
ਚੋਰ ਨੇ ਸਭ ਤੋਂ ਪਹਿਲਾਂ ਉਸ ਕਮਰੇ ਨੂੰ ਬਾਹਰੋਂ ਬੰਦ ਕਰ ਦਿੱਤਾ ,ਜਿਸ ਵਿਚ ਉਹ ਅਤੇ ਉਸ ਦੀ ਮਾਂ ਸੌਂ ਰਹੇ ਸਨ
Muktsar News : ਮੁਕਤਸਰ 'ਚ ਬੀਤੀ ਰਾਤ ਅਣਪਛਾਤੇ ਚੋਰ ਨੇ ਸੁੱਤੇ ਪਏ ਮਾਂ-ਪੁੱਤ ਨੂੰ ਕਮਰੇ 'ਚ ਬੰਦ ਕਰਕੇ ਘਰ 'ਚੋਂ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ। ਅੱਜ ਸਵੇਰੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਹਿਤ ਕੁਮਾਰ ਨੇ ਦੱਸਿਆ ਕਿ ਰਾਤ ਕਰੀਬ 2.30 ਵਜੇ ਕੋਈ ਅਣਪਛਾਤਾ ਚੋਰ ਉਨ੍ਹਾਂ ਦੇ ਘਰ 'ਚ ਦਾਖਲ ਹੋਇਆ। ਜਿਸ ਨੇ ਸਭ ਤੋਂ ਪਹਿਲਾਂ ਉਸ ਕਮਰੇ ਨੂੰ ਬਾਹਰੋਂ ਬੰਦ ਕਰ ਦਿੱਤਾ ,ਜਿਸ ਵਿਚ ਉਹ ਅਤੇ ਉਸ ਦੀ ਮਾਂ ਸੌਂ ਰਹੇ ਸਨ।ਇਸ ਤੋਂ ਬਾਅਦ ਚੋਰ ਦੂਜੇ ਕਮਰੇ ਵਿੱਚ ਰੱਖੀ ਅਲਮਾਰੀ ਵਿੱਚੋਂ 30 ਹਜ਼ਾਰ ਰੁਪਏ ਦੀ ਨਕਦੀ ਅਤੇ ਕਰੀਬ 3 ਤੋਲੇ ਸੋਨਾ ਚੋਰੀ ਕਰਕੇ ਫਰਾਰ ਹੋ ਗਿਆ।
ਰੋਹਿਤ ਕੁਮਾਰ ਨੇ ਦੱਸਿਆ ਕਿ ਜਦੋਂ ਉਸ ਦੀ ਮਾਂ ਜਾਗ ਪਈ ਤਾਂ ਉਸ ਨੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ ਦਰਵਾਜ਼ਾ ਖੁੱਲ੍ਹਿਆ ਨਹੀਂ। ਫਿਰ ਜਦੋਂ ਉਸ ਨੇ ਕੋਸ਼ਿਸ਼ ਕੀਤੀ ਤਾਂ ਫਿਰ ਵੀ ਦਰਵਾਜ਼ਾ ਖੁੱਲ੍ਹਿਆ ਨਹੀਂ। ਇਸ ਤੋਂ ਬਾਅਦ ਉਸ ਨੇ ਬੜੀ ਮੁਸ਼ਕਲ ਨਾਲ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਿ ਸਾਹਮਣੇ ਵਾਲੇ ਕਮਰੇ ਦਾ ਗੇਟ ਖੁੱਲ੍ਹਾ ਸੀ।
ਜਦੋਂ ਅੰਦਰ ਜਾ ਕੇ ਦੇਖਿਆ ਤਾਂ ਬਾਹਰ ਅਲਮਾਰੀ ਦਾ ਸਾਮਾਨ ਖਿਲਰਿਆ ਪਿਆ ਸੀ ਅਤੇ ਅਲਮਾਰੀ ਵਿਚ ਰੱਖੇ ਗਹਿਣੇ ਅਤੇ ਨਕਦੀ ਗਾਇਬ ਸੀ। ਇਸ ਤੋਂ ਬਾਅਦ ਉਸ ਨੇ ਇਸ ਘਟਨਾ ਸਬੰਧੀ ਥਾਣਾ ਸਿਟੀ ਮੁਕਤਸਰ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।