Punjab News: ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ 'ਤੇ ਕੱਸਿਆ ਸ਼ਿਕੰਜਾ
Published : May 29, 2024, 4:49 pm IST
Updated : May 29, 2024, 4:49 pm IST
SHARE ARTICLE
EXCISE DEPARTMENT CRACKS DOWN ON LIQOUR SMUGGLING & ILLICIT DISTILLATION
EXCISE DEPARTMENT CRACKS DOWN ON LIQOUR SMUGGLING & ILLICIT DISTILLATION

Punjab News: ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਕੀਤਾ ਮੁਅੱਤਲ

EXCISE DEPARTMENT CRACKS DOWN ON LIQOUR SMUGGLING & ILLICIT DISTILLATION: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਕਾਬੂ ਪਾ ਕੇ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਬਕਾਰੀ ਵਿਭਾਗ, ਪੰਜਾਬ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੌਰਾਨ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੀ ਯੋਗ ਅਗਵਾਈ ਹੇਠ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਉੱਚ ਅਧਿਕਾਰੀਆਂ ਦੀ ਟੀਮ ਨਾਲ ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ, ਪਟਿਆਲਾ ਦੀ ਇੱਕ ਬੀਅਰ ਨਿਰਮਾਣ ਯੂਨਿਟ ਅਤੇ ਮੋਹਾਲੀ ਦੇ ਇੱਕ ਸ਼ਰਾਬ ਥੋਕ ਡਿਸਟੀਬਿਊਟਰ ਦੀ ਅਚਨਚੇਤ ਚੈਕਿੰਗ ਕੀਤੀ।

ਉਨ੍ਹਾਂ ਨੇ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ’ਤੇ ਝਰਮੜੀ ਬੈਰੀਅਰ ’ਤੇ ਸਥਿਤ ਅੰਤਰਰਾਜੀ ਨਾਕਿਆਂ ਦੀ ਵੀ ਚੈਕਿੰਗ ਕੀਤੀ। ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ ਵਿਖੇ ਕੀਤੀ ਚੈਕਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਆਬਕਾਰੀ ਅਦਾਰਿਆਂ 'ਤੇ ਸਖ਼ਤ ਨਜ਼ਰ ਰੱਖੀ ਜਾਵੇ ਅਤੇ ਆਉਣ ਵਾਲੇ ਦਿਨਾਂ ਦੌਰਾਨ ਸ਼ਰਾਬ ਦੀ ਕੋਈ ਵੀ ਨਜਾਇਜ਼ ਵਿਕਰੀ ਨਾ ਹੋਣ ਦਿੱਤੀ ਜਾਵੇ। ਸ਼ਰਾਬ ਨਿਰਮਾਣ ਯੂਨਿਟ ਮੈਸਰਜ਼ ਅਮਾਰਾ ਬਰੂਅਰੀ ਪ੍ਰਾਈਵੇਟ ਲਿਮਟਿਡ ਪਟਿਆਲਾ ਦੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੇ ਉਤਪਾਦਨ ਅਤੇ ਡਿਸਪੈਚ ਦੇ ਰਿਕਾਰਡਾਂ ਦੀ ਜਾਂਚ ਕੀਤੀ।

ਉਨ੍ਹਾਂ ਨੇ ਸ਼ਰਾਬ ਦੇ ਪ੍ਰਵਾਹ 'ਤੇ ਤਕਨੀਕੀ ਕੰਟਰੋਲ ਰੱਖਣ ਲਈ ਸਾਰੀਆਂ ਸ਼ਰਾਬ ਨਿਰਮਾਣ ਇਕਾਈਆਂ 'ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਅਤੇ ਬੂਮ ਬੈਰੀਅਰਾਂ ਦੇ ਕੰਮਕਾਜ ਦੀ ਵੀ ਚੈਕਿੰਗ ਕੀਤੀ। ਇਸੇ ਤਰ੍ਹਾਂ ਥੋਕ ਡਿਸਟੀਬਿਊਟਰ ਮੈਸਰਜ਼ ਵਿਸ਼ਾਲ ਐਂਟਰਪ੍ਰਾਈਜ਼, ਜੇ.ਐਲ.ਪੀ.ਐਲ. ਇੰਡਸਟਰੀਅਲ ਏਰੀਆ ਸੈਕਟਰ 82, ਮੋਹਾਲੀ ਵਿਖੇ ਵੀ ਸੀਸੀਟੀਵੀ ਲਗਾਉਣ ਅਤੇ ਇਹਨਾਂ ਦੇ ਕੰਮਕਾਜ ਦੀ ਚੈਕਿੰਗ ਕੀਤੀ ਗਈ।

ਚੈਕਿੰਗ ਦੌਰਾਨ ਡਿਸਟੀਬਿਊਟਰ ਵੱਲੋਂ ਰੱਖੇ ਰਿਕਾਰਡ ਦੀ ਵੀ ਜਾਂਚ ਕੀਤੀ ਗਈ। ਆਬਕਾਰੀ ਕਮਿਸ਼ਨਰ ਪੰਜਾਬ ਨੇ ਕਿਹਾ ਕਿ ਹਾਲ ਹੀ ਵਿੱਚ ਬੋਟਲਿੰਗ ਪਲਾਂਟ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਪਾਇਆ ਗਿਆ ਕਿ ਇਸ ਪਲਾਂਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਗਈ ਹੈ, ਜਿਸ ਉਪਰੰਤ ਵਿਭਾਗ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਅੱਜ ਦੀ ਚੈਕਿੰਗ ਦੌਰਾਨ ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ. ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਸਿਰਫ਼ ਆਦਰਸ਼ ਚੋਣ ਜ਼ਾਬਤਾ ਦੇ ਸਮੇਂ ਦੌਰਾਨ ਹੀ, ਆਬਕਾਰੀ ਵਿਭਾਗ ਨੇ ਲਗਭਗ 1229 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 1064 ਗ੍ਰਿਫਤਾਰੀਆਂ ਕੀਤੀਆਂ ਹਨ, 19557 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 3787283 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਹੈ, ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ ਦੀਆਂ 111709 ਬੋਤਲਾਂ ਜ਼ਬਤ ਕੀਤੀਆਂ ਹਨ। ਇਸ ਜ਼ਬਤੀ ਦੀ ਅਨੁਮਾਨਿਤ ਕੀਮਤ 25.71 ਕਰੋੜ ਰੁਪਏ ਹੈ। ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਲਾਇਸੰਸਧਾਰਕਾਂ ‘ਤੇ ਵੀ ਨਕੇਲ ਕਸੀ ਗਈ ਹੈ। ਕਈ ਮਾਮਲਿਆਂ ਵਿੱਚ ਇਨ੍ਹਾਂ ਉਲੰਘਣਾ ਵਿੱਚ ਸ਼ਾਮਲ ਲਾਇਸੰਸਧਾਰਕਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਆਬਕਾਰੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ 'ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਅਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement