Tarn Taran News : ਤਰਨਤਾਰਨ ’ਚ BSF ਤੇ ਪੁਲਿਸ ਨੇ ਪਾਕਿਸਤਾਨੀ ਡਰੋਨ ਸਮੇਤ 260 ਗ੍ਰਾਮ ਹੈਰੋਇਨ ਕੀਤੀ ਬਰਾਮਦ

By : BALJINDERK

Published : May 29, 2024, 5:36 pm IST
Updated : May 29, 2024, 5:37 pm IST
SHARE ARTICLE
BSF ਤੇ ਪੁਲਿਸ ਮੁਲਾਜ਼ਮ ਜਾਣਕਾਰੀ ਦਿੰਦੇ ਹੋਏ
BSF ਤੇ ਪੁਲਿਸ ਮੁਲਾਜ਼ਮ ਜਾਣਕਾਰੀ ਦਿੰਦੇ ਹੋਏ

Tarn Taran News : ਪਿੰਡ ਰਾਜੋਕੇ ਸਾਂਝੇ ਤੌਰ ’ਤੇ ਚਲਾਇਆ ਗਿਆ ਸੀ ਤਲਾਸ਼ੀ ਅਭਿਆਨ

Tarn Taran News : ਤਰਨਤਾਰਨ - ਪਾਕਿਸਤਾਨ ਵੱਲੋਂ ਆਏ ਦਿਨ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੇ ਮਕਸਦ ਨਾਲ ਡਰੋਨ ਰਾਹੀਂ ਹਥਿਆਰ ਅਤੇ ਨਸ਼ੇ ਵਾਲੇ ਪਦਾਰਥ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਨੂੰ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ 'ਤੇ ਪੰਜਾਬ ਪੁਲਿਸ ਵੱਲੋਂ ਨਾਕਾਮ ਕੀਤਾ ਜਾ ਰਿਹਾ ਹੈ। ਜਿਸ ਦੀ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ, ਜਦੋਂ ਬੀਤੀ ਰਾਤ ਭਾਰਤ-ਪਾਕਿਸਤਾਨ ਸਰਹੱਦ ਦੇ ਪਿੰਡ ਰਾਜੋਕੇ ਦੇ ਖੇਤਾਂ ’ਚੋਂ ਥਾਣਾ ਖਾਲੜਾ ਦੀ ਪੁਲਿਸ ਨੇ 260 ਗ੍ਰਾਮ ਹੈਰੋਇਨ ਸਮੇਤ ਇੱਕ ਪਾਕਿਸਤਾਨ ਡਰੋਨ ਬਰਾਮਦ ਕਰਕੇ ਮਾਮਲਾ ਦਰਜ ਕੀਤਾ।  

ਇਹ ਵੀ ਪੜੋ:Film Maharaj : ਆਮਿਰ ਖਾਨ ਦੇ ਲੜਕੇ ਦੀ ਪਹਿਲੀ ਫ਼ਿਲਮ 'ਮਹਾਰਾਜ' 14 ਜੂਨ ਨੂੰ 'ਨੈੱਟਫਲਿਕਸ' 'ਤੇ ਹੋਵੇਗੀ ਰਿਲੀਜ਼  

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਖਾਲੜਾ ਪੁਲਿਸ 'ਤੇ ਬੀ.ਐੱਸ.ਐੱਫ ਦੀ 103 ਬਟਾਲੀਅਨ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਪਾਕਿਸਤਾਨ ਵੱਲੋਂ ਆਇਆ ਇੱਕ ਪਾਕਿਸਤਾਨ ਡਰੋਨ ਭਾਰਤੀ ਖੇਤਰ ਵਿਚ ਦਾਖ਼ਲ ਹੋਇਆ ਹੈ, ਜਿਸ ਤੋਂ ਬਾਅਦ ਥਾਣਾ ਖਾਲੜਾ ਦੀ ਪੁਲਿਸ ਅਤੇ ਬੀ.ਐੱਸ.ਐੱਫ. ਦੀ 103 ਬਟਾਲੀਅਨ ਵੱਲੋਂ ਸਾਂਝੇ ਤੌਰ ’ਤੇ ਤਲਾਸ਼ੀ ਅਭਿਆਨ ਚਲਾਇਆ ਗਿਆ।

a

ਜਿਸ ਵਿਚ ਸੁਖਦੇਵ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਰਾਜੋਕੇ ਦੇ ਖੇਤਾਂ ’ਚੋਂ ਚੀਨ ਦਾ ਬਣਿਆ ਇੱਕ ਡੀਜੀਆਈ ਮੈਟਰਿਕ ਚਾਈਨਾ ਡਰੋਨ ਸਮੇਤ 260 ਗ੍ਰਾਮ ਹੈਰੋਇਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ  ਖਾਲੜਾ ਵਿਖੇ ਮੁਕਦਮਾ ਨੰਬਰ 68  ਮਿਤੀ 29/05/2024 ਧਾਰਾ 21ਸੀ ਐਨਡੀਪੀਐਸ ਐਕਟ ਅਤੇ 10/11/12 ਏਅਰ ਕਰਾਫਟ ਐਕਟ 1934 ਅਧੀਨ ਮਾਮਲਾ ਦਰਜ ਕਰਦੇ ਹੋਏ ਟੈਕਨੀਕਲ ਸੋਰਸਾਂ ਦੇ ਮਾਧਿਅਮ ਰਾਹੀਂ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਹੈ। 
ਜ਼ਿਕਰਯੋਗ ਹੈ ਕੀ ਸਬ ਡਵੀਜ਼ਨ ਭਿੱਖੀਵਿੰਡ ਦੇ ਇਲਾਕੇ ’ਚੋਂ 1 ਜਨਵਰੀ ਤੋਂ ਲੈ ਕੇ 29 ਮਈ ਤੱਕ 23 ਕਿਲੋ 800 ਗ੍ਰਾਮ ਦੇ ਕਰੀਬ ਪਾਕਿਸਤਾਨ ਤੋਂ ਭਾਰਤ ਆਈ ਹੈਰੋਇਨ ਅਤੇ ਅਨੇਕਾਂ ਹੀ ਚੀਨ ਦੇ ਬਣੇ ਡਰੋਨ ਬਰਾਮਦ ਕੀਤੇ ਗਏ ਹਨ। 

(For more news apart from BSF and police recovered 260 grams heroin along with Pakistani drone in Tarn Taran News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement