Punjab News : ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ : ਸਿਬਿਨ ਸੀ
Published : May 29, 2024, 5:43 pm IST
Updated : May 29, 2024, 5:43 pm IST
SHARE ARTICLE
Sibin C
Sibin C

ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਗਈ ਇਸ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ

Punjab News : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ 'ਤੇ ਸਖ਼ਤ ਪਾਬੰਦੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਗਈ ਇਸ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਦਮ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੋਟਰਾਂ ਲਈ ਸੁਰੱਖਿਅਤ ਅਤੇ ਉਸਾਰੂ ਮਾਹੌਲ ਯਕੀਨੀ ਬਣਾਉਣ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਖੇਤਰ ਘੋਸ਼ਿਤ ਕਰਨ ਦਾ ਮੰਤਵ ਤੰਬਾਕੂ ਦਾ ਸੇਵਨ ਨਾ ਕਰਨ ਵਾਲਿਆਂ ਨੂੰ ਇਸਦੇ ਧੂੰਏਂ ਦੇ ਸੰਪਰਕ ਤੋਂ ਬਚਾਉਣਾ ਅਤੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ। 

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਅਤੇ ਇਸ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਗੰਭੀਰ ਰੋਗ ਅਤੇ ਅੰਨ੍ਹੇਪਣ ਆਦਿ ‘ਤੇ ਕਾਬੂ ਪਾਉਣ ਲਈ ਚਲਾਈਆਂ ਜਾ ਰਹੀਆਂ ਵਿਆਪਕ ਜਨਤਕ ਸਿਹਤ ਮੁਹਿੰਮਾਂ ਅਤੇ ਕਾਨੂੰਨੀ ਤੇ ਹੋਰ ਪੱਧਰਾਂ ‘ਤੇ ਕੀਤੇ ਜਾ ਰਹੇ ਯਤਨਾਂ ਦਾ ਵੀ ਹਿੱਸਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement