Punjab News : ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਸੀਨੀਅਰ ਅਧਿਕਾਰੀਆਂ ਦੀ ਬਣਾਈ ਜਾਵੇਗੀ SIT
Published : May 29, 2024, 8:26 pm IST
Updated : May 29, 2024, 8:26 pm IST
SHARE ARTICLE
Shubkaran
Shubkaran

ਸ਼ੰਭੂ ਬਾਰਡਰ ਖੋਲ੍ਹਣ 'ਤੇ ਹਾਈਕੋਰਟ ਨੇ ਹਰਿਆਣਾ ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Punjab News : ਕਿਸਾਨ ਅੰਦਲਨ 'ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਨੌਜਵਾਨ ਸ਼ੁਭਕਰਨ ਦੀ ਮੌਤ ਮਾਮਲੇ ਦੀ ਜਾਂਚ ਹੁਣ ਹਰਿਆਣਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਐਸਆਈਟੀ ਕਰੇਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਸ ਦੇ ਲਈ ਨਾਮ ਪ੍ਰਸਤਾਵਿਤ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਸੁਣਵਾਈ ਦੌਰਾਨ ਹਾਈਵੇਅ ਬੰਦ ਹੋਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਉਠਿਆ ਤਾਂ ਹਾਈਕੋਰਟ ਨੇ ਸ਼ੰਭੂ ਬਾਰਡਰ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰਾਂ ਤੋਂ ਜਵਾਬ ਮੰਗਿਆ ਹੈ।

ਦੱਸ ਦੇਈਏ ਕਿ ਸ਼ੁਭਕਰਨ ਸਿੰਘ ਦੀ 21 ਫਰਵਰੀ ਨੂੰ ਪੰਜਾਬ-ਹਰਿਆਣਾ ਬਾਰਡਰ 'ਤੇ ਐੱਮ.ਐੱਸ.ਪੀ. ਦੀ ਗਾਰੰਟੀ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਸੀ। ਆਰੋਪ ਹੈ ਕਿ ਉਸ ਦੀ ਮੌਤ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਹੋਈ ਹੈ। ਇਸ ਮਾਮਲੇ ਵਿੱਚ ਪੰਚਕੂਲਾ ਨਿਵਾਸੀ ਐਡਵੋਕੇਟ ਉਦੈ ਪ੍ਰਤਾਪ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜਾਂਚ ਦੀ ਮੰਗ ਕੀਤੀ ਸੀ। 

ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਜਾਂਚ ਉੱਚ ਪੱਧਰੀ ਪੁਲਿਸ ਅਧਿਕਾਰੀਆਂ ਨੂੰ ਸੌਂਪੀ ਜਾਵੇ। ਅਜਿਹੇ 'ਚ ਅਗਲੀ ਸੁਣਵਾਈ 'ਤੇ ਹਰਿਆਣਾ ਸਰਕਾਰ ਨੂੰ ਅਜਿਹੇ ਅਧਿਕਾਰੀਆਂ ਦੇ ਨਾਵਾਂ ਦਾ ਪ੍ਰਸਤਾਵ ਦੇਣਾ ਚਾਹੀਦਾ ਹੈ, ਜਿਨ੍ਹਾਂ ਨੂੰ ਐੱਸ.ਆਈ.ਟੀ. 'ਚ ਸ਼ਾਮਲ ਕੀਤਾ ਜਾ ਸਕਦਾ ਹੈ। 

ਇਸ ਦੌਰਾਨ ਪਟੀਸ਼ਨਰ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਬੰਦ ਕੀਤਾ ਗਿਆ ਸ਼ੰਭੂ ਬਾਰਡਰ ਅਜੇ ਵੀ ਬੰਦ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਈਕੋਰਟ ਨੇ ਕਿਹਾ ਕਿ ਹਾਈਵੇ ਨੂੰ ਇੰਨੇ ਲੰਬੇ ਸਮੇਂ ਤੱਕ ਕਿਵੇਂ ਬੰਦ ਰੱਖਿਆ ਜਾ ਸਕਦਾ ਹੈ। ਹਾਈਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰਾਂ ਨੂੰ ਅਗਲੀ ਸੁਣਵਾਈ 'ਤੇ ਇਸ ਸਬੰਧੀ ਆਪਣਾ ਪੱਖ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Location: India, Punjab

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement