Jalandhar News: ਸਵੀਮਿੰਗ ਪੂਲ 'ਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਹੋਈ ਮੌ.ਤ
Published : May 29, 2024, 10:17 am IST
Updated : May 29, 2024, 10:17 am IST
SHARE ARTICLE
The child died due to drowning in swimming pool Jalandhar News
The child died due to drowning in swimming pool Jalandhar News

Jalandhar News: CCTV ਜਰੀਏ ਹੋਇਆ ਖੁਲਾਸਾ

The child died due to drowning in swimming pool Jalandhar News: ਜਲੰਧਰ 'ਚ ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ 'ਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ। ਮੰਗਲਵਾਰ ਰਾਤ ਜਦੋਂ ਬੱਚਾ ਘਰ ਨਹੀਂ ਪਹੁੰਚਿਆ ਤਾਂ ਪਰਿਵਾਰਕ ਮੈਂਬਰ ਉਸ ਦੀ ਭਾਲ ਵਿਚ ਸਵੀਮਿੰਗ ਪੂਲ 'ਤੇ ਪਹੁੰਚ ਗਏ। ਜਦੋਂ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਬੱਚਾ ਡੁੱਬ ਗਿਆ ਸੀ।

ਇਹ ਵੀ ਪੜ੍ਹੋ: Sidhu Moosewala Death Anniversary: ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਭਾਵੁਕ ਹੋਏ ਮਾਪੇ ਤੇ ਪ੍ਰਸ਼ੰਸਕ  

ਪਿਤਾ ਭੀਮ ਬਹਾਦਰ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਹੈ। ਉਹ ਜਲੰਧਰ ਦੀ ਦਾਨਿਸ਼ਮੰਦਾ ਕਲੋਨੀ ਵਿੱਚ ਰਹਿੰਦਾ ਹੈ। ਉਸ ਦਾ ਪੁੱਤਰ ਮਾਧਵ (13) ਮੰਗਲਵਾਰ ਸ਼ਾਮ ਚਾਰ ਦੋਸਤਾਂ ਨਾਲ ਸਨ ਸਿਟੀ ਕਲੋਨੀ ਸਥਿਤ ਰਾਇਲ ਸਵੀਮਿੰਗ ਪੂਲ 'ਚ ਨਹਾਉਣ ਗਿਆ ਸੀ। ਰਾਤ 9 ਵਜੇ ਤੱਕ ਜਦੋਂ ਮਾਧਵ ਘਰ ਨਹੀਂ ਆਇਆ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: Sangala News: ਸ੍ਰੀ ਹੇਮਕੁੰਟ ਸਾਹਿਬ ਦਰਸ਼ਨ ਕਰਨ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ 

ਮਾਧਵ ਦੇ ਦੋਸਤਾਂ ਤੋਂ ਵੀ ਪੁੱਛਗਿੱਛ ਕੀਤੀ ਗਈ। ਉਸ ਨੇ ਦੱਸਿਆ ਕਿ ਸਾਰੇ ਇਕੱਠੇ ਪੂਲ 'ਤੇ ਗਏ ਸਨ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਦੀ ਭਾਲ ਵਿਚ ਸਵੀਮਿੰਗ ਪੂਲ 'ਤੇ ਪਹੁੰਚੇ। ਸ਼ੱਕ ਪੈਣ 'ਤੇ ਪਰਿਵਾਰਕ ਮੈਂਬਰਾਂ ਨੇ ਪੂਲ 'ਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ। ਸੀਸੀਟੀਵੀ ਮੁਤਾਬਕ ਮਾਧਵ ਨੇ ਸ਼ਾਮ 6.07 ਵਜੇ ਸਵੀਮਿੰਗ ਪੂਲ ਵਿੱਚ ਆਖਰੀ ਛਾਲ ਮਾਰੀ ਸੀ। ਇਸ ਤੋਂ ਬਾਅਦ ਮਾਧਵ ਬਾਹਰ ਨਹੀਂ ਆਇਆ। ਜਦੋਂ ਪਰਿਵਾਰਕ ਮੈਂਬਰਾਂ ਨੇ ਪੂਲ ਵਿੱਚ ਭਾਲ ਕੀਤੀ ਤਾਂ ਮਾਧਵ ਬੇਹੋਸ਼ ਪਾਇਆ ਗਿਆ। ਇਸ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਚੈਕਅੱਪ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੱਚੇ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਲਾਂਬੜਾ ਦੇ ਏਐਸਆਈ ਨਿਰੰਜਨ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਪੁੱਜੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਰੂਮ 'ਚ ਰਖਵਾ ਦਿੱਤਾ ਹੈ। ਦੂਜੇ ਪਾਸੇ ਰਾਇਲ ਸਵੀਮਿੰਗ ਪੂਲ ਦੇ ਮਾਲਕ ਬਲਜੀਤ ਸਿੰਘ ਉਰਫ ਲੱਡੂ ਨੇ ਦੱਸਿਆ ਕਿ ਉਹ ਖੁਦ ਤੈਰਾਕੀ ਜਾਣਦਾ ਹੈ। ਉਨ੍ਹਾਂ ਨੇ ਕੋਚ ਵੀ ਰੱਖੇ ਹੋਏ ਹਨ। ਪੁਲ ਨੂੰ 6 ਵਜੇ ਬੰਦ ਕਰ ਦਿੱਤਾ ਗਿਆ ਸੀ। 6.07 ਵਜੇ ਬੱਚੇ ਨੇ ਛਾਲ ਮਾਰ ਦਿੱਤੀ। ਇਸ ਤੋਂ ਪਹਿਲਾਂ ਉਸ ਨੂੰ ਕਈ ਵਾਰ ਬਾਹਰ ਆਉਣ ਲਈ ਕਿਹਾ ਗਿਆ ਸੀ।
 

(For more Punjabi news apart from The child died due to drowning in swimming pool Jalandhar News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement