
ਕਿਹਾ, ਛੁੱਟੀਆਂ ਦੌਰਾਨ ਸਕੂਲਾਂ ਵਿਚ ਨਾ ਲਗਾਏ ਜਾਣ ਸਮਰ ਕੈਂਪ
Punjab News: ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿਚ ਅੱਤ ਦੀ ਗਰਮੀ ਦੇ ਮੱਦੇਨਜ਼ਰ ਸਕੂਲਾਂ ਵਿਚ ਛੁੱਟੀਆਂ ਕਰ ਦਿਤੀਆਂ ਗਈਆਂ ਹਨ। ਇਸ ਵਿਚਾਲੇ ਕਈ ਸਕੂਲਾਂ ਵਲੋਂ ਸਮਰ ਕੈਂਪ ਲਗਾਏ ਜਾ ਰਹੇ ਹਨ। ਇਸੇ ਦੇ ਮੱਦੇਨਜ਼ਰ ਜਿਲ੍ਹਾ ਸਿੱਖਿਆ ਅਫਸਰ (ਸੈ: ਸਿ) ਲੁਧਿਆਣਾ ਵਲੋਂ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿੱਖਿਆ ਵਿਭਾਗ ਵਲੋਂ ਇਸ ਸਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ।
ਇਸ ਵਿਚ ਕਿਹਾ ਗਿਆ ਹੈ ਕਿ ਮੌਸਮ ਵਿਭਾਗ ਵਲੋਂ ਜਾਰੀ ਕੀਤੀ ਗਈ ਗਰਮੀ ਦੀ ਚਿਤਾਵਨੀ ਅਤੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਸਰਕਾਰੀ/ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿਚ ਮਿਤੀ 21.5.2024 ਤੋਂ 30.06.2024 ਤਕ ਗਰਮੀਆਂ ਦੀਆਂ ਛੁੱਟੀਆਂ ਐਲਾਨ ਕੀਤੀਆਂ ਗਈਆਂ ਸਨ।
ਇਸ ਦੌਰਾਨ ਧਿਆਨ ਵਿਚ ਆਇਆ ਹੈ ਕਿ ਸਕੂਲਾਂ ਵਿਚ ਸਮਰ ਕੈਂਪ ਲਗਾ ਕੇ ਬੱਚਿਆਂ ਨੂੰ ਸਕੂਲ ਬੁਲਾਇਆ ਜਾ ਰਿਹਾ ਹੈ। ਇਸ ਲਈ ਹਦਾਇਤ ਕੀਤੀ ਜਾਂਦੀ ਹੈ ਸਕੂਲਾਂ ਵਿਚ ਸਮਰ ਕੈਂਪ ਨਾ ਲਗਾਏ ਜਾਣ। ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਪੱਤਰ ਵਿਚ ਇਹ ਵੀ ਕਿਹਾ ਗਿਆ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿਚ ਸਕੂਲ ਮੁਖੀ ਵਿਰੁਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
(For more Punjabi news apart from education department took notice of summer camps in schools, stay tuned to Rozana Spokesman)