Punjab News : ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਕਸਿਤ ਖੇਤੀ ਸੰਕਲਪ ਅਭਿਆਨ ਦੀ ਫਤਹਿਗੜ੍ਹ ਸਾਹਿਬ ਤੋਂ ਕੀਤੀ ਸ਼ੁਰੂਆਤ

By : BALJINDERK

Published : May 29, 2025, 5:11 pm IST
Updated : May 29, 2025, 5:11 pm IST
SHARE ARTICLE
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਕਸਿਤ ਖੇਤੀ ਸੰਕਲਪ ਅਭਿਆਨ ਦੀ ਫਤਹਿਗੜ੍ਹ ਸਾਹਿਬ ਤੋਂ ਕੀਤੀ ਸ਼ੁਰੂਆਤ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਕਸਿਤ ਖੇਤੀ ਸੰਕਲਪ ਅਭਿਆਨ ਦੀ ਫਤਹਿਗੜ੍ਹ ਸਾਹਿਬ ਤੋਂ ਕੀਤੀ ਸ਼ੁਰੂਆਤ

Punjab News : ਇਸ ਅਭਿਆਨ ਰਾਹੀਂ ਕਿਸਾਨਾਂ ਨੂੰ ਨਵੇਂ ਤਕਨੀਕੀ ਨਾਲ ਖੇਤੀ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਜਾਵੇਗੀ

Punjab News in Punjabi : ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਕਸਿਤ ਖੇਤੀ ਸੰਕਲਪ ਅਭਿਆਨ ਦੀ ਫਤਹਿਗੜ੍ਹ ਸਾਹਿਬ ਤੋਂ ਸੁਰੂਆਤ ਕੀਤੀ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 15 ਦਿਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਅਭਿਆਨ ਰਾਹੀਂ ਕਿਸਾਨਾਂ ਨੂੰ ਨਵੇਂ ਤਕਨੀਕੀ ਨਾਲ ਖੇਤੀ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਜਾਵੇਗੀ।

1

ਜਿਸ ’ਚ ਹਰ ਰੋਜ਼ ਤਿੰਨ ਪਿੰਡਾਂ ’ਚ ਕਿਸਾਨਾਂ ਨੂੰ ਜਾਣਕਾਰੀ ਦੇਣ ਦੇ ਲਈ ਟੀਮਾਂ ਪਹੁੰਚਣਗੀਆਂ। ਉਹਨਾਂ ਨੇ ਕਿਹਾ ਕਿ ਪੰਜਾਬ ’ਚ ਖੇਤੀ ਨੂੰ ਪ੍ਰਫੁੱਲਤ ਕਰਨ ਦੇ ਲਈ ਉਹਨਾਂ ਵੱਲੋਂ ਜਿੱਥੇ ਸਬਸਿਡੀ ਬੀਜ ਉਪਰ ਦਿੱਤੀਆਂ ਜਾਂਦੀਆਂ ਹਨ। ਉੱਥੇ ਹੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਨਾ ਸਾੜਨ ਇਸ ਦੇ ਲਈ ਵੀ 2200 ਕਰੋੜ ਰੁਪਏ ਰੱਖਿਆ ਗਿਆ ਹੈ।

1

ਉਥੇ ਹੀ ਉਹਨਾਂ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਲਈ ਉਹਨਾਂ ਵੱਲੋਂ ਕਿਸਾਨਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਲਈ ਵੀ ਉਪਰਾਲੇ ਕੀਤੇ ਗਏ ਹਨ। ਉਹਨਾਂ ਨੇ ਝੋਨੇ ਦੀ ਫ਼ਸਲ ਦਿੱਤੇ ਗਈ ਐਮਐਸਪੀ ’ਤੇ ਬੋਲਦੇ ਹੋਏ ਕਿਹਾ ਕਿ ਘੱਟੋਂ ਘੱਟ ਕਿਸਾਨਾਂ ਨੂੰ 3000 ਐਮਐਸਪੀ ਮੁੱਲ ਝੋਨੇ ਦੀ ਫ਼ਸਲ ਦਾ ਦੇਣਾ ਚਾਹੀਦਾ ਹੈ।

(For more news apart from Agriculture Minister Gurmeet Singh Khudiyan launched Advanced Agriculture Concept Campaign from Fatehgarh Sahib News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement