Jalandhar News: ਅਦਾਲਤ ਨੇ 'ਆਪ' ਵਿਧਾਇਕ ਰਮਨ ਅਰੋੜਾ ਦਾ ਵਿਜੀਲੈਂਸ ਨੂੰ ਦਿੱਤਾ ਹੋਰ ਰਿਮਾਂਡ
Published : May 29, 2025, 5:23 pm IST
Updated : May 29, 2025, 5:35 pm IST
SHARE ARTICLE
Court grants further remand of AAP MLA Raman Arora to Vigilance
Court grants further remand of AAP MLA Raman Arora to Vigilance

ਵਿਜੀਲੈਂਸ ਨੇ ਵਿਧਾਇਕ ਦੇ ਪੁੱਤਰ ਨੂੰ ਵੀ ਕੀਤਾ ਨਾਮਜ਼ਦ 

Court grants further remand of AAP MLA Raman Arora to Vigilance: ‘ਆਪ’ ਵਿਧਾਇਕ ਰਮਨ ਅਰੋੜਾ ਦਾ ਵਿਜੀਲੈਂਸ ਨੂੰ 4 ਦਿਨਾਂ ਦਾ ਹੋਰ ਰਿਮਾਂਡ ਮਿਲ ਗਿਆ ਹੈ ਤੇ ਉਸ ਨੂੰ ਸੀ.ਜੇ.ਐਮ. ਸੁਸ਼ੀਲ ਬੋਧ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। 

ਕੁਝ ਦਿਨ ਪਹਿਲਾਂ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ ਉਸ ਦਾ 5 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਉਸ ਨੂੰ ਵਿਜੀਲੈਂਸ ਨੇ ਮੁੜ ਅਦਾਲਤ ਵਿਚ ਪੇਸ਼ ਕੀਤਾ। 

ਵਿਜੀਲੈਂਸ ਨੇ ਇਕ ਵਾਰ ਫਿਰ ਅਦਾਲਤ ਤੋਂ ਰਮਨ ਅਰੋੜਾ ਦਾ 7 ਦਿਨਾਂ ਦਾ ਰਿਮਾਂਡ ਮੰਗਿਆ। ਇਸ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਵਲੋਂ ਅਦਾਲਤ ਵਿਚ ਦਲੀਲਾਂ ਪੇਸ਼ ਕੀਤੀਆਂ। 

ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਵਕੀਲ ਨੇ ਕਿਹਾ ਕੁਝ ਹੋਰ ਲੋਕਾਂ ਦੀ ਸੂਚੀ ਵਿਚ 3 ਲੋਕਾਂ ਦੇ ਨਾਮ ਲਿਖੇ ਗਏ ਸਨ ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਵਿਜੀਲੈਂਸ ਨੇ ਅਦਾਲਤ ਵਿਚ ਕੋਈ ਨਵੀਂ ਦਲੀਲ ਨਹੀਂ ਦਿੱਤੀ।  ਜਾਇਦਾਦ ਸਬੰਧੀ ਵਿਜੀਲੈਂਸ ਵਲੋਂ ਕੁਝ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ। 
ਵਿਜੀਲੈਂਸ ਨੇ 3 ਲੋਕਾਂ ਸਬੰਧੀ ਅਦਾਲਤ ਵਿਚ ਕੋਈ ਬਿਆਨ ਨਹੀਂ ਦਿੱਤਾ। ਹਾਲਾਂਕਿ ਰਾਜੂ, ਮਹੇਸ਼ ਬਖ਼ਸ਼ੀ ਅਤੇ ਰਾਜਨ ਦੇ ਨਾਮ ਅਦਾਲਤ ਵਿਚ ਪੇਸ਼ ਕੀਤੇ ਗਏ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੂੰ ਅਦਾਲਤ ਤੋਂ 4 ਦਿਨ ਦਾ ਰਿਮਾਂਡ ਮਿਲ ਗਿਆ।  

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement