Ludhiana News : ਲੁਧਿਆਣਾ ਪੱਛਮੀ ਜ਼ਿਮਨੀ ਚੋਣ : ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

By : BALJINDERK

Published : May 29, 2025, 7:35 pm IST
Updated : May 29, 2025, 7:35 pm IST
SHARE ARTICLE
 Sibin C
Sibin C

Ludhiana News : ਇਸ ਤੋਂ ਪਹਿਲਾਂ ਬੀਤੇ ਦਿਨ 28 ਮਈ ਨੂੰ 1 ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ।

Ludhiana News in Punjabi : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਸ੍ਰੀਮਤੀ ਮਮਤਾ ਆਸ਼ੂ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਸ੍ਰੀਮਤੀ ਅਰਵਿੰਦਰ ਕੌਰ ਘੁੰਮਣ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ। ਇਸ ਤੋਂ ਪਹਿਲਾਂ ਬੀਤੇ ਦਿਨ 28 ਮਈ ਨੂੰ 1 ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ। 30 ਅਤੇ 31 ਮਈ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।

(For more news apart from 4 nomination papers filed on fourth day of nominations: Sibin C News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement