Samarala News : ਮੰਦਬੁੱਧੀ ਔਰਤ ਵੱਲੋਂ ਗੁਰੂ ਘਰ 'ਚ ਬੇਅਦਬੀ ਕਰਨ ਦੀ ਕੋਸ਼ਿਸ਼ ,CCTV ਕੈਮਰੇ 'ਚ ਕੈਦ ਹੋਇਆ ਪੂਰਾ ਘਟਨਾਕ੍ਰਮ
Published : May 29, 2024, 9:28 pm IST
Updated : May 29, 2024, 9:28 pm IST
SHARE ARTICLE
Stupid Woman
Stupid Woman

ਮੰਦਬੁੱਧੀ ਔਰਤ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਉਸ ਦੇ ਖਿਲਾਫ ਪਰਚਾ ਦਰਜ ਕਰ ਲਿਆ ਗਿਆ

Samarala News : ਸਮਰਾਲਾ ਦੇ ਅਧੀਨ ਪੈਂਦੇ ਪਿੰਡ ਢਿੱਲਵਾਂ ਦੇ ਗੁਰਦੁਆਰਾ ਸਾਹਿਬ ਵਿਚ ਇਕ ਮੰਦਬੁੱਧੀ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨੁੰਮਾਇੰਦੇ , ਨਿਹੰਗ ਜੱਥੇਬੰਦੀਆਂ ਅਤੇ ਹੋਰ ਸਿੱਖ ਜੱਥੇਬੰਦੀਆਂ ਦੇ ਆਗੂ ਮੌਕੇ 'ਤੇ ਪੁੱਜ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਔਰਤ ਨੂੰ ਗਿ੍ਫਤਾਰ ਕਰ ਲਿਆ ਗਿਆ।

ਇਸ ਮਾਮਲੇ ਦੀ ਤਫ਼ਤੀਸ਼ ਲਈ ਪੁੱਜੇ ਗੁਰੂਦੁਆਰਾ ਚਰਨਕੰਵਲ ਸਾਹਿਬ ਮਾਛੀਵਾੜਾ ਦੇ ਸ੍ਰੋਮਣੀ ਕਮੇਟੀ ਕਥਾਵਾਚਕ ਅਤੇ ਪ੍ਰਚਾਰਕ ਇਕਨਾਮ ਸਿੰਘ ਨੇ ਦੱਸਿਆ ਕਿ ਇਸ ਮੰਦਬੁੱਧੀ ਔਰਤ ਵੱਲੋਂ ਬੇਅਦਬੀ ਦੀ ਘਟਨਾ ਨੂੰ ਸਵੇਰੇ ਕਰੀਬ 5.00 ਵਜੇ ਅੰਜਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਸਵੇਰੇ 5.00 ਵਜੇ ਜਿਓ ਹੀ ਨਿਤਨੇਮ ਦੇ ਭੋਗ ਪਾ ਕੇ ਗੁਰੂਦੁਆਰਾ ਸਾਹਿਬ ਤੋਂ ਬਾਹਰ ਨਿਕਲਿਆ ਅਤੇ ਇਸੇ ਹਦੂਦ ਅੰਦਰ ਬਣੇ ਆਪਣੇ ਰਿਹਾਇਸ਼ੀ ਕਮਰੇ ਵਿਚ ਚਲਾ ਗਿਆ। ਉਸ ਤੋਂ ਬਾਅਦ ਜਦੋਂ ਸੰਗਤਾਂ ਮੱਥਾ ਟੇਕਣ ਲਈ ਗੁਰੂਦੁਆਰਾ ਸਾਹਿਬ ਅੰਦਰ ਆਈਆਂ ਤਾਂ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਮਾਲਿਆ ਦੀ ਹੋਈ ਹਿਲਜੁਲ ਨੂੰ ਦੇਖ ਕੇ ਸ਼ੱਕ ਜ਼ਾਹਿਰ ਕੀਤਾ। 

ਇਸ ਸਬੰਧੀ ਜਦੋਂ ਗ੍ਰੰਥੀ ਸਿੰਘ ਨੂੰ ਦੱਸਿਆ ਗਿਆ ਤਾਂ ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰੇ ਦੀ ਜਾਂਚ ਕੀਤੀ ਗਈ। ਕੈਮਰੇ ਚੈੱਕ ਕਰਨ 'ਤੇ ਪਤਾ ਚੱਲਿਆ ਕਿ ਗ੍ਰੰਥੀ ਸਿੰਘ ਦੇ ਗੁਰੂਦੁਆਰਾ ਸਾਹਿਬ ਦੇ ਬਾਹਰ ਜਾਣ ਤੋਂ ਬਾਅਦ ਇਹ ਮੰਦਬੁੱਧੀ ਔਰਤ ਨੇ ਗੁਰੂਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਰੁਮਾਲਾ ਹਟਾਇਆ ਤੇ ਚੌਰ ਸਾਹਿਬ ਕਰਨ ਲੱਗ ਪਈ ਅਤੇ ਫਿਰ ਮਹਾਰਾਜ ਦੇ ਸਾਰੇ ਅੰਗ ਇਕ ਪਾਸੇ ਕਰ ਦਿੱਤੇ। ਇਸ ਤੋਂ ਬਾਅਦ ਉਸਨੇ ਮਹਾਰਾਜ ਸਾਹਿਬ ਸੰਤੋਖ ਦਿੱਤੇ। ਫਿਰ ਉਹ ਗੁਰੂਦੁਆਰਾ ਸਾਹਿਬ ਤੋਂ ਬਾਹਰ ਚਲੀ ਗਈ।

ਇਸ ਮੌਕੇ 'ਤੇ ਪੁੱਜੇ ਸਤਿਕਾਰ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਖਾਲਸਾ ਨੇ ਕਿਹਾ ਕਿ ਜਿਸ ਔਰਤ ਨੇ ਇਸ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ,ਉਸਦੇ ਖਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਜੋ ਖੁਦ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾ ਦੀ ਮਰਿਆਦਾ ਅਨੁਸਾਰ ਸਾਂਭ ਸੰਭਾਲ ਨਹੀਂ ਕਰ ਰਹੀ। ਉਸ ਕਮੇਟੀ ਦੇ ਖਿਲਾਫ਼ ਵੀ ਪੁਲਿਸ ਕਾਰਵਾਈ ਹੋਣੀ ਚਾਹੀਦੀ ਹੈ।

ਇਸ ਸਬੰਧ ਵਿਚ ਡੀਐਸਪੀ ਸਮਰਾਲਾ ਤਰਲੋਚਨ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪਿੰਡ ਢਿੱਲਵਾਂ ਵਿਖੇ ਹੋਈ ਇਸ ਘਟਨਾ ਸਬੰਧੀ 40 ਸਾਲਾ ਜਸਵੰਤ ਕੌਰ ਨਾਮੀ ਮੰਦਬੁੱਧੀ ਔਰਤ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਉਸ ਦੇ ਖਿਲਾਫ ਐਕਟ 295 ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement