ ਹਾਲਤ ਬਹੁਤ ਖ਼ਰਾਬ ਸੀ। ਵਪਾਰੀ ਰਾਜ ਛੱਡ ਕੇ ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਆਦਿ ਰਾਜਾਂ ਵਿਚ ਜਾ ਰਹੇ ਸਨ, ਪਰ ਪਿਛਲੇ ਦੋ ਸਾਲਾਂ ਤੋਂ ਉਦਯੋਗਾਂ ਦਾ ਸੂਬਾ ਛੱਡਣ ਦਾ ਰੁਝਾਨ ਖ਼ਤਮ ਹੋ ਗਿਆ ਹੈ ਅਤੇ ਉਦਯੋਗ ਆਉਣੇ ਸ਼ੁਰੂ ਹੋ ਗਏ ਹਨ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਪਿਛਲੇ ਦੋ ਸਾਲਾਂ ’ਚ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਵਿਚ ਕਾਫ਼ੀ ਸੁਧਾਰ ਹੋਇਆ ਹੈ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ’ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿੱਤਾ ਹੈ, ਜਿਸ ਕਾਰਨ ਹੁਣ ਬਹੁਤ ਸਾਰਾ ਸਰਕਾਰੀ ਪੈਸਾ ਬਚ ਰਿਹਾ ਹੈ। ਉਸ ਪੈਸੇ ਨਾਲ ਅਸੀਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੇ ਹਾਂ।  ਅੱਜ ਪੰਜਾਬ ਦੇ 83 ਫ਼ੀਸਦੀ ਲੋਕਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ। ਇਸ ਤੋਂ ਇਲਾਵਾ ਅਸੀਂ ਵੱਖ-ਵੱਖ ਥਾਵਾਂ 'ਤੇ ਮੁਹੱਲਾ ਕਲੀਨਿਕ ਬਣਾ ਰਹੇ ਹਾਂ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਾਰ ਰਹੇ ਹਾਂ। ਇਸ ਦੇ ਨਾਲ ਹੀ ਅਸੀਂ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮਿਨੈਂਸ ’ਚ ਤਬਦੀਲ ਕਰ ਰਹੇ ਹਾਂ। ਇਹ ਸਭ ਇਸ ਲਈ ਹੋ ਰਿਹਾ ਹੈ, ਕਿਉਂਕਿ ਸਾਡੀ ਨੀਅਤ ਸਾਫ਼ ਹੈ ਅਤੇ ਅਸੀਂ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। 
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉੜੀਸਾ ’ਚ ਪੰਜਾਬ ਦੀ ਕੋਲੇ ਦੀ ਖਾਨ ਹੈ, ਜਦੋਂ ਅਸੀਂ ਉੱਥੋਂ ਕੋਲਾ ਲਿਆਉਣਾ ਸ਼ੁਰੂ ਕੀਤਾ ਤਾਂ ਕੇਂਦਰ ਸਰਕਾਰ ਨੇ ਕਿਹਾ ਕਿ ਆਪਣਾ ਕੋਲਾ ਸ੍ਰੀਲੰਕਾ ਅਤੇ ਗੁਜਰਾਤ ਰਾਹੀਂ ਪੰਜਾਬ ਲੈ ਕੇ ਆਓ। ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਵਿਰੋਧ ਕੀਤਾ ਤਾਂ ਕੇਂਦਰ ਸਰਕਾਰ ਨੇ ਕੋਲਾ ਲਿਆਉਣ ਲਈ ਸਿੱਧੀ ਰੇਲਗੱਡੀ ਮੁਹੱਈਆ ਕਰਵਾਈ। ਜੇਕਰ ਸਿੱਧੀ ਰੇਲ ਗੱਡੀ ਨਾ ਮਿਲਦੀ ਤਾਂ ਪੰਜਾਬ ’ਚ ਬਿਜਲੀ ਦੋ ਰੁਪਏ ਮਹਿੰਗੀ ਹੋ ਜਾਣੀ ਸੀ।
ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੇਤਾ ਹੰਕਾਰ ਵਿਚ ਡੁੱਬ ਗਏ ਹਨ। ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਤੋਂ ਬਾਅਦ ਉਹ ਪੰਜਾਬ ਦੀ 'ਆਪ' ਸਰਕਾਰ ਨੂੰ ਡੇਗ ਦੇਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਬਹਾਦਰ ਲੋਕ ਹਨ। ਉਹ ਧਮਕੀਆਂ ਤੋਂ ਨਹੀਂ ਡਰਦੇ। ਪਿਆਰ ਨਾਲ ਮੰਗਿਆ ਹੁੰਦਾ ਤਾਂ ਇੱਕ-ਦੋ ਸੀਟ ਦੇ ਦਿੰਦੇ, ਪਰ ਹੁਣ ਇੱਕ ਵੀ ਸੀਟ ਨਹੀਂ ਮਿਲਣੀ। ਇਸ ਵਾਰ ਪੰਜਾਬ ਦੇ ਲੋਕ ਤੁਹਾਡੀਆਂ ਧਮਕੀਆਂ ਦਾ ਜਵਾਬ ਵੋਟ ਨਾਲ ਦੇਣਗੇ। ਕੇਜਰੀਵਾਲ ਨੇ ਕਿਹਾ ਕਿ ਇਹ ਰੱਬ ਦੀ ਕਿਰਪਾ ਹੈ ਕਿ ਤੁਸੀਂ ਆਮ ਆਦਮੀ ਪਾਰਟੀ ਨੂੰ 92 ਵਿਧਾਇਕ ਦਿੱਤੇ ਹਨ। ਜੇਕਰ 60 ਹੁੰਦੇ ਤਾਂ ਇਹ ਲੋਕ ਹੁਣ ਤੱਕ ਸਰਕਾਰ ਨੂੰ ਡੇਗ ਚੁੱਕੇ ਹੁੰਦੇ।
ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਗਵਾਨ ਮੰਨਣ ਲੱਗ ਪਏ ਹਨ। ਉਨ੍ਹਾਂ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਦਾ ਕਹਿਣਾ ਹੈ ਕਿ ਭਗਵਾਨ ਜਗਨਨਾਥ ਮੋਦੀ ਜੀ ਦੇ ਭਗਤ ਹਨ। ਜਦੋਂ ਕਿ ਜਗਨਨਾਥ ਦਾ ਅਰਥ ਹੈ ਜਗਤ ਦਾ ਨਾਥ। ਭਾਵ, ਪੂਰੀ ਦੁਨੀਆ ਦਾ ਕਲਿਆਣ ਕਰਨ ਵਾਲਾ। ਨਰਿੰਦਰ ਮੋਦੀ ਖ਼ੁਦ ਕਹਿੰਦੇ ਹਨ ਕਿ ਮੈਂ ਆਪਣੀ ਮਾਂ ਦੀ ਕੁੱਖ ਤੋਂ ਪੈਦਾ ਨਹੀਂ ਹੋਇਆ। ਮੈਂ ਪ੍ਰਗਟ ਹੋਇਆ ਹਾਂ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ ਨੇ ਵੀ ਨਰਿੰਦਰ ਮੋਦੀ ਨੂੰ ਦੇਵਾਂ ਦਾ ਦੇਵ ਕਿਹਾ ਹੈ।
ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਦੇ ਵੀ ਕੰਮ ਦੀ ਗੱਲ ਨਹੀਂ ਕਰਦੇ, ਉਹ ਹਮੇਸ਼ਾ ਜਾਤ, ਧਰਮ ਅਤੇ ਨਫਰਤ ਦੀ ਰਾਜਨੀਤੀ ਦੀ ਗੱਲ ਕਰਦੇ ਹਨ। ਮਹਿੰਗਾਈ, ਬੇਰੁਜ਼ਗਾਰੀ, ਭੁੱਖਮਰੀ, ਗਰੀਬੀ, ਸਿੱਖਿਆ ਅਤੇ ਦਵਾਈ ਵਰਗੇ ਅਹਿਮ ਮੁੱਦਿਆਂ ਦੀ ਬਜਾਏ ਉਹ ਹਿੰਦੂ, ਮੁਸਲਮਾਨ, ਮੱਝ, ਬੱਕਰੀ ਅਤੇ ਮੰਗਲ-ਸੂਤਰ ਦੇ ਨਾਂ 'ਤੇ ਵੋਟਾਂ ਮੰਗ ਰਹੇ ਹਨ।  ਉਹ ਕਹਿੰਦੇ ਹਨ ਕਿ ਜੇਕਰ ਤੁਸੀਂ ਇੰਡੀਆ ਅਲਾਇੰਸ ਨੂੰ ਵੋਟ ਦਿਓਗੇ ਤਾਂ ਉਹ ਤੁਹਾਡੀਆਂ ਮੱਝਾਂ ਅਤੇ ਮੰਗਲ-ਸੂਤਰ ਖੋਹ ਲੈਣਗੇ। ਕੀ ਇਹ ਭਗਵਾਨ ਦੀ ਭਾਸ਼ਾ ਹੈ?
ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੇ ਲੋਕਾਂ ਨੇ ਦੇਸ਼ ’ਚ ਤਾਨਾਸ਼ਾਹੀ ਪੈਦਾ ਕਰ ਦਿੱਤੀ ਹੈ। 16 ਮਾਰਚ ਨੂੰ ਚੋਣਾਂ ਦਾ ਐਲਾਨ ਹੋਇਆ ਅਤੇ ਮੈਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਕਿਉਂਕਿ ਮੋਦੀ ਜੀ ਨੂੰ ਡਰ ਸੀ ਕਿ ਜੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਕੇਜਰੀਵਾਲ ਦੇਸ਼ ਭਰ ਵਿੱਚ ਘੁੰਮੇਗਾ, ਜਿਸ ਨਾਲ ਉਨ੍ਹਾਂ ਸੀਟਾਂ ਘੱਟ ਜਾਣਗੀਆਂ। ਇਸ ਲਈ ਕੇਜਰੀਵਾਲ ਨੂੰ ਜੇਲ੍ਹ ’ਚ ਪਾ ਦਿਓ। ਮੈਂ ਸੁਪਰੀਮ ਕੋਰਟ ਦਾ ਧੰਨਵਾਦੀ ਹਾਂ ਜਿਸ ਨੇ ਮੈਨੂੰ 21 ਦਿਨ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ, ਜਿਸ ਕਾਰਨ ਮੈਂ ਅੱਜ ਤੁਹਾਡੇ ਵਿਚਕਾਰ ਹਾਂ।
ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਨਰਿੰਦਰ ਮੋਦੀ ਨੇ ਇੰਡੀਆ ਟੀ.ਵੀ ਦੇ ਰਜਤ ਸ਼ਰਮਾ ਨੂੰ ਇੰਟਰਵਿਊ ਦਿੱਤਾ ਸੀ। ਰਜਤ ਸ਼ਰਮਾ ਨੇ ਪ੍ਰਧਾਨ ਮੰਤਰੀ ਨੂੰ ਸਵਾਲ ਕੀਤਾ ਕਿ ਦਿੱਲੀ ਸ਼ਰਾਬ ਘੁਟਾਲੇ ਵਿੱਚ ਨਾ ਤਾਂ ਕੋਈ ਸਬੂਤ ਹੈ ਅਤੇ ਨਾ ਹੀ ਕੋਈ ਰਿਕਵਰੀ, ਫਿਰ ਭ੍ਰਿਸ਼ਟਾਚਾਰ ਕਿਵੇਂ ਹੋਇਆ?  ਇਸ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਇੱਕ ਤਜਰਬੇਕਾਰ ਚੋਰ ਹੈ, ਇਸ ਲਈ ਕੋਈ ਸਬੂਤ ਨਹੀਂ ਹੈ। ਕੇਜਰੀਵਾਲ ਨੇ ਕਿਹਾ ਕਿ ਅਸਲ ਵਿਚ ਕੋਈ ਭ੍ਰਿਸ਼ਟਾਚਾਰ ਹੀ ਨਹੀਂ ਹੋਇਆ। ਜੇਕਰ ਅਜਿਹਾ ਹੁੰਦਾ ਤਾਂ 100 ਕਰੋੜ ਰੁਪਏ ਕਿੱਥੇ ਗਏ? ਅਜੇ ਤੱਕ ਇੱਕ ਰੁਪਇਆ ਵੀ ਕਿਉਂ ਨਹੀਂ ਵਸੂਲਿਆ ਗਿਆ?
ਕੇਜਰੀਵਾਲ ਨੇ ਕਿਹਾ ਕਿ ਉਹ ਕਹਿੰਦੇ ਹਨ ਕਿ ਸਾਨੂੰ 400 ਸੀਟਾਂ ਦਿਓ, ਮੋਦੀ ਜੀ ਕੁਝ ਵੱਡਾ ਕਰਨਾ ਚਾਹੁੰਦੇ ਹਨ। ਜਦੋਂ ਮੈਂ ਪੁੱਛਗਿੱਛ ਕੀਤੀ ਤਾਂ ਮੈਨੂੰ ਪਤਾ ਲੱਗਾ ਕਿ ਇਹ ਲੋਕ ਰਿਜ਼ਰਵੇਸ਼ਨ ਨੂੰ ਖ਼ਤਮ ਕਰਨ ਲਈ 400 ਸੀਟਾਂ ਦੀ ਮੰਗ ਕਰ ਰਹੇ ਹਨ। ਪਰ ਮੈਂ ਉਨ੍ਹਾਂ ਨਾਲ ਲੜ ਰਿਹਾ ਹਾਂ। ਮੈਂ ਸੰਘਰਸ਼ ਕਰ ਰਿਹਾ ਹਾਂ। ਅਸੀਂ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਨੂੰ ਰਿਜ਼ਰਵੇਸ਼ਨ ਖ਼ਤਮ ਨਹੀਂ ਕਰਨ ਦੇਵਾਂਗੇ।

(For more news apart from Arvind Kejriwal held meeting with businessmen in Jalandhar News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement